ਸੰਸਦੀ ਸਟੈਂਡਿੰਗ ਕਮੇਟੀ ਬਾਰੇ ਭਰਮ ਫੈਲਾ ਰਹੀਆਂ ਹਨ ਵਿਰੋਧੀ ਪਾਰਟੀਆਂ : ਭਗਵੰਤ ਮਾਨ
Published : Mar 22, 2021, 5:02 pm IST
Updated : Mar 22, 2021, 5:02 pm IST
SHARE ARTICLE
Bhagwant Mann
Bhagwant Mann

ਕਾਲੇ ਕਾਨੂੰਨਾਂ ਦਾ ਸ਼ੁਰੂ ਤੋਂ ਸਭ ਤੋਂ ਵੱਧ ਵਿਰੋਧ 'ਆਪ' ਨੇ ਹੀ ਕੀਤਾ, ਰੱਦ ਹੋਣ ਤੱਕ ਵਿਰੋਧ ਕਰਦੇ ਰਹਾਂਗੇ

ਚੰਡੀਗੜ੍ਹ - ਸੰਸਦ ਦੀ ਸਟੈਡਿੰਗ ਕਮੇਟੀ ਸਬੰਧੀ ਆਮ ਆਦਮੀ ਪਾਰਟੀ ਖਿਲਾਫ ਕੀਤੇ ਜਾ ਰਹੇ ਕੂੜ ਪ੍ਰਚਾਰ ਉਤੇ 'ਆਪ' ਨੇ ਕਿਹਾ ਕਿ ਵਿਰੋਧੀ ਪਾਰਟੀਆਂ ਝੂਠ ਬੋਲਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ ਰਹੀਆਂ ਹਨ। ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਵਿੱਚ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਜਿਹੜੇ ਹੁਣ ਤੱਕ ਕਾਲੇ ਕਾਨੂੰਨਾਂ ਦਾ ਗੁਣਗਾਣ ਕਰਦੇ ਨਹੀਂ ਥੱਕਦੇ ਸੀ, ਹੁਣ ਵਿਰੋਧ ਕਰਨ ਵਾਲਿਆਂ ਨੂੰ ਬਦਨਾਮ ਕਰਨ ਲਈ ਝੂਠ ਬੋਲਕੇ ਕਿਸਾਨ ਹਿਤੈਸ਼ੀ ਬਣਨ ਦੀ ਕੋਸ਼ਿਸ਼ ਕਰ ਰਹੇ ਹਨ।

Farmers ProtestFarmers Protest

 ਉਨ੍ਹਾਂ ਕਿਹਾ ਕਿ ਜੋ ਸੰਸਦ ਸਟੈਡਿੰਗ ਕਮੇਟੀ ਬਣਾਈ ਗਈ ਸੀ ਉਸ ਵਿੱਚ 14 ਪਾਰਟੀਆਂ ਦੇ 31 ਮੈਂਬਰ ਸ਼ਾਮਲ ਸਨ, ਜਿਸ ਵਿੱਚ ਸਭ ਤੋਂ ਵੱਧ ਐਨਡੀਏ ਨਾਲ ਸਬੰਧਤ ਮੈਂਬਰ ਸ਼ਾਮਲ ਹਨ।  ਉਨ੍ਹਾਂ ਕਿਹਾ ਕਿ ਇਸ ਸਟੈਡਿੰਗ ਕਮੇਟੀ ਵਿੱਚ ਐਨਡੀਏ ਦੇ ਸਾਰੇ ਵਿਰੋਧੀ ਦਲਾਂ ਨੇ ਵਿਰੋਧ ਕੀਤਾ ਸੀ। ਉਨ੍ਹਾਂ ਕਿਹਾ ਕਿ ਮੇਰੇ ਵੱਲੋਂ ਸਟੈਡਿੰਗ ਕਮੇਟੀ ਦੇ ਵਿਚ ਉਹ ਕੁਝ ਹੀ ਬੋਲਿਆ ਗਿਆ ਹੈ ਮੈਂ ਲੋਕ ਸਭਾ ਵਿੱਚ ਲੋਕਾਂ ਦੀ ਆਵਾਜ਼ ਬੁਲੰਦ ਕਰਦੇ ਹੋਏ ਕਾਲੇ ਕਾਨੂੰਨਾਂ ਦਾ ਵਿਰੋਧ ਕੀਤਾ ਸੀ।

harsimrat kaur BadalHarsimrat kaur Badal

ਉਨ੍ਹਾਂ ਕਿਹਾ ਕਿ ਇਸ ਕਾਨੂੰਨ ਨਾਲ ਜਖੀਰੇਬਾਜਾਂ ਨੂੰ ਵਧਾਵਾ ਮਿਲੇਗਾ। ਲੋਕਾਂ ਨੂੰ ਹੁਣ ਸਸਤੇ ਭਾਅ ਮਿਲਦੀਆਂ ਚੀਜਾਂ ਦੀਆਂ ਕੀਮਤਾਂ ਅਸਮਾਨ ਨੂੰ ਛੂੰਹਣਗੀਆਂ ਅਤੇ ਆਮ ਲੋਕਾਂ ਦਾ ਜਿਉਣਾ ਮੁਸ਼ਕਲ ਹੋ ਜਾਵੇਗਾ। ਹਰਸਿਮਰਤ ਕੌਰ ਬਾਦਲ ਵੱਲੋਂ ਸਟੈਡਿੰਗ ਕਮੇਟੀ ਨੂੰ ਲੈ ਕੇ ਬੋਲੇ ਜਾ ਰਹੇ ਝੂਠ ਉਤੇ ਕਿਹਾ ਕਿ ਮੇਰਾ ਉਨ੍ਹਾਂ ਨੂੰ ਖੁੱਲ੍ਹਾ ਚੈਲੇਜ ਹੈ ਕਿ ਉਹ ਆਪਣੇ ਪੁਰਾਣੇ ਭਾਈਵਾਲ ਮੋਦੀ ਕੋਲੋ ਕਮੇਟੀ ਦੇ ਮਿੰਟ ਕਢਵਾਕੇ ਮੈਨੂੰ ਸਿੱਧ ਕਰਕੇ ਦਿਖਾਉਣ।

PM ModiPM Modi

ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਵਿਚ ਰਹਿੰਦੇ ਸਮੇਂ ਹਰਸਿਮਰਤ ਕੌਰ ਬਾਦਲ ਅਤੇ ਉਨ੍ਹਾਂ ਦਾ ਸਾਰਾ ਪਰਿਵਾਰ ਸਰਕਾਰ ਵਿੱਚ ਰਹਿੰਦੇ ਹੋਏ ਕਾਲੇ ਕਾਨੂੰਨਾਂ ਨੂੰ ਹੂੰਬ ਹੂਬਾਕੇ ਬੜੇ ਤਰੱਕੀ ਵਾਲੇ ਦੱਸਦਾ ਸੀ, ਹੁਣ ਜਦੋਂ ਲੋਕਾਂ ਨੇ ਇਨ੍ਹਾਂ ਨੂੰ ਅਸਲੀ ਥਾਂ ਦਿਖਾ ਦਿੱਤੀ ਤਾਂ ਝੂਠ ਬੋਲ, ਲੋਕਾਂ ਨੂੰ ਗੁੰਮਰਾਹ ਕਰਕੇ ਆਪਣੇ ਆਪ ਨੂੰ ਕਿਸਾਨ ਹਿਤੈਸ਼ੀ ਬਣਨ ਦੀ ਕੋਸ਼ਿਸ ਕਰ ਰਹੀ ਹੈ।

Ravneet BittuRavneet Bittu

ਉਨ੍ਹਾਂ ਕਿਹਾ ਕਿ ਕਾਂਗਰਸੀ ਐਮਪੀ ਰਵਨੀਤ ਸਿੰਘ ਬਿੱਟੂ ਵੀ ਬੋਲ ਚੁੱਕੇ ਹਨ ਕਿ ਆਮ ਆਦਮੀ ਪਾਰਟੀ ਸਮੇਤ ਐਨਡੀਏ ਦੀਆਂ ਸਾਰੀਆਂ ਵਿਰੋਧੀ ਪਾਰਟੀਆਂ ਨੇ ਸਟੈਡਿੰਗ ਕਮੇਟੀ ਵਿੱਚ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪਹਿਲੇ ਦਿਨ ਤੋਂ ਹੀ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਕਰਦੀ ਆ ਰਹੀ ਹੈ। ਉਨ੍ਹਾਂ ਕਿਹਾ ਕਿ ਆਪ ਵੱਲੋਂ ਕਾਲੇ ਕਾਨੂੰਨਾਂ ਦਾ ਸੜਕ ਤੋਂ ਲੈ ਕੇ ਸੰਸਦ ਤੱਕ ਵਿਰੋਧ ਕਰ ਰਹੀ ਹੈ ਅਤੇ ਉਦੋਂ ਤੱਕ ਵਿਰੋਧ ਲਗਾਤਾਰ ਜਾਰੀ ਰਹੇਗਾ ਜਦੋਂ ਤੱਕ ਲੋਕ ਵਿਰੋਧੀ ਕਾਲੇ ਕਾਨੂੰਨ ਰੱਦ ਨਹੀਂ ਹੁੰਦੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement