
ਡਿਪਟੀ ਕਮਿਸ਼ਨਰ ਗੁਰਦਾਸਪੁਰ ਗੁਰਲਵਲੀਨ ਸਿੰਘ ਸਿੱਧੂ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦਸਿਆ ਹੈ ਕਿ ਭਾਰਤ ਸਰਕਾਰ ਵਲੋਂ ਇਰਾਕ 'ਚ ਮਾਰੇ ਗਏ ਨੌਜਵਾਨਾਂ ਦੀ ਨਵੀਂ ਸੂਚੀ ਭੇਜੀ ਗਈ ਹੈ
ਬਟਾਲਾ (ਬਲਵਿੰਦਰ ਭੱਲਾ): ਡਿਪਟੀ ਕਮਿਸ਼ਨਰ ਗੁਰਦਾਸਪੁਰ ਗੁਰਲਵਲੀਨ ਸਿੰਘ ਸਿੱਧੂ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦਸਿਆ ਹੈ ਕਿ ਭਾਰਤ ਸਰਕਾਰ ਵਲੋਂ ਇਰਾਕ 'ਚ ਮਾਰੇ ਗਏ ਨੌਜਵਾਨਾਂ ਦੀ ਨਵੀਂ ਸੂਚੀ ਭੇਜੀ ਗਈ ਹੈ ਜਿਸ ਵਿਚ ਕਾਦੀਆਂ ਦੇ ਨੌਜਵਾਨ ਰਾਕੇਸ਼ ਕੁਮਾਰ ਦਾ ਨਾਮ ਵੀ ਸ਼ਾਮਲ ਹੈ। ਡਿਪਟੀ ਕਮਿਸ਼ਨਰ ਨੇ ਦਸਿਆ ਕਿ ਕੇਂਦਰ ਸਰਕਾਰ ਵਲੋਂ ਇਸ ਤੋਂ ਪਹਿਲਾਂ ਭੇਜੀ ਸੂਚੀ ਵਿਚ ਜ਼ਿਲ੍ਹਾ ਗੁਰਦਾਸਪੁਰ ਦੇ ਤਿੰਨ ਨੌਜਵਾਨ ਜਿਨ੍ਹਾਂ ਵਿਚ ਪਿੰਡ ਤਲਵੰਡੀ ਝਿਊਰਾਂ ਦਾ ਧਰਮਿੰਦਰ ਕੁਮਾਰ, ਬਟਾਲਾ ਸ਼ਹਿਰ ਦੇ ਮੁਹੱਲਾ ਤੇਲੀਆਂਵਾਲ ਦਾ ਨੌਜਵਾਨ ਮਲਕੀਤ ਸਿੰਘ ਅਤੇ ਪਿੰਡ ਰੂਪੋਵਾਲੀ ਦੇ ਨੌਜਵਾਨ ਕੰਵਲਜੀਤ ਸਿੰਘ ਦਾ ਨਾਮ ਸ਼ਾਮਲ ਸੀ। family membersਉਨ੍ਹਾਂ ਦਸਿਆ ਕਿ ਅੱਜ ਬਾਅਦ ਦੁਪਹਿਰ ਕੇਂਦਰ ਸਰਕਾਰ ਵਲੋਂ ਭੇਜੀ ਨਵੀਂ ਸੂਚੀ ਵਿਚ ਕਾਦੀਆਂ ਸ਼ਹਿਰ ਦੇ ਨੌਜਵਾਨ ਰਾਕੇਸ਼ ਕੁਮਾਰ ਦਾ ਨਾਮ ਵੀ ਸ਼ਾਮਲ ਹੈ ਜਿਸ ਕਾਰਨ ਹੁਣ ਜ਼ਿਲ੍ਹਾ ਗੁਰਦਾਸਪੁਰ ਦੇ 4 ਨੌਜਵਾਨ ਇਸ ਦੁੱਖਦਾਈ ਘਟਨਾ ਵਿਚ ਅਪਣੀ ਜਾਨ ਗਵਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮਾਰੇ ਨੌਜਵਾਨਾਂ ਦੇ ਪਰਵਾਰਕ ਮੈਂਬਰਾਂ ਕੋਲ ਪਹੁੰਚ ਕੇ ਉਨ੍ਹਾਂ ਦਾ ਦੁੱਖ ਵੰਡਾਇਆ ਹੈ। ਉਨ੍ਹਾਂ ਕਿਹਾ ਕਿ ਇਸ ਦੁੱਖ ਦੀ ਘੜੀ ਵਿਚ ਸਰਕਾਰ ਪੀੜਤ ਪਰਵਾਰਾਂ ਨਾਲ ਹੈ।