ਬਲਬੀਰ ਸਿੰਘ ਸਿੱਧੂ ਨੇ ਮੈਡੀਸਨ ਡਲਿਵਰੀ ਵੈਨ ਨੂੰ ਦਿੱਤੀ ਹਰੀ ਝੰਡੀ
Published : Mar 22, 2021, 5:16 pm IST
Updated : Mar 22, 2021, 5:19 pm IST
SHARE ARTICLE
Balbir Sidhu
Balbir Sidhu

ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਵਿੱਚ ਪ੍ਰਤੀ ਦਿਨ ਔਸਤਨ 21,643 ਮਰੀਜ਼ਾਂ ਨੂੰ ਦਿੱਤੀਆਂ ਜਾਂਦੀ ਹਨ ਓ.ਪੀ.ਡੀ. ਸੇਵਾਵਾਂ

ਚੰਡੀਗੜ੍ਹ: ਤੰਦਰੁਸਤ ਪੰਜਾਬ ਸਿਹਤ ਕੇਂਦਰਾਂ (ਐਚ.ਸੀ.ਡਬਲਿੳਜ਼ੂ) ਵਿੱਚ ਦਵਾਈਆਂ ਦੇ ਲੋੜੀਂਦੇ ਭੰਡਾਰ ਨੂੰ ਬਰਕਰਾਰ ਰੱਖਣ ਦੇ ਮੱਦੇਨਜ਼ਰ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਪਰਿਆਸ ਭਵਨ ਸੈਕਟਰ -38 ਚੰਡੀਗੜ ਵਿਖੇ ਇੱਕ ਮੈਡੀਸਨ ਡਲਿਵਰੀ ਵੈਨ(ਐਮ.ਡੀ.ਵੀ.) ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਕਮਿਊਨਿਟੀ ਹੈਲਥ ਅਫਸਰਾਂ (ਸੀ.ਐਚ.ਓ.) ਨੂੰ ਸਿਹਤ ਕੇਂਦਰਾਂ ਵਿੱਚ ਦਵਾਈਆਂ ਦੇ ਲੋੜੀਂਦੇ ਭੰਡਾਰ ਨੂੰ ਕਾਇਮ ਰੱਖਣ ਦੀ ਜਿੰਮੇਵਾਰੀ ਸੌਂਪੀ ਗਈ ਹੈ ਅਤੇ ਉਨਾਂ ਨੂੰ ਜਲਦੀ ਹੀ ਗੁਦਾਮਾਂ ਤੋਂ ਆਨਲਾਈਨ ਢੰਗ ਰਾਹੀਂ ਪੂਰੀ ਤਿਮਾਹੀ ਲਈ ਐਡਵਾਂਸ ਵਿੱਚ ਲੋੜੀਂਦੀਆਂ ਦਵਾਈਆਂ ਦਾ ਸਟਾਕ ਰੱਖਣ ਲਈ ਅਧਿਕਾਰਿਤ ਕੀਤਾ  ਜਾਵੇਗਾ।

Balbir SidhuBalbir Sidhu

ਇਸ ਮੌਕੇ ਜਾਣਕਾਰੀ ਦਿੰਦਿਆਂ ਸ: ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸਿਹਤ ਕੇਂਦਰਾਂ ਵਿਖੇ ਦਵਾਈਆਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਮੈਡੀਸਨ ਵੈਨ ਰਾਹੀਂ ਸਿੱਧੇ ਤੌਰ ’ਤੇ ਖੇਤਰੀ ਡਰੱਗ ਵੇਅਰਹਾਸ ਤੋਂ ਸਾਰੀਆਂ 27 ਦਵਾਈਆਂ ਦੀ ਸਪਲਾਈ ਕਰਵਾਉਣ ਦਾ ਫੈਸਲਾ ਕੀਤਾ ਹੈ। ਉਨਾਂ ਕਿਹਾ ਕਿ ਮਾਰਚ 2019 ਤੋਂ ਹੁਣ ਤੱਕ 79 ਲੱਖ ਮਰੀਜਾਂ ਨੂੰ ਇਹਨਾਂ ਕੇਂਦਰਾਂ ਵਿਖੇ ਓ.ਪੀ.ਡੀ. ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ ਹਨ ਜਿਸਦਾ ਅਰਥ ਹੈ ਕਿ ਸੀ.ਐਚ.ਓਜ਼ ਦੁਆਰਾ ਔਸਤਨ 21,643 ਮਰੀਜਾਂ ਨੂੰ ਓ.ਪੀ.ਡੀ ਸੇਵਾਵਾਂ ਦਿੱਤੀਆਂ ਜਾਂਦੀ ਹਨ।

Balbir SidhuBalbir Sidhu

ਉਨਾਂ ਦੱਸਿਆ ਕਿ ਮੌਜੂਦਾ ਸਮੇਂ ਵਿੱਚ ਬਲਾਕ ਪੱਧਰੀ ਸਿਹਤ ਕੇਂਦਰਾਂ ਵਲੋਂ ਇਹ ਸਾਰੀਆਂ ਦਵਾਈਆਂ ਖੇਤਰੀ ਮੈਡੀਸਨ ਵੇਅਰਹਾਊਸਾਂ ਤੋਂ ਪ੍ਰਾਪਤ ਕੀਤੀਆਂ ਜਾਂਦੀਆਂ ਹਨ ਅਤੇ ਫਿਰ ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਨੂੰ ਵੰਡੀਆਂ ਜਾਂਦੀਆਂ ਹਨ। ਪਰ ਇਸ ਵਿਧੀ ਰਾਹੀਂ ਸਾਰੇ ਕੇਂਦਰਾਂ ਨੂੰ ਉਨਾਂ ਦੀ ਮੰਗ ਅਨੁਸਾਰ ਦਵਾਈਆਂ ਦੀ ਲੋੜੀਂਦੀ ਸਪਲਾਈ ਪੂਰੀ ਨਹੀਂ ਹੋ ਰਹੀ ਹੈ। ਉਨਾਂ ਕਿਹਾ ਕਿ ਓ.ਪੀ.ਡੀ. ਸੇਵਾਵਾਂ ਨੂੰ ਬਿਹਤਰ ਬਣਾਉਣ ਅਤੇ ਦਵਾਈਆਂ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਵਲੋਂ ਪੜਾਅਵਾਰ ਢੰਗ ਨਾਲ ਸਾਰੇ ਜਿਲਿਆਂ ਨੂੰ ਇਸ ਪ੍ਰੋਗਰਾਮ ਤਹਿਤ ਕਵਰ ਕੀਤਾ ਜਾ ਰਿਹਾ ਹੈ। ਇਹ ਮੈਡੀਸਨ ਵੈਨ ਪ੍ਰੋਜੈਕਟ ਜਿਲਾ ਐਸ.ਏ.ਐਸ. ਨਗਰ ਦੇ 70 ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਵਿਚ ਇਕ ਪਾਇਲਟ ਪ੍ਰਾਜੈਕਟ ਵਜੋਂ ਲਾਗੂ ਕੀਤਾ ਜਾ ਰਿਹਾ ਹੈ। 

ਮੈਡੀਸਨ ਵੈਨ ਪ੍ਰਾਜੈਕਟ ਦੀਆਂ ਮੁੱਖ ਵਿਸ਼ੇਸ਼ਤਾਵਾਂ ਬਾਰੇ ਦੱਸਦਿਆਂ ਨੈਸ਼ਨਲ ਹੈਲਥ ਮਿਸ਼ਨ ਦੇ ਡਾਇਰੈਕਟਰ ਡਾ: ਅਰੀਤ ਕੌਰ ਨੇ ਦੱਸਿਆ ਕਿ ਹੁਣ ਸੀ.ਐਚ.ਓਜ ਨੂੰ ਆਪੋ -ਆਪਣੇ ਕੇਂਦਰਾਂ ਵਿਚ ਦਵਾਈਆਂ ਦਾ ਭੰਡਾਰ ਕਾਇਮ ਰੱਖਣ ਦੀ ਜਿੰਮੇਵਾਰੀ ਸੌਂਪੀ ਗਈ ਹੈ ਅਤੇ ਬਹੁਤ ਜਲਦ ਹੀ ਸੀ.ਐਚ.ਓਜ ਆਨਲਾਈਨ ਮੋਡ ਰਾਹੀਂ ਪੂਰੀ ਤਿਮਾਹੀ ਲਈ ਲੋੜੀਂਦੀਆਂ ਦਵਾਈਆਂ ਦੀ ਮੰਗ ਐਡਵਾਂਸ ਵਿੱਚ ਕਰ ਸਕਣਗੇ। ਇਹ ਵੈਨਾਂ ਮੰਗ ਅਨੁਸਾਰ ਗੁਦਾਮ ਤੋਂ ਦਵਾਈਆਂ ਪ੍ਰਾਪਤ ਕਰਨਗੀਆਂ ਅਤੇ ਬਿਨਾਂ ਕਿਸੇ ਦੇਰੀ ਤੋਂ ਸਿਹਤ ਕੇਂਦਰ ਨੂੰ ਸਪਲਾਈ ਕਰਨਗੀਆਂ।

ਡਾ: ਅਰੀਤ ਨੇ ਦੱਸਿਆ ਕਿ ਸੂਬੇ ਵਿੱਚ 2820 ਸਿਹਤ ਕੇਂਦਰ ਕਾਰਜਸ਼ੀਲ ਹਨ ਜਿਹਨਾਂ ਵਿੱਚ 2380 ਉਪ ਕੇਂਦਰ, 347 ਮੁੱਢਲਾ ਸਿਹਤ ਕੇਂਦਰ ਅਤੇ 93 ਸ਼ਹਿਰੀ ਮੁੱਢਲਾ ਸਿਹਤ ਕੇਂਦਰ ਸ਼ਾਮਲ ਹਨ। ਪੰਜਾਬ ਸਰਕਾਰ ਵੱਲੋਂ ਸਾਲ 2020-21 ਲਈ ਭਾਰਤ ਸਰਕਾਰ ਵਲੋਂ ਮਿੱਥੇ ਟੀਚੇ ਨੂੰ ਪੂਰਾ ਕਰਦਿਆਂ 1435 ਕੇਂਦਰਾਂ ਨੂੰ ਕਾਰਜਸ਼ੀਲ ਬਣਾ ਕੇ 196 ਫੀਸਦ ਪ੍ਰਾਪਤੀ ਦਰਜ ਕੀਤੀ ਗਈ ਹੈ। ਇਹ ਕੇਂਦਰ ਪੰਜਾਬ ਦੇ ਸਿਹਤ ਪ੍ਰਣਾਲੀ ਖਾਸਕਰ ਪੇਂਡੂ ਖੇਤਰਾਂ ਵਿੱਚ ਸਿਹਤ ਸਹੂਲਤਾਂ ਦੀ ਉਪਲਬਧਤਾ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੇ ਹਨ।

ਉਹਨਾਂ ਕਿਹਾ ਕਿ ਦਿੱਤੀਆਂ ਜਾ ਰਹੀਆਂ ਸੇਵਾਵਾਂ ਅਤੇ ਇਹਨਾਂ ਨੂੰ ਲਾਗੂ ਕਰਨ ਦੀ ਰਫਤਾਰ ਨੂੰ ਦੇਖਦਿਆਂ ਇਹ ਭਰੋਸਾ ਬੱਝਦਾ ਹੈ ਕਿ ਲੋਕਾਂ ਨੂੰ ਕਿਫਾਇਤੀ ਤੇ ਆਸਾਨ ਮੁੱਢਲੀਆਂ ਸਿਹਤ ਸੇਵਾਵਾਂ ਉਪਲਬਧ ਕਰਾਉਣ ਦੇ ਮੱਦੇਨਜ਼ਰ ਅਸੀਂ ਸਹੀ ਦਿਸ਼ਾ ਵਿੱਚ ਜਾ ਰਹੇ ਹਾਂ । ਉਹਨਾਂ ਕਿਹਾ ਕਿ ਤੰਦਰੁਸਤ ਪੰਜਾਬ ਸਿਹਤ ਕੇਂਦਰ ਦੀਆਂ ਬਿਹਤਰੀਨ ਸਿਹਤ ਸਹੂਲਤਾਂ ਸਦਕਾ ਮੁੱਢਲਾ ਸਿਹਤ ਕੇਂਦਰ ਅਤੇ ਇਸ ਤੋਂ ਉੱਪਰਲੀਆਂ ਸਿਹਤ ਸਹੂਲਤਾਂ ਦੇ ਬੋਝ ਨੂੰ ਘਟਾਉਣ ਵਿੱਚ ਮਦਦਗਾਰ ਸਾਬਤ ਹੋਏ ਹਨ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM
Advertisement