CM ਭਗਵੰਤ ਮਾਨ ਦੇ ਘਰ ਅੱਗੇ ਲੱਗਾ ਪਹਿਲਾ ਧਰਨਾ, ਪੰਥਕ ਚੇਤਨਾ ਲਹਿਰ ਦੇ ਕਨਵੀਨਰ ਨੇ ਲਗਾਇਆ ਧਰਨਾ
Published : Mar 22, 2022, 2:16 pm IST
Updated : Mar 22, 2022, 2:16 pm IST
SHARE ARTICLE
 First dharna in front of CM Bhagwant Mann's house
First dharna in front of CM Bhagwant Mann's house

ਪੰਜਾਬ ਤੋਂ ਬਾਹਰਲੇ ਲੋਕਾਂ ਨੂੰ ਰਾਜ ਸਭਾ ਲਈ ਚੁਣੇ ਜਾਣ ਦੇ ਖਿਲਾਫ਼ ਲਗਾਇਆ ਧਰਨਾ

 

ਸੰਗਰੂਰ : ਮੁੱਖ ਮੰਤਰੀ ਬਣਨ ਤੋਂ ਬਾਅਦ ਸੰਗਰੂਰ 'ਚ ਭਗਵੰਤ ਮਾਨ ਦੇ ਘਰ ਦੇ ਸਾਹਮਣੇ ਅੱਜ ਪਹਿਲਾ ਧਰਨਾ ਲੱਗਿਆ ਹੈ। ਇਹ ਧਰਨਾ ਪੰਥਕ ਚੇਤਨਾ ਲਹਿਰ ਦੇ ਪ੍ਰਧਾਨ ਪੁਰਸ਼ੋਤਮ ਸਿੰਘ ਫੱਗੂਵਾਲਾ ਵੱਲੋਂ ਲਗਾਇਆ ਗਿਆ ਹੈ। ਫੱਗੂਵਾਲਾ ਨੇ ਇਹ ਧਰਨਾ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਤੋਂ ਬਾਹਰਲੇ ਲੋਕਾਂ ਨੂੰ ਰਾਜ ਸਭਾ ਲਈ ਚੁਣੇ ਜਾਣ ਦੇ ਖਿਲਾਫ਼ ਲਗਾਇਆ ਹੈ। 

file photo 

ਪੁਰਸ਼ੋਤਮ ਸਿੰਘ ਪੰਥਕ ਚੇਤਨਾ ਲਹਿਰ ਨੇ ਭਗਵੰਤ ਮਾਨ ਦੇ ਘਰ ਅੱਗੇ ਧਰਨਾ ਦਿੰਦੇ ਹੋਏ ਕਿਹਾ ਕਿ 'ਆਪ' ਪੰਜਾਬ ਸਰਕਾਰ ਵੱਲੋਂ ਰਾਜ ਸਭਾ ਲਈ ਨਾਮਜ਼ਦ ਕੀਤੇ ਗਏ ਪੰਜ ਚਿਹਰਿਆਂ ਦਾ ਪੰਜਾਬ ਲਈ ਕੋਈ ਯੋਗਦਾਨ ਨਹੀਂ ਹੈ। ਉਨ੍ਹਾਂ ਕਿਹਾ ਕਿ ਉਹ ਭਾਜਪਾ ਅਤੇ ਆਰਐਸਐਸ ਨਾਲ ਜੁੜੇ ਹੋਏ ਵਰਕਰ ਹਨ ਅਤੇ ਰਾਜ ਸਭਾ ਵਿਚ ਪੰਜਾਬ ਸਰਕਾਰ, ਆਮ ਆਦਮੀ ਪਾਰਟੀ ਉਨ੍ਹਾਂ ਨੂੰ ਭੇਜ ਕੇ ਭਾਜਪਾ ਦਾ ਸਮਰਥਨ ਕਰ ਰਹੀ ਹੈ। ਪੁਰਸ਼ੋਤਮ ਸਿੰਘ ਨੇ ਕਿਹਾ ਕਿ ਅੱਜ ਮੈਂ ਭਗਵੰਤ ਮਾਨ ਦੇ ਘਰ ਅੱਗੇ ਧਰਨਾ ਦੇ ਕੇ ਲੋਕਾਂ ਸਾਹਮਣੇ ਆਪਣੀ ਆਵਾਜ਼ ਬੁਲੰਦ ਕਰਨਾ ਚਾਹੁੰਦਾ ਹਾਂ।

file photo 

ਸਪੋਕਸਮੈਨ ਨਾਲ ਗੱਲਬਾਤ ਕਰਦਿਆਂ ਪੁਰਸ਼ੋਤਮ ਸਿੰਘ ਫੱਗੂਵਾਲਾ ਨੇ ਕਿਹਾ ਕਿ ਕੇਜਰੀਵਾਲ ਨੇ ਪੰਜਾਬ ਦੇ ਲੋਕਾਂ ਨਾਲ ਵੱਡਾ ਧੋਖਾ ਕੀਤਾ ਹੈ ਪਰ ਪੰਜਾਬ ਦੇ ਲੋਕਾਂ ਨੇ ਵੱਡੀ ਗਿਣਤੀ ਵਿਚ ਵੋਟਾਂ ਪਾ ਕੇ ਆਪ ਨੂੰ ਜਿਤਾਇਆ ਹੈ ਪਰ ਕੇਜਰੀਵਾਲ ਨੇ ਪੰਜਾਬ ਬਾਰੇ ਨਹੀਂ ਸੋਚਿਆ। ਉਹਨਾਂ ਕਿਹਾ ਕਿ ਕੇਜਰੀਵਾਲ ਨੇ ਉਹਨਾਂ ਨੂੰ ਰਾਜ ਸਭਾ ਲਈ ਚੁਣਿਆ ਹੈ ਜਿਨ੍ਹਾਂ ਦਾ ਪੰਜਾਬ ਲਈ ਕੋਈ ਯੋਗਦਾਨ ਹੀ ਨਹੀਂ ਹੈ ਤੇ ਨਾ ਹੀ ਉਹਨਾਂ ਨੇ ਕਿਤੇ ਪੰਜਾਬ ਦੇ ਮੁੱਦਿਆ ਨੂੰ ਉਠਾਇਆ ਹੈ। ਪੁਰਸ਼ੋਤਮ ਫੱਗੂਵਾਲਾ ਨੇ ਕਿਹਾ ਕਿ ਅੱਜ ਜੋ ਪੰਜਾਬ ਦੇ 90 ਵਿਧਾਇਕ ਚੁਣੇ ਗਏ ਹਨ ਉਹ ਮਿੱਟੀ ਦੇ ਮਾਧੋ ਸਾਬਿਤ ਹੋਏ ਹਨ ਤੇ ਉਹ ਅਪਣੀ ਵੋਟ ਦਾ ਅਧਿਕਾਰ ਭੁੱਲ ਗਏ ਹਨ, ਗਲਤ ਖਿਲਾਫ਼ ਅਵਾਜ਼ ਚੁੱਕਣੀ ਭੁੱਲ ਗਏ ਹਨ ਪਰ ਮੈਂ ਇਸ ਦਾ ਡਟ ਕੇ ਵਿਰੋਧ ਕਰਾਂਗਾ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement