
19 ਮਾਰਚ ਨੂੰ ਹੋਵੇਗੀ ਅਗਲੀ ਮੀਟਿੰਗ
ਚੰਡੀਗੜ੍ਹ: ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਹੈ ਕਿ ਕਿਸਾਨਾਂ ਨਾਲ ਮੀਟਿੰਗ ਬੜੀ ਸਾਰਥਕ ਹੋਈ ਹੈ। ਉਨ੍ਹਾਂ ਨੇ ਕਿਹਾ ਹੈ ਕਿ ਐਮਐਸਪੀ ਨੂੰ ਲੈ ਕੇ ਵਿਸ਼ੇਸ਼ ਚਰਚਾ ਹੋਈ। ਉਨ੍ਹਾਂ ਨੇ ਕਿਹਾ ਹੈ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ, ਸਰਵਣ ਸਿੰਘ ਪੰਧੇਰ ਸਮੇਤ ਸਾਰੇ ਕਿਸਾਨਾਂ ਦੀਆਂ ਮੰਗਾਂ ਨੂੰ ਧਿਆਨ ਨਾਲ ਸੁਣਿਆ ਹੈ ਅਤੇ ਸਾਰਥਿਕ ਵਿਚਾਰ-ਚਰਚਾ ਹੋਈ। ਅਗਲੀ ਮੀਟਿੰਗ 19 ਮਾਰਚ ਨੂੰ ਹੋਵੇਗੀ।
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਹੈ ਕਿ ਮੀਟਿੰਗ ਵਿੱਚ MSP ਨੂੰ ਲੈ ਕੇ ਕੇਂਦਰ ਅਤੇ ਕਿਸਾਨਾਂ ਦੀ ਸਾਰਥਿਕ ਗੱਲਬਾਤ ਹੋਈ। ਕਿਸਾਨਾਂ ਨੇ MSP ਬਾਰੇ ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਅੱਗੇ ਡਾਟਾ ਪੇਸ਼ ਕੀਤਾ ਹੈ ਅਤੇ ਅਗਲੀ ਮੀਟਿੰਗ ਵਿੱਚ 19 ਮਾਰਚ ਨੂੰ ਕੁਝ ਸਾਰਥਿਕ ਫੈਸਲੇ ਹੋਣ ਦੀ ਉਮੀਦ ਹੈ। ਵਿੱਤ ਮੰਤਰੀ ਨੇ ਕਿਹਾ ਹੈ ਕਿ ਕਿਸਾਨ ਜਥੇਬੰਦੀਆਂ ਨੇ ਲੀਗਲ ਗਾਰੰਟੀ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿਸਾਨਾਂ ਨੇ ਮੰਤਰੀ ਅੱਗੇ ਡਾਟਾ ਪੇਸ਼ ਕੀਤਾ ਸੀ ਅਤੇ ਕੇਂਦਰ ਨੇ ਸਰੋਤ ਮੰਗੇ ਹਨ। ਉਨ੍ਹਾਂ ਨੇ ਕਿਹਾ ਹੈ ਕਿ 19 ਮਾਰਚ ਨੂੰ ਮੀਟਿੰਗ ਵਿੱਚ ਕੁਝ ਸਾਰਥਕ ਹੋਣ ਦੀ ਉਮੀਦ ਹੈ। ਉਨ੍ਹਾਂ ਨੇ ਕਿਹਾ ਹੈ ਕਿ ਦੇਸ਼ ਦੇ ਵੱਖ-ਵੱਖ ਸੂਬਿਆ ਦੀ ਗੱਲਬਾਤ ਵੀ ਹੋਈ ਹੈ।