ਲੁਧਿਆਣਾ 'ਚ ਟੈਕਸੀ ਚਾਲਕਾਂ ਤੇ ਮਾਲਕਾਂ ਵੱਲੋਂ ਚੱਕਾ ਜਾਮ, ਸੰਘਰਸ਼ ਹੋਰ ਤੇਜ਼ ਕਰਨ ਦੀ ਚੇਤਾਵਨੀ 
Published : Mar 22, 2021, 4:27 pm IST
Updated : Mar 22, 2021, 4:27 pm IST
SHARE ARTICLE
Taxi drivers and owners protest  in Ludhiana
Taxi drivers and owners protest in Ludhiana

ਟੈਕਸੀ ਚਾਲਕਾਂ ਤੇ ਮਾਲਕਾਂ ਦਾ ਕਹਿਣਾ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਅਗਲੀ ਵਾਰ ਉਹ ਟਰਾਂਸਪੋਰਟ ਮੰਤਰੀ ਦੇ ਘਰ ਦਾ ਘਿਰਾਓ ਕਰਨਗੇ।

ਲੁਧਿਆਣਾ - ਟੈਕਸੀ ਚਾਲਕਾਂ ਅਤੇ ਉਹਨਾਂ ਦੇ ਮਾਲਕਾਂ ਵੱਲੋਂ ਲੰਮੇ ਸਮੇਂ ਤੋਂ ਆਪਣੇ ਹੱਕ ਲਈ ਸੰਘਰਸ਼ ਕੀਤਾ ਜਾ ਰਿਹਾ ਹੈ , ਪਰ ਉਹਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਸੁਣਵਾਈ ਨਾ ਤਾਂ ਕੇਂਦਰ ਸਰਕਾਰ ਕਰ ਰਹੀ ਹੈ ਅਤੇ ਨਾ ਹੀ ਸੂਬਾ ਸਰਕਾਰ, ਜਿਸ ਕਾਰਨ ਉਨ੍ਹਾਂ ਨੂੰ ਸੜਕਾਂ ਤੇ ਆਉਣ ਲਈ ਮਜ਼ਬੂਰ ਹੋਣਾ ਪਿਆ। ਇਸ ਲੜੀ ਵਿਚ ਅੱਜ ਲੁਧਿਆਣਾ ਵਿਖੇ ਨੈਸ਼ਨਲ ਹਾਈਵੇ ਨੂੰ 12 ਵਜੇ ਤੋਂ ਲੈ ਕੇ ਤਿੰਨ ਵਜੇ ਤੱਕ ਜਾਮ ਕੀਤਾ ਗਿਆ।

taxi drivers and owners in LudhianaTaxi drivers and owners protest  in Ludhiana

ਟੈਕਸੀ ਚਾਲਕਾਂ ਤੇ ਮਾਲਕਾਂ ਦਾ ਕਹਿਣਾ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਅਗਲੀ ਵਾਰ ਉਹ ਟਰਾਂਸਪੋਰਟ ਮੰਤਰੀ ਦੇ ਘਰ ਦਾ ਘਿਰਾਓ ਕਰਨਗੇ। ਉਨ੍ਹਾਂ ਕਿਹਾ ਕਿ ਪਹਿਲਾਂ ਕੋਰੋਨਾ ਕਾਰਨ ਉਹ ਵੱਡਾ ਨੁਕਸਾਨ ਝੱਲ ਚੁੱਕੇ ਹਨ।  ਉਨ੍ਹਾਂ ਵੱਲੋਂ ਦਿੱਲੀ ਨੈਸ਼ਨਲ ਹਾਈਵੇਅ ਜਾਮ ਕੀਤਾ ਗਿਆ ਸੀ ਅਤੇ ਨੈਸ਼ਨਲ ਹਾਈਵੇਅ ਨੂੰ ਦੋਨੇ ਪਾਸੇ ਜਾਮ ਕਰਨ ਕਾਰਨ ਵੱਡੀ ਗਿਣਤੀ ਵਿਚ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ, ਉਥੇ ਇਕ ਵੱਡਾ ਜਾਮ ਲੱਗ ਚੁੱਕਾ ਸੀ, ਭਾਵੇਂ ਦੋ ਘੰਟੇ ਤੋਂ ਜ਼ਿਆਦਾ ਸਮਾਂ ਹੋ ਚੁੱਕਾ ਸੀ ਪਰ ਕੋਈ ਵੀ ਪ੍ਰਸ਼ਾਸਨਿਕ ਅਧਿਕਾਰੀ ਜਾਂ ਪੁਲਿਸ ਮੁਲਾਜ਼ਮ ਮੌਕੇ 'ਤੇ ਨਹੀਂ ਸੀ ਪਹੁੰਚਿਆ ।

Taxi drivers and owners protest  in LudhianaTaxi drivers and owners protest in Ludhiana

ਆਜ਼ਾਦ ਟੈਕਸੀ ਯੂਨੀਅਨ ਦੇ ਪੰਜਾਬ ਪ੍ਰਧਾਨ ਸਰਨਜੀਤ ਸਿੰਘ ਕਲਸੀ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਹਨ। ਵਾਰ-ਵਾਰ ਸਰਕਾਰ ਨੂੰ ਅਪੀਲ ਕਰਨ ਤੇ ਵੀ ਸਰਕਾਰ ਜਾਗ ਨਹੀਂ ਰਹੀ। ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਟੈਕਸੀ ਚਾਲਕਾਂ ਦੇ ਮਾਲਕਾਂ ਨੂੰ ਲੁੱਟਿਆ ਜਾ ਰਿਹਾ ਹੈ ਅਤੇ ਕਰੋਨਾ ਦੀ ਆੜ ਵਿੱਚ ਉਨ੍ਹਾਂ ਉੱਪਰ ਕਾਨੂੰਨ ਥੋਪੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਟੈਕਸੀ ਚਾਲਕ ਅਤੇ ਮਾਲਕ ਵੱਡੀ ਮਾਤਰਾ ਵਿਚ ਟੈਕਸ ਅਦਾ ਕਰਦੇ ਹਨ। ਭਾਰਤ ਸਰਕਾਰ ਵੱਲੋਂ ਉਨ੍ਹਾਂ ਨੂੰ ਲੁੱਟਣ ਅਤੇ ਸ਼ੋਸ਼ਣ ਵਾਸਤੇ ਨਵੀਆਂ ਨੀਤੀਆਂ ਬਣਾਈਆਂ ਜਾ ਰਹੀਆਂ ਹਨ ਅਤੇ ਜੇਕਰ ਸਰਕਾਰ ਨਾ ਜਾਗੀ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਉੱਥੇ ਹੀ ਹੋਰ ਟੈਕਸੀ ਚਾਲਕਾਂ ਦੇ ਮਾਲਕਾਂ ਵੱਲੋਂ ਵੀ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਨਿਸ਼ਾਨੇ ਤੇ ਲਿਆ ਗਿਆ ਹੈ। ਉਹਨਾਂ ਨੇ ਕਿਹਾ ਕਿ ਕਰੋਨਾ ਕਾਲ ਦੌਰਾਨ ਉਨਾਂ ਨੂੰ ਕਿਸੇ ਤਰ੍ਹਾਂ ਦੀ ਵੀ ਕੋਈ ਮਦਦ ਨਹੀਂ ਮਿਲੀ ਅਤੇ ਰਾਜਨੀਤਿਕ ਰੈਲੀਆਂ ਵਿਚ ਕੋਰੋਨਾ ਨਹੀਂ ਆਉਂਦਾ।

Taxi drivers and owners protest  in LudhianaTaxi drivers and owners protest in Ludhiana

ਉਨ੍ਹਾਂ ਵੱਲੋਂ ਰੈਲੀਆਂ ਨੂੰ ਲੈ ਕੇ ਕੇਂਦਰ ਤੇ ਨਿਸ਼ਾਨਾ ਸਾਧਿਆ ਗਿਆ ਅਤੇ ਕਿਹਾ ਕਿ ਜੇਕਰ ਕੇਂਦਰ ਨੇ ਸੁਣਵਾਈ ਨਾ ਕੀਤੀ ਤਾਂ ਸੰਘਰਸ਼ ਤੇਜ਼ ਕਰ ਦਿੱਤਾ ਜਾਵੇਗਾ ।
ਉੱਥੇ ਹੀ ਦਿੱਲੀ ਤੋਂ ਅੰਮ੍ਰਿਤਸਰ ਜਾ ਰਹੇ ਇਕ ਪਰਿਵਾਰ ਨੇ ਕਿਹਾ ਕਿ ਉਹ ਦਿੱਲੀ ਤੋਂ ਅੰਮ੍ਰਿਤਸਰ ਜਾ ਰਹੇ ਸਨ ਟੈਕਸੀ ਚਾਲਕਾਂ ਦੀ ਹੜਤਾਲ ਕਾਰਨ ਫਸ ਗਏ ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਨੈਸ਼ਨਲ ਹਾਈਵੇ ਦੇ ਉੱਪਰ ਇਸ ਤਰ੍ਹਾਂ ਦੇ ਪ੍ਰਦਰਸ਼ਨ ਨਹੀ ਹੋਣੇ ਚਾਹੀਦੇ ਅਤੇ ਉਨ੍ਹਾਂ ਨੇ ਇਸ ਲਈ ਪ੍ਰਸ਼ਾਸਨ ਨੂੰ ਵੀ ਜ਼ਿੰਮੇਵਾਰ ਮੰਨਿਆ ਹੈ ਕਿ ਦੋ ਘੰਟੇ ਤੋਂ ਜ਼ਿਆਦਾ ਸਮਾਂ ਹੋ ਚੁੱਕਾ ਹੈ ਇਕ ਵੀ ਪ੍ਰਸ਼ਾਸਨਿਕ ਅਧਿਕਾਰੀ ਜਾਂ ਪੁਲਿਸ ਮੁਲਾਜ਼ਮ ਨਹੀਂ ਪੁੱਜਾ ਅਤੇ ਉਹਨਾਂ ਨੇ ਪ੍ਰਸ਼ਾਸਨ ਨੂੰ ਟੈਕਸੀ ਚਾਲਕਾਂ ਦੀ ਸੁਣਵਾਈ ਵਾਸਤੇ ਵੀ ਅਪੀਲ ਕੀਤੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement