
'ਮੀਡੀਆ ਰਾਹੀਂ ਮਾਮਲਾ ਆਇਆ ਧਿਆਨ 'ਚ'
ਚੰਡੀਗੜ: ਮੋਗਾ ਜ਼ਿਲ੍ਹੇ ਦੀਆਂ ਦੋ ਭੈਣਾਂ ਨੂੰ ਅਗਵਾ ਕਰਨ ਅਤੇ ਕਤਲ ਕਰਨ ਦੇ ਮਾਮਲੇ ਵਿਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਸੂ ਮੋਟੋ ਨੋਟਿਸ ਲੈਂਦੇ ਹੋਏ ਇਸ ਮਾਮਲੇ ਵਿੱਚ ਐਸ.ਐਸ.ਪੀ. ਮੋਗਾ ਤੋਂ ਰਿਪੋਰਟ ਤਲਬ ਕੀਤੀ ਹੈ।
murder of two sisters
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਚੈਅਰਪਰਸਨ ਸ਼੍ਰੀਮਤੀ ਤੇਜਿੰਦਰ ਕੋਰ ਨੇ ਦੱਸਿਆ ਕਿ ਮੀਡੀਆ ਰਾਹੀ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਜਿਸ ਤੇ ਸੂ-ਮੋਟੋ ਨੋਟਿਸ ਲੈਂਦੇ ਹੋਏ ਐਸ.ਐਸ.ਪੀ. ਮੋਗਾ ਨੂੰ ਹਦਾਇਤ ਕੀਤੀ ਹੈ ਕਿ ਉਹ ਇਸ ਮਾਮਲੇ ਸਬੰਧੀ ਕੋਰਟ ਵਿੱਚ ਚਲਾਨ ਪੇਸ਼ ਕਰਕੇ 7 ਅਪ੍ਰੈਲ 2021 ਨੂੰ ਸਬੰਧਤ ਡਿਪਟੀ ਸੁਪਰਡੈਂਟ ਆਫ ਪੁਲਿਸ ਰਾਹੀਂ ਐਕਸ਼ਨ ਟੇਕਨ ਰਿਪੋਰਟ ਤਲਬ ਕੀਤੀ ਹੈ ।
murder of two sisters