ਪੰਜਾਬ ਵਿਧਾਨ ਸਭਾ 'ਚੋਂ ਅਕਾਲੀ ਦਲ ਨੇ ਕੀਤਾ ਵਾਕ ਆਊਟ
Published : Mar 22, 2018, 1:46 pm IST
Updated : Mar 22, 2018, 1:46 pm IST
SHARE ARTICLE
bikram majithia
bikram majithia

ਪੰਜਾਬ ਵਿਧਾਨ ਸਭਾ 'ਚੋਂ ਅਕਾਲੀ ਦਲ ਨੇ ਕੀਤਾ ਵਾਕ ਆਊਟ

ਐਸ.ਏ.ਐਸ ਨਗਰ : ਪੰਜਾਬ ਵਿਧਾਨ ਸਭਾ ‘ਚ ਬਜਟ ਸੈਸ਼ਨ ਦੇ ਤੀਜੇ ਦਿਨ ਵੀ ਹੰਗਾਮਾ ਜਾਰੀ ਰਿਹਾ। ਤੀਜੇ ਦਿਨ ਸ਼੍ਰੋਮਣੀ ਅਕਾਲੀ ਦਲ ਦੇ ਵਲੋਂ ਵਾਕ ਆਊਟ ਕੀਤਾ ਗਿਆ। ਐਸ.ਸੀ. ਵਿਤੀ ਸਹਿਯੋਗ ਕਰਜ਼ਿਆਂ ਵਿਚ 125 ਕਰੋੜ ਦੀ ਛੁੱਟ 'ਤੇ ਕਿਸਾਨਾਂ ਲਈ ਲੋਨ ਛੁੱਟ ਨੂੰ ਲੈ ਕੇ ਅਕਾਲੀ ਦਲ ਵਲੋਂ ਦਿਤੇ ਮੁਲਤਵੀ ਮੋਸ਼ਨ ਨੂੰ ਸਪੀਕਰ ਵਲੋਂ ਰੱਦ ਕੀਤੇ ਜਾਣ ਦੇ ਫ਼ੈਸਲੇ ਵਿਰੁਧ ਅਕਾਲੀ ਦਲ ਵਲੋਂ ਵਿਧਾਨ ਸਭਾ ਤੋਂ ਵਾਕ ਆਊਟ ਕੀਤਾ ਗਿਆ।  ਅੱਜ ਤੀਜੇ ਦਿਨ ਸੈਸ਼ਨ ਦੌਰਾਨ ਬਿਕਰਮ ਸਿੰਘ ਮਜੀਠੀਆ ਅਤੇ ਨਵਜੋਤ ਸਿੰਘ ਸਿੱਧੂ ਵਿਚਾਲੇ ਤੂੰ-ਤੂੰ, ਮੈਂ-ਮੈਂ ਹੋ ਗਈ।

majithiamajithia

ਜਿਸ ਕਾਰਨ ਸਦਨ ਦੀ ਕਾਰਵਾਈ ਨੂੰ ਅੱਧੇ ਘੰਟੇ ਲਈ ਮੁਲਤਵੀ ਕਰਨਾ ਪਿਆ। ਜਿਸ ਕਾਰਨ ਸਪੀਕਰ ਨੇ ਕਾਰਵਾਈ ਮੁਲਤਵੀ ਕਰਨ ਦੇ ਹੁਕਮ ਦਿਤੇ। ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਤੀਜੇ ਦਿਨ ਅਕਾਲੀ ਦਲ ਨੇ ‘ਕੰਮ ਰੋਕੂ ਪ੍ਰਸਤਾਵ’ ਨੂੰ ਲੈ ਕੇ ਸਦਨ ’ਚੋਂ ਵਾਕਆਊਟ ਕਰ ਦਿਤਾ। ਪ੍ਰੈੱਸ ਕਾਨਫਰੰਸ ਦੌਰਾਨ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਬਿਆਨ ਦਿਤਾ ਕਿ ਸੁਖਪਾਲ ਖਹਿਰਾ ਕਾਂਗਰਸ ਨਾਲ ਰਲ ਗਿਆ ਹੈ। ਜਿਕਰਯੋਗ ਹੈ ਕਿ ਬੀਤੇ ਦਿਨ ਕੈਪਟਨ ਅਤੇ ਖਹਿਰਾ ਵਲੋਂ ਇਕੱਠੇ ਬੈਠ ਕੇ ਲੰਚ ਕੀਤਾ ਗਿਆ ਸੀ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement