
ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਜਲਦ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ।
ਚੰਡੀਗੜ੍ਹ: ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਜਲਦ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ। ਇਸ ਦੇ ਲਈ ਉਹਨਾਂ ਨੇ ਸਮਾਂ ਮੰਗਿਆ ਹੈ। ਇਸ ਦੀ ਜਾਣਕਾਰੀ ਖੁਦ ਸੀਐਮ ਭਗਵੰਤ ਮਾਨ ਨੇ ਟਵੀਟ ਕਰਕੇ ਦਿੱਤੀ ਹੈ।
ਉਹਨਾਂ ਕਿਹਾ ਕਿ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਉਹਨਾਂ ਨੇ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਤੋਂ ਰਸਮੀ ਮੁਲਾਕਾਤ ਲਈ ਸਮਾਂ ਮੰਗਿਆ ਹੈ। ਇਸ ਮੌਕੇ ਉਹ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨਾਲ ਪੰਜਾਬ ਦੇ ਮੁੱਦਿਆਂ 'ਤੇ ਵੀ ਚਰਚਾ ਕਰਨਗੇ।
ਭਗਵੰਤ ਮਾਨ ਨੇ 16 ਮਾਰਚ ਨੂੰ ਖਟਕੜ ਕਲਾਂ ਵਿਖੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ। ਇਸ ਤੋਂ ਬਾਅਦ ਪੀਐਮ ਨਰਿੰਦਰ ਮੋਦੀ ਨੇ ਟਵੀਟ ਕਰਕੇ ਭਗਵੰਤ ਮਾਨ ਨੂੰ ਸੀਐਮ ਬਣਨ ਦੀ ਵਧਾਈ ਦਿੱਤੀ ਸੀ। ਪ੍ਰਧਾਨ ਮੰਤਰੀ ਨੇ ਕਿਹਾ ਸੀ ਕਿ ਉਹ ਪੰਜਾਬ ਦੇ ਵਿਕਾਸ ਅਤੇ ਲੋਕਾਂ ਦੀ ਬਿਹਤਰੀ ਲਈ ਮਿਲ ਕੇ ਕੰਮ ਕਰਨਗੇ।