ਸੰਤੋਖ ਚੌਧਰੀ 'ਤੇ ਚੁੱਪੀ ਨੇ ਕਾਂਗਰਸੀਆਂ ਦੀ ਭ੍ਰਿਸ਼ਟਾਚਾਰ ਬਾਰੇ ਪੋਲ ਖੋਲ੍ਹੀ : ਹਰਪਾਲ ਚੀਮਾ
Published : Mar 22, 2019, 3:40 pm IST
Updated : Mar 22, 2019, 3:40 pm IST
SHARE ARTICLE
Harpal Singh Cheema
Harpal Singh Cheema

ਕਿਹਾ, ਕਾਂਗਰਸੀ ਆਗੂ ਭ੍ਰਿਸ਼ਟਾਚਾਰ ਅਤੇ ਰਿਸ਼ਵਤਖ਼ੋਰੀ ਬਾਰੇ ਕਿਹੜੇ ਮੂੰਹ ਨਾਲ ਗੱਲ ਕਰਨਗੇ

ਚੰਡੀਗੜ੍ਹ : ਇਕ ਟੀ.ਵੀ. ਚੈਨਲ ਦੇ ਸਟਿੰਗ ਅਪਰੇਸ਼ਨ 'ਚ ਕੰਮ ਕਰਾਉਣ ਦੇ ਬਦਲੇ ਕਥਿਤ ਤੌਰ 'ਤੇ ਪੈਸੇ ਮੰਗਣ ਵਾਲੇ ਜਲੰਧਰ ਤੋਂ ਸੰਸਦ ਮੈਂਬਰ ਚੌਧਰੀ ਸੰਤੋਖ 'ਤੇ ਕਾਰਵਾਈ ਨਾ ਕਰਨਾ ਕਾਂਗਰਸੀਆਂ ਦੀ ਨੀਤੀ ਅਤੇ ਨੀਅਤ 'ਤੇ ਸਵਾਲ ਖੜੇ ਕਰਦੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕੀਤਾ। 

ਚੀਮਾ ਨੇ ਕਿਹਾ ਕਿ ਇਸ ਪੂਰੇ ਮਾਮਲੇ ਬਾਰੇ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਜਿਸ ਢੀਠਤਾਈ ਨਾਲ ਚੁੱਪੀ ਧਾਰ ਰੱਖੀ ਹੈ, ਉਸ ਨੇ ਕਾਂਗਰਸ ਦੇ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਟੋਲਰੈਂਸ ਦਾਅਵੇ ਦਾ ਪਰਦਾਫਾਸ਼ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਾਰੇ ਕਾਂਗਰਸੀ ਆਗੂ ਭ੍ਰਿਸ਼ਟਾਚਾਰ ਅਤੇ ਰਿਸ਼ਵਤਖ਼ੋਰੀ ਬਾਰੇ ਕਿਹੜੇ ਮੂੰਹ ਨਾਲ ਗੱਲ ਕਰਨਗੇ, ਜਦ ਉਹ ਆਪਣੇ ਉਸ ਭ੍ਰਿਸ਼ਟਾਚਾਰੀ ਸੰਸਦ 'ਤੇ ਕਾਰਵਾਈ ਤਾਂ ਦੂਰ ਉਸ ਬਾਰੇ ਮੂੰਹ ਖੋਲ੍ਹਣ ਤੋਂ ਵੀ ਬਚ ਰਹੇ ਹਨ।

Santokh Singh ChaudharySantokh Singh Chaudhary

ਚੀਮਾ ਨੇ ਕਿਹਾ ਕਿ ਕਾਂਗਰਸ ਹਾਈਕਮਾਨ ਸਮੇਤ ਪੰਜਾਬ ਦੇ ਸਾਰੇ ਕਾਂਗਰਸੀ ਲੋਕਾਂ ਦੀ ਕਚਹਿਰੀ ਅਤੇ ਮੀਡੀਆ 'ਚ ਆਪਣਾ ਸਟੈਂਡ ਸਪਸ਼ਟ ਕਰੇ ਕਿ ਉਹ ਸੰਤੋਖ ਦੇ ਇਰਾਦਿਆਂ ਦੇ ਨਾਲ ਹਨ ਜਾਂ ਉਸ ਦਾ ਵਿਰੋਧ ਕਰਦੇ ਹਨ। ਚੀਮਾ ਨੇ ਕਿਹਾ ਕਿ ਰਿਵਾਇਤੀ ਦਲਾਂ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਦੀ ਨੀਤੀ ਅਤੇ ਨੀਅਤ ਇੰਨੀ ਭ੍ਰਿਸ਼ਟਾਚਾਰੀ ਹੋ ਚੁੱਕੀ ਹੈ ਕਿ ਉਹ ਨਜਾਇਜ਼ ਅਤੇ ਗ਼ੈਰ-ਕਾਨੂੰਨੀ ਧੰਦਿਆਂ ਨੂੰ 'ਜਾਇਜ਼' ਸਮਝ ਕੇ ਚਲਾਉਂਦੇ ਹਨ।

ਹਰਪਾਲ ਸਿੰਘ ਚੀਮਾ ਨੇ ਚਿਤਾਵਨੀ ਦਿੰਦਿਆਂ ਮੰਗ ਕੀਤੀ ਕਿ ਕਾਂਗਰਸ ਬਿਨਾਂ ਦੇਰੀ ਸੰਤੋਖ ਸਿੰਘ ਚੌਧਰੀ ਨੂੰ ਪਾਰਟੀ 'ਚ ਬਰਖ਼ਾਸਤ ਕਰੇ ਅਤੇ ਉਸ 'ਤੇ ਐਫਆਈਆਰ ਦਰਜ ਕਰ ਕੇ ਗ੍ਰਿਫ਼ਤਾਰ ਕੀਤਾ ਜਾਵੇ। ਚੀਮਾ ਨੇ ਮੰਗ ਕੀਤੀ ਹੈ ਕਿ ਇਸ ਪੂਰੇ ਸਟਿੰਗ ਮਾਮਲੇ ਦੀ ਹਾਈ ਕੋਰਟ ਜਾਂ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਸਮਾਂਬੱਧ ਉੱਚ ਪਧਰੀ ਜਾਂਚ ਕਰਵਾਈ ਜਾਵੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

40 ਤੋਂ ਵੱਧ ਹੋਈ Speed ਤਾਂ ਹੋਵੇਗਾ ਮੋਟਾ Challan, ਟ੍ਰੈਫ਼ਿਕ ਪੁਲਿਸ ਨੇ ਘੇਰ-ਘੇਰ ਕੇ ਸਕੂਲੀ ਬੱਸਾਂ ਦੇ ਕੀਤੇ ਚਲਾਨ

27 Apr 2024 1:21 PM

Chandigarh ਤੋਂ ਸਸਤੀ ਸ਼ਰਾਬ ਲਿਆਉਣ ਵਾਲੇ ਹੋ ਜਾਣ ਸਾਵਧਾਨ ! Punjab Police ਕਰ ਰਹੀ ਹਰ ਇੱਕ ਗੱਡੀ ਦੀ Checking !

27 Apr 2024 12:30 PM

UK ਜਾਣਾ ਚਾਹੁੰਦੇ ਹੋ ਤਾਂ ਇਹ ਇੰਟਰਵਿਊ ਪੂਰਾ ਵੇਖ ਲਿਓ, Agent ਨੇ ਦੱਸੀਆਂ ਸਾਰੀਆਂ ਅੰਦਰਲੀਆਂ ਗੱਲਾਂ

27 Apr 2024 11:26 AM

ਕਿਉਂ ਨਹੀਂ Sheetal Angural ਦਾ ਅਸਤੀਫ਼ਾ ਹੋਇਆ ਮਨਜ਼ੂਰ ? ਪਾਰਟੀ ਬਦਲਣ ਬਾਅਦ ਸ਼ੀਤਲ ਅੰਗੁਰਾਲ ਦਾ ਵੱਡਾ ਬਿਆਨ

27 Apr 2024 11:17 AM

'ਭਾਰਤ ਛੱਡ ਦੇਵਾਂਗੇ' Whatsapp ਨੇ ਕੋਰਟ 'ਚ ਦਿੱਤਾ ਵੱਡਾ ਬਿਆਨ, ਸੁਣੋ ਕੀ ਪੈ ਗਿਆ ਰੌਲਾ,ਕੀ ਬੰਦ ਹੋਵੇਗਾ Whatsapp

27 Apr 2024 9:38 AM
Advertisement