
ਆਈਜੀ ਗੁਰਸ਼ਰਨ ਸਿੰਘ ਸੰਧੂ ਦੀ ਦੇਖ-ਰੇਖ ਹੇਠ ਬਣੀ ਨਵੀਂ SIT ਕਰ ਰਹੀ ਹੈ ਮਾਮਲੇ ਦੀ ਪੈਰਵੀ
ਚੰਡੀਗੜ੍ਹ : ਡਰੱਗਜ਼ ਮਾਮਲੇ 'ਚ ਫਸੇ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਫਿਲਹਾਲ ਜੇਲ੍ਹ 'ਚ ਹੀ ਰਹਿਣਾ ਪਵੇਗਾ। ਮੰਗਲਵਾਰ ਨੂੰ ਮੁਹਾਲੀ ਅਦਾਲਤ ਨੇ ਉਨ੍ਹਾਂ ਦੀ ਨਿਆਇਕ ਹਿਰਾਸਤ 5 ਅਪ੍ਰੈਲ ਤੱਕ ਵਧਾ ਦਿੱਤੀ। ਮਜੀਠੀਆ ਕਰੀਬ ਇੱਕ ਮਹੀਨੇ ਤੋਂ ਪਟਿਆਲਾ ਜੇਲ੍ਹ ਵਿੱਚ ਬੰਦ ਹਨ। ਉਸ ਨੇ ਸੁਪਰੀਮ ਕੋਰਟ ਦੇ ਹੁਕਮਾਂ 'ਤੇ ਅਦਾਲਤ 'ਚ ਆਤਮ ਸਮਰਪਣ ਕਰ ਦਿੱਤਾ ਸੀ। ਉਦੋਂ ਤੋਂ ਉਹ ਨਿਆਇਕ ਹਿਰਾਸਤ ਵਿੱਚ ਹਨ। ਇਹ ਪੇਸ਼ੀ ਵੀਡੀਓ ਕਾਨਫਰੰਸਿੰਗ ਰਾਹੀਂ ਵੀ ਕੀਤੀ ਜਾ ਸਕਦੀ ਹੈ।
Bhagwant Mann
ਜ਼ਿਕਰਯੋਗ ਹੈ ਕਿ ਇਸ ਦੌਰਾਨ ਸੂਬੇ ਵਿੱਚ ਨਵੇਂ ਬਣੇ ਮੁੱਖ ਮੰਤਰੀ ਭਗਵੰਤ ਮਾਨ ਦੀ ‘ਆਪ’ ਸਰਕਾਰ ਨੇ ਇਸ ਦੀ ਜਾਂਚ ਕਰਨ ਵਾਲੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੂੰ ਬਦਲ ਦਿੱਤਾ ਹੈ। ਸੁਣਵਾਈ ਦੌਰਾਨ ਨਵੀਂ ਟੀਮ ਮਜੀਠੀਆ ਤੋਂ ਪੁੱਛਗਿੱਛ ਲਈ ਰਿਮਾਂਡ ਦੀ ਮੰਗ ਕਰ ਸਕਦੀ ਹੈ।
photo
ਮਾਨ ਸਰਕਾਰ ਨੇ ਏਆਈਜੀ ਬਲਰਾਜ ਸਿੰਘ ਦੀ ਥਾਂ ਆਈਜੀ ਗੁਰਸ਼ਰਨ ਸਿੰਘ ਸੰਧੂ ਦੀ ਦੇਖ-ਰੇਖ ਹੇਠ ਏਆਈਜੀ ਐਸ. ਰਾਹੁਲ ਦੀ ਅਗਵਾਈ ਹੇਠ ਏਆਈਜੀ ਰਣਜੀਤ ਸਿੰਘ, ਡੀਐਸਪੀ ਰਘਬੀਰ ਸਿੰਘ ਅਤੇ ਅਮਨਪ੍ਰੀਤ ਸਿੰਘ ਦੀ ਨਵੀਂ ਜਾਂਚ ਟੀਮ ਬਣਾਈ ਹੈ। ਏਆਈਜੀ ਬਲਰਾਜ ਸਿੰਘ 'ਤੇ ਦੋਸ਼ ਸਨ ਕਿ ਮਜੀਠੀਆ ਵਿਰੁੱਧ ਕੇਸ ਦਰਜ ਹੁੰਦੇ ਹੀ ਉਸ ਦੇ ਪੁੱਤਰ ਪ੍ਰਿੰਸਪ੍ਰੀਤ ਸਿੰਘ ਨੂੰ ਤਰੱਕੀ ਦੇ ਦਿੱਤੀ ਗਈ ਸੀ। ਇਸ ਤੋਂ ਇਲਾਵਾ ਅਕਾਲੀ ਦਲ ਨੇ ਉਨ੍ਹਾਂ 'ਤੇ ਬਦਲੇ ਦੀ ਭਾਵਨਾ ਤਹਿਤ ਕੰਮ ਕਰਨ ਦੇ ਦੋਸ਼ ਵੀ ਲਾਏ ਸਨ।
Bikram Majithia
ਬਿਕਰਮ ਮਜੀਠੀਆ ਖ਼ਿਲਾਫ਼ ਮਾਮਲਾ ਦਰਜ ਹੋਣ ਤੋਂ ਬਾਅਦ ਉਨ੍ਹਾਂ ਵਲੋਂ ਮੁਹਾਲੀ ਦੀ ਅਦਾਲਤ 'ਚ ਅਗਾਊਂ ਜ਼ਮਾਨਤ ਲਈ ਅਰਜ਼ੀ ਦਿੱਤੀ ਸੀ ਪਰ ਇਸ ਨੂੰ ਰੱਦ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਉਹ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਗਏ ਸਨ। ਉੱਥੇ ਕੁਝ ਦਿਨਾਂ ਦੀ ਅੰਤਰਿਮ ਰਾਹਤ ਤੋਂ ਬਾਅਦ ਉਸ ਦੀ ਪਟੀਸ਼ਨ ਰੱਦ ਕਰ ਦਿੱਤੀ ਗਈ ਸੀ ਫਿਰ ਉਹ ਸੁਪਰੀਮ ਕੋਰਟ ਗਏ ਸਨ। ਸੁਪਰੀਮ ਕੋਰਟ ਨੇ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਉਨ੍ਹਾਂ ਦੀ ਗ੍ਰਿਫ਼ਤਾਰੀ 'ਤੇ 23 ਫਰਵਰੀ ਤੱਕ ਰੋਕ ਲਗਾ ਦਿੱਤੀ ਸੀ।
Bikram Singh Majithia
ਇਸ ਤੋਂ ਬਾਅਦ 24 ਫਰਵਰੀ ਨੂੰ ਅਦਾਲਤ ਵਿੱਚ ਆਤਮ ਸਮਰਪਣ ਕਰਦੇ ਹੀ ਉਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ ਗਿਆ। ਦੱਸਣਯੋਗ ਹੈ ਕਿ ਬਿਕਰਮ ਸਿੰਘ ਮਜੀਠੀਆ ਨੇ ਇਸ ਵਾਰ ਅੰਮ੍ਰਿਤਸਰ ਪੂਰਬੀ ਤੋਂ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਖ਼ਿਲਾਫ਼ ਚੋਣ ਲੜੀ ਹੈ।
Jivanjot Kaur
ਜਿੱਥੇ ਸਿੱਧੂ ਅਤੇ ਮਜੀਠੀਆ ਵਿਚਾਲੇ ਮੁਕਾਬਲਾ ਹੋਣਾ ਸੀ ਪਰ ਚੋਣ ਆਮ ਆਦਮੀ ਪਾਰਟੀ ਦੀ ਜੀਵਨਜੋਤ ਕੌਰ ਨੇ ਜਿੱਤੀ। ਹਾਲਾਂਕਿ ਮਜੀਠੀਆ ਦੀ ਪਤਨੀ ਗਨੀਵ ਕੌਰ ਮਜੀਠੀਆ ਮਜੀਠੀਆ ਸੀਟ ਤੋਂ ਚੋਣ ਜਿੱਤ ਕੇ ਵਿਧਾਇਕ ਬਣ ਚੁੱਕੇ ਹਨ।