
ਬਾਘਾ ਪੁਰਾਣਾ ਦੀ ਆਮ ਆਦਮੀ ਪਾਰਟੀ ਦੇ ਇਕੱਠ ਨੇ ਵਿਰੋਧੀ ਪਾਰਟੀਆਂ ਦੀ ਨੀਂਦ ਉਡਾਈ
ਚੰਡੀਗੜ੍ਹ - ਮੋਗਾ ਜ਼ਿਲ੍ਹੇ ਦੇ ਬਾਘਾਪੁਰਾਣਾ ਵਿੱਚ ਆਮ ਆਦਮੀ ਪਾਰਟੀ ਦੇ ਕਿਸਾਨ ਮਹਾਸੰਮੇਲਨ ਵਿੱਚ ਲਾਮਿਸ਼ਾਲ ਲੋਕਾਂ ਦੇ ਪੁੱਜਣ ਉਤੇ ਆਮ ਆਦਮੀ ਪਾਰਟੀ ਨੇ ਪੰਜਾਬ ਵਾਸੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਪਾਰਟੀ ਹੈੱਡ ਕੁਆਟਰ ਤੋਂ ਜਾਰੀ ਬਿਆਨ ਵਿੱਚ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮਹਾਸੰਮੇਲਨ ਵਿੱਚ ਹੋਏ ਇਕੱਠ ਨੇ ਸਿੱਧ ਕਰ ਦਿੱਤਾ ਹੈ ਕਿ ਲੋਕ ਅਕਾਲੀ, ਕਾਂਗਰਸ ਅਤੇ ਭਾਜਪਾ ਤੋਂ ਅੱਕ ਚੁੱਕੇ ਹਨ ਅਤੇ ਹੁਣ ਆਮ ਆਦਮੀ ਪਾਰਟੀ ਨੂੰ ਬਦਲਾਅ ਵਜੋਂ ਦੇਖਦੇ ਹਨ।
Harpal Cheema
ਉਨ੍ਹਾਂ ਕਿਹਾ ਕਿ ਲੋਕ ਆਮ ਆਦਮੀ ਪਾਰਟੀ ਤੋਂ ਇਹ ਉਮੀਦ ਰੱਖਦੇ ਹੋਏ ਪਹੁੰਚੇ ਸਨ ਤਾਂ ਕਿ ਪੰਜਾਬ ਨੂੰ ਮੁੜ ਤੋਂ ਪੈਰਾ ਸਿਰ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸੱਤਾ ਵਿੱਚ ਆਉਣ ਲਈ ਕਾਂਗਰਸ ਅਤੇ ਅਕਾਲੀ ਲੋਕਾਂ ਨਾਲ ਅਨੇਕਾਂ ਵਾਅਦੇ ਕਰਦੇ ਹਨ ਅਤੇ ਸੱਤਾ ਵਿੱਚ ਆਉਣ ਤੋਂ ਬਾਅਦ ਸਭ ਭੁੱਲ ਜਾਂਦੇ ਹਨ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਵੱਲੋਂ ਲੋਕਾਂ ਕੀਤੇ ਗਏ ਕੰਮਾਂ ਤੋਂ ਪ੍ਰਭਾਵਿਤ ਹੋ ਰਹੇ ਹਨ। ਲੋਕ ਉਮੀਦ ਰੱਖਦੇ ਹਨ ਕਿ ਪੰਜਾਬ ਵਿੱਚ 'ਆਪ' ਦੀ ਸਰਕਾਰ ਉਤੇ ਦਿੱਲੀ ਦੇ ਵਾਂਗ ਪੰਜਾਬ ਵਿੱਚ ਵੀ ਲੋਕਾਂ ਦੀ ਭਲਾਈ ਲਈ ਕੰਮ ਕਰੇਗੀ।
Arvind Kejriwal
ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਜੋ ਪਾਰਟੀ ਤੋਂ ਉਮੀਦਾਂ ਰੱਖਦੇ ਹਨ ਉਨ੍ਹਾਂ ਉਮੀਦਾਂ ਉਤੇ ਖਰਾ ਉਤਰਨ ਲਈ ਆਮ ਆਦਮੀ ਪਾਰਟੀ ਦਿਨ ਰਾਤ ਮਿਹਨਤ ਕਰਕੇ 2022 ਵਿੱਚ ਸਰਕਾਰ ਬਣਾਏਗੀ। ਲੋਕਾਂ ਦੀਆਂ ਆਸ਼ਾ ਦੇ ਮੁਤਾਬਕ ਲੋਕਾਂ ਲਈ ਕੰਮ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕੱਲ੍ਹ ਦੇ ਇਕੱਠ ਨੂੰ ਦੇਖਦੇ ਵਿਰੋਧੀ ਪਾਰਟੀਆਂ ਦੀ ਨੀਂਦ ਉਡ ਚੁੱਕੀ ਹੈ। ਵਿਰੋਧੀ ਪਾਰਟੀਆਂ ਜੋ ਵਾਰੀ ਵਾਰੀ ਲੁੱਟਦੀਆਂ ਰਹੀਆਂ ਹਨ, ਹੁਣ ਉਨ੍ਹਾਂ ਨੂੰ ਡਰ ਲੱਗ ਰਿਹਾ ਹੈ ਕਿ ਲੋਕ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਕੇ ਉਨ੍ਹਾਂ ਨੂੰ ਸੱਤਾ ਵਿਚੋਂ ਬਾਹਰ ਕਰ ਦੇਖਣਗੇ।
captain amarinder singh
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਕਾਲੀਆਂ ਵੱਲੋਂ ਸ਼ੁਰੂ ਕੀਤੇ ਗਏ ਹਰ ਤਰ੍ਹਾਂ ਦੇ ਮਾਫੀਆ ਨੂੰ ਅੱਜ ਕੈਪਟਨ ਸਰਕਾਰ ਅੱਗੇ ਵਧਾ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਦੇਸ਼ ਦੇ ਕਿਸਾਨਾਂ ਨਾਲ ਕੀਤੇ ਧੋਖੇ ਕਰਕੇ ਹੁਣ ਮੂੰਹ ਨਹੀਂ ਲਾਉਣਗੇ। ਉਨ੍ਹਾਂ ਅਕਾਲੀ ਦਲ ਨੂੰ ਨਿਸ਼ਾਨਾ ਬਣਾਉਂਦੇ ਹੋਏ ਕਿਹਾ ਕਿ ਅਕਾਲੀ ਦਲ ਅਜਿਹੀ ਪਾਰਟੀ ਬਣ ਚੁੱਕਿਆ ਹੈ ਜਿਸ ਨੂੰ ਲੋਕ ਸਭ ਤੋਂ ਵੱਧ ਨਫਰਤ ਕਰਦੇ ਹਨ। ਲੋਕ ਅਕਾਲੀ ਦਲ ਦਾ ਨਾਮ ਨਹੀਂ ਲੈਣਾ ਚਾਹੁੰਦੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਮਿਲੀ ਭੁਗਤੀ ਕਰਕੇ ਹੀ ਅੱਜ ਪੰਜਾਬ ਸਮੇਤ ਦੇਸ਼ ਦੇ ਕਿਸਾਨ ਮੁਸੀਬਤ ਵਿੱਚੋਂ ਨਿਕਲ ਰਹੇ ਹਨ।
Akali Dal
ਉਨ੍ਹਾਂ ਕਿਹਾ ਕਿ ਅਕਾਲੀ ਦਲ ਸਿਰਫ ਆਪਣੀ ਨਿੱਜੀ ਲਾਭ ਦੇਖਦੇ ਹੋਏ ਉਨ੍ਹਾਂ ਲੋਕਾਂ ਲਈ ਕੁਝ ਨਹੀਂ ਸੋਚਿਆ। ਉਨ੍ਹਾਂ ਕਿਹਾ ਕਿ ਅੱਜ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਦੀਆਂ ਲੋਕ ਵਿਰੋਧੀ ਨੀਤੀਆਂ ਨੇ ਪੰਜਾਬ ਦੇ ਕਿਸਾਨਾਂ ਵੱਡੇ ਵੱਡੇ ਕਾਰਪੋਰੇਟ ਘਰਾਣਿਆਂ ਕੋਲ ਵੇਚਣ ਲਈ ਦਾਅ ਉਤੇ ਲਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਦਾ ਕਿਸਾਨ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਕਾਲੇ ਖੇਤੀ ਕਾਨੂੰਨਾਂ ਨੂੰ ਮੌਤ ਦੇ ਵਰੰਟ ਦੱਸ ਰਿਹਾ ਹੈ, ਇਨ੍ਹਾਂ ਦੋਵੇਂ ਅਕਾਲੀ ਅਤੇ ਕਾਂਗਰਸ ਪਾਰਟੀ ਨੇ ਇਨ੍ਹਾਂ ਮੌਤਾਂ ਦੇ ਵਰੰਟਾਂ ਉਤੇ ਦਸਤਖਤ ਕੀਤੇ ਹਨ।
Farmers Protest
ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਹਾਈਪਾਵਰ ਕਮੇਟੀ ਵਿੱਚ ਕਾਲੇ ਕਾਨੂੰਨਾਂ ਲਈ ਸਹਿਮਤੀ ਦਿੱਤੀ ਅਤੇ ਅਕਾਲੀ ਦਲ ਨੇ ਸਰਕਾਰ ਵਿੱਚ ਰਹਿੰਦੇ ਹੋਏ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਪਾਸ ਕਰਨ ਲਈ ਦਸਤਖਤ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਅਕਾਲੀਆਂ ਅਤੇ ਕਾਂਗਰਸ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਤੰਗ ਆ ਚੁੱਕੇ ਹਨ। 2022 ਦੀਆਂ ਚੋਣਾਂ ਵਿੱਚ ਇਨ੍ਹਾਂ ਦੋਵੇਂ ਲੋਕ ਵਿਰੋਧੀ ਪਾਰਟੀਆਂ ਨੂੰ ਪੰਜਾਬ ਦੇ ਲੋਕ ਸਬਕ ਸਿਖਾਉਣਗੇ। ਹੁਣ ਪੰਜਾਬ ਦੇ ਲੋਕਾਂ ਨੂੰ ਸਿਰਫ ਆਮ ਆਦਮੀ ਪਾਰਟੀ ਤੋਂ ਉਮੀਦ ਹੈ।
Arvind Kejriwal
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਉਤੇ ਦਿੱਲੀ ਦੀ ਅਰਵਿੰਦ ਕੇਜਰੀਵਾਲ ਦੀ ਸਰਕਾਰ ਵਾਂਗ ਪੰਜਾਬ ਵਿੱਚ ਦਿੱਲੀ ਮਾਡਲ ਲਾਗੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਦੀਆਂ ਉਮੀਦਾਂ ਮੁਤਾਬਕ ਸਰਕਾਰ ਬਣਾਉਣ ਲਈ ਹੋਰ ਸਖਤ ਮਿਹਨਤ ਕਰੇਗੀ ਅਤੇ ਸਰਕਾਰ ਬਣਾਉਣ ਤੋਂ ਬਾਅਦ ਲੋਕਾਂ ਲਈ ਹੀ ਕੰਮ ਕਰੇਗੀ।