Punjab Weather Update : ਪੰਜਾਬ ਵਿਚ ਪਏ ਮੀਂਹ ਨੇ ਇਕ ਵਾਰ ਫਿਰ ਛੇੜਿਆ ਕਾਂਬਾ, ਅੱਜ ਰਹੇਗਾ ਆਸਮਾਨ ਸਾਫ਼
Published : Feb 22, 2025, 7:43 am IST
Updated : Feb 22, 2025, 7:44 am IST
SHARE ARTICLE
Punjab Weather Update News in punjabi
Punjab Weather Update News in punjabi

Punjab Weather Update : 26-27 ਫ਼ਰਵਰੀ ਨੂੰ ਮੀਂਹ ਪੈਣ ਦੀ ਚਿਤਾਵਨੀ

Punjab Weather Update News in punjabi : ਬੀਤੇ ਦਿਨ ਪਏ ਮੀਂਹ ਤੋਂ ਬਾਅਦ ਪੰਜਾਬ ਵਿੱਚ ਤਾਪਮਾਨ ਆਮ ਨਾਲੋਂ ਹੇਠਾਂ ਬਣਿਆ ਹੋਇਆ ਹੈ। ਪਿਛਲੇ 24 ਘੰਟਿਆਂ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 1.9 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ। ਹਾਲਾਂਕਿ,ਸੂਬੇ ਵਿੱਚ ਤਾਪਮਾਨ ਆਮ ਨਾਲੋਂ -1.6 ਡਿਗਰੀ ਸੈਲਸੀਅਸ ਘੱਟ ਹੈ।

ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ 25.1 ਡਿਗਰੀ ਸੈਲਸੀਅਸ ਬਠਿੰਡਾ ਵਿੱਚ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਅੱਜ ਵੀ ਤਾਪਮਾਨ 'ਚ ਮਾਮੂਲੀ ਵਾਧਾ ਹੋਣ ਦਾ ਅਨੁਮਾਨ ਹੈ। ਮੌਸਮ ਕੇਂਦਰ ਅਨੁਸਾਰ ਅਗਲੇ ਤਿੰਨ ਦਿਨਾਂ ਤੱਕ ਤਾਪਮਾਨ ਵਿੱਚ ਮਾਮੂਲੀ ਵਾਧਾ ਹੋਵੇਗਾ। ਜਦਕਿ 24 ਫ਼ਰਵਰੀ ਤੋਂ ਬਾਅਦ ਤਾਪਮਾਨ 'ਚ ਜ਼ਿਆਦਾ ਬਦਲਾਅ ਨਹੀਂ ਦੇਖਣ ਨੂੰ ਮਿਲੇਗਾ ਪਰ ਇਸ ਦਿਨ ਤੋਂ ਇੱਕ ਨਵੀਂ ਪੱਛਮੀ ਗੜਬੜ ਸਰਗਰਮ ਹੋ ਰਹੀ ਹੈ। ਜਿਸ ਕਾਰਨ ਆਉਣ ਵਾਲੇ ਦਿਨਾਂ 'ਚ ਤਾਪਮਾਨ 'ਚ ਫਿਰ ਤੋਂ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ।

ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ, 24 ਫ਼ਰਵਰੀ ਤੋਂ ਇੱਕ ਨਵਾਂ ਪੱਛਮੀ ਗੜਬੜ ਸਰਗਰਮ ਹੋ ਰਿਹਾ ਹੈ। ਜਿਸ ਦਾ ਅਸਰ ਜੰਮੂ-ਕਸ਼ਮੀਰ, ਹਿਮਾਚਲ ਅਤੇ ਉਤਰਾਖੰਡ ਦੇ ਪਹਾੜੀ ਇਲਾਕਿਆਂ 'ਚ ਦੇਖਣ ਨੂੰ ਮਿਲੇਗਾ। 24 ਫ਼ਰਵਰੀ ਤੋਂ ਪਹਾੜੀ ਇਲਾਕਿਆਂ 'ਚ ਬਾਰਿਸ਼ ਦੇ ਨਾਲ-ਨਾਲ ਬਰਫਬਾਰੀ ਵੀ ਹੋ ਸਕਦੀ ਹੈ।
ਇਸ ਦਾ ਅਸਰ 26 ਫ਼ਰਵਰੀ ਤੋਂ ਮੈਦਾਨੀ ਇਲਾਕਿਆਂ 'ਚ ਦੇਖਣ ਨੂੰ ਮਿਲੇਗਾ। ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ 26-27 ਫ਼ਰਵਰੀ ਨੂੰ ਮੁੜ ਮੀਂਹ ਪੈਣ ਦੀ ਸੰਭਾਵਨਾ ਹੈ। ਦੋ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਮੀਂਹ ਦੇ ਨਾਲ-ਨਾਲ ਤੂਫਾਨ ਦੀ ਸੰਭਾਵਨਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement