ਮਨਜਿੰਦਰ ਸਿਰਸਾ ਨੇ ਦਰਬਾਰ ਸਾਹਿਬ ਟੇਕਿਆ ਮੱਥਾ

By : JUJHAR

Published : Feb 22, 2025, 2:28 pm IST
Updated : Feb 22, 2025, 2:28 pm IST
SHARE ARTICLE
Manjinder Sirsa bows to the Golden Temple
Manjinder Sirsa bows to the Golden Temple

ਸਿਆਸੀ ਗੱਲਬਾਤ ਕਰਨ ਤੋਂ ਕੀਤਾ ਇਨਕਾਰ

ਭਾਜਪਾ ਦਿੱਲੀ ਸਰਕਾਰ ਦੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੂੰਚੇ। ਜਿੱਥੇ ਉਨ੍ਹਾਂ ਨੇ ਗੁਰੂ ਘਰ ਸੀਸ ਝੁਕਾ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ। ਹਾਲਾਂਕਿ ਇਸ ਮੌਕੇ ਉਨ੍ਹਾਂ ਕਿਸੇ ਵੀ ਤਰ੍ਹਾਂ ਦੇ ਸਿਆਸੀ ਬਿਆਨ ਤੋਂ ਗੁਰੇਜ਼ ਕੀਤਾ।

ਉਨ੍ਹਾਂ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਮੈਂ ਮੰਤਰੀ ਮੰਡਲ ’ਚ ਅਹੁਦਾ ਸੰਭਾਲਨ ਤੋਂ ਪਹਿਲਾਂ ਪ੍ਰਮਾਤਮਾ ਦਾ ਧਨਵਾਦ ਕਰਨ ਸ੍ਰੀ ਦਰਬਾਰ ਸਾਹਿਬ ਆਇਆ ਹਾਂ ਤੇ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਦਾ ਹਾਂ ਕਿ ਮੈਂਨੂੰ ਇਨਾਂ ਮਾਨ ਬਖ਼ਸ਼ਿਆ, ਮੈਂ ਇਸ ਸਮੇਂ ਕੋਈ ਵੀ ਸਿਆਸੀ ਗੱਲ ਨਹੀਂ ਕਰਨਾ ਚਾਹੁੰਦਾ।

ਦੱਸ ਦਈਏ ਕਿ ਦਿੱਲੀ ਵਿਧਾਨ ਸਭਾ ਵਿਚ ਭਾਜਪਾ ਪਾਰਟੀ ਵਲੋਂ ਜਿੱਤ ਹਾਸਲ ਕਰ ਕੇ ਸਰਕਾਰ ਬਣਾਉਣ ਤੋਂ ਬਾਅਦ ਮਨਜਿੰਦਰ ਸਿਰਸਾ ਨੂੰ ਕੈਬਿਨਟ ਮੰਤਰੀ ਦਾ ਅਹੁਦਾ ਦਿਤਾ ਗਿਆ ਹੈ। ਜਿਸ ਦੇ ਚਲਦੇ ਮਨਜਿੰਦਰ ਸਿਰਸਾ ਅੱਜ ਗੁਰੂ ਘਰ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਪਹੁੰਚੇ ਸਨ।

ਖ਼ਾਸ ਗੱਲ ਇਹ ਵੀ ਹੈ ਕਿ ਦਿੱਲੀ ਚੋਣਾਂ ਵਿਚ ਇਸ ਵਾਰ ਪੰਜਾਬੀ ਭਾਈਚਾਰਾ ਅਤੇ ਸਿੱਖ ਚਿਹਰਾ ਅਹਿਮ ਰੱਖਿਆ ਗਿਆ ਅਤੇ ਭਾਜਪਾ ਨੇ ਸਿੱਖ ਵੋਟ ’ਤੇ ਦਾਅ ਖੇਢਿਆ ਅਤੇ ਸਫ਼ਲ ਹੋਈ। ਇਸ ਨਾਲ ਹੀ 27 ਸਾਲ ਬਾਅਦ ਦਿੱਲੀ ’ਚ ਕਾਬਜ਼ ਹੋਈ ਭਾਜਪਾ ਵਲੋਂ ਜਲਦ ਹੀ ਦਿੱਲੀ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦੀਆਂ ਤਿਆਰੀਆਂ ਸ਼ੁਰੂ ਕੀਤੀਆਂ ਜਾਣਗੀਆਂ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement