ਮੈਂ ਹਰਸਿਮਰਤ ਬਾਦਲ ਵਿਰੁੱਧ ਚੋਣ ਲੜਨ ਲਈ ਤਿਆਰ ਹਾਂ : ਭਗਵੰਤ ਮਾਨ
Published : Mar 22, 2019, 9:48 pm IST
Updated : Mar 22, 2019, 9:48 pm IST
SHARE ARTICLE
Bhagwant Mann
Bhagwant Mann

ਸੰਗਰੂਰ : ਮੈਂ ਹਰਸਿਮਰਤ ਬਾਦਲ ਵਿਰੁੱਧ ਚੋਣ ਲੜਨ ਲਈ ਤਿਆਰ ਹਾਂ। ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਸ਼੍ਰੋਮਣੀ ਅਕਾਲੀ ਦਲ...

ਸੰਗਰੂਰ : ਮੈਂ ਹਰਸਿਮਰਤ ਬਾਦਲ ਵਿਰੁੱਧ ਚੋਣ ਲੜਨ ਲਈ ਤਿਆਰ ਹਾਂ। ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਦੀ ਚੁਣੌਤੀ ਸਵੀਕਾਰ ਕਰਦਿਆਂ ਕੀਤਾ।

ਮਾਨ ਨੇ ਕਿਹਾ ਕਿ ਭਗਵੰਤ ਮਾਨ ਨੇ ਬੇਅਦਬੀ ਮਾਮਲੇ ਸਬੰਧੀ ਬੋਲਦਿਆਂ ਕਿਹਾ ਕਿ ਐਸਆਈਟੀ ਵੱਲੋਂ ਜਿਹੜੀ ਜਾਂਚ ਕੀਤੀ ਰਹੀ ਹੈ, ਉਹ ਸਿੱਧੀ ਬਾਦਲਾਂ ਦੇ ਘਰ ਜਾ ਕੇ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਰਕਾਸ਼ ਸਿੰਘ ਬਾਦਲ ਜੇਲ੍ਹ ਜਾਣ ਦਾ ਡਰਾਮਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਰਕਾਸ਼ ਸਿੰਘ ਬਾਦਲ ਨੂੰ ਜੇਲ 'ਚ ਕੱਪੜੇ ਨਹੀਂ ਲਿਜਾਣੇ ਪੈਣੇ, ਬਲਕਿ ਉਨ੍ਹਾਂ ਨੂੰ ਜੇਲ੍ਹ ਵਿੱਚ ਵਰਦੀ ਮਿਲੇਗੀ।

ਦਰਅਸਲ, ਭਗਵੰਤ ਮਾਨ ਨੇ ਬੀਤੇ ਦਿਨ ਕਿਹਾ ਸੀ ਕਿ ਪੰਜਾਬ ਏਕਤਾ ਪਾਰਟੀ ਦੇ ਮੁਖੀ ਸੁਖਪਾਲ ਖਹਿਰਾ ਹਰਸਿਮਰਤ ਬਾਦਲ ਨੂੰ ਜਿਤਾਉਣ ਲਈ ਬਠਿੰਡਾ ਜਾ ਰਹੇ ਹਨ। ਸ਼ੁੱਕਰਵਾਰ ਨੂੰ ਮੀਡੀਆ ਨਾਲ ਗੱਲਬਾਤ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਇੱਕ ਪਾਸੇ ਤੇ ਅਕਾਲੀ-ਭਾਜਪਾ ਦੂਜੇ ਪਾਸੇ ਹਨ। ਉਨ੍ਹਾਂ ਕਿਹਾ ਕਿ ਮੈਂ ਭਗਵੰਤ ਮਾਨ ਨੂੰ ਕਹਿੰਦਾ ਹਾਂ ਕਿ ਉਹ ਵੀ ਉੱਥੇ ਹੀ ਆ ਜਾਣ ਸਾਰਾ ਮੇਲਾ ਇਕੱਠਾ ਹੋ ਜਾਵੇਗਾ, ਕਿਉਂਕਿ ਇਹ ਸਾਰੇ ਅਕਾਲੀ ਦਲ ਨੂੰ ਹਰਾਉਣਾ ਚਾਹੁੰਦੇ ਸਨ।

ਜ਼ਿਕਰਯੋਗ ਹੈ ਕਿ ਭਗਵੰਤ ਮਾਨ ਨੇ ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸੁਖਬੀਰ ਬਾਦਲ ਖ਼ਿਲਾਫ਼ ਜਲਾਲਾਬਾਦ ਤੋਂ ਚੋਣ ਲੜੀ ਸੀ, ਪਰ ਹਾਰ ਗਏ ਸਨ।  ਉੱਧਰ, ਹਰਸਿਮਰਤ ਕੌਰ ਬਾਦਲ ਦਾ ਚੋਣ ਹਲਕਾ ਕੀ ਹੋਵੇਗਾ, ਇਸ ਬਾਰੇ ਸ਼ਸ਼ੋਪੰਜ ਬਰਕਰਾਰ ਹੈ। ਬਠਿੰਡਾ ਤੋਂ ਮੌਜੂਦਾ ਸੰਸਦ ਮੈਂਬਰ ਹਰਸਿਮਰਤ ਬਾਦਲ ਦਾ ਹਲਕਾ ਬਦਲਣ ਦੀਆਂ ਚਰਚਾਵਾਂ ਚੱਲ ਰਹੀਆਂ ਹਨ। ਕਿਆਸ ਹਨ ਕਿ ਹਰਸਿਮਰਤ ਫ਼ਿਰੋਜ਼ਪੁਰ ਤੋਂ ਚੋਣ ਲੜ ਸਕਦੇ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement