
ਭਗਵੰਤ ਮਾਨ ਨੇ ਕਿਹਾ ਕਿ ਪਹਿਲਾਂ ਸਿਰਫ਼ 23 ਮਾਰਚ ਨੂੰ ਨਵਾਂਸ਼ਹਿਰ 'ਚ ਹੀ ਛੁੱਟੀ ਹੁੰਦੀ ਸੀ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਇਜਲਾਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਵਸ ਮੌਕੇ 23 ਮਾਰਚ ਨੂੰ ਪੂਰੇ ਪੰਜਾਬ 'ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਭਗਵੰਤ ਮਾਨ ਨੇ ਕਿਹਾ ਕਿ ਪਹਿਲਾਂ ਸਿਰਫ਼ 23 ਮਾਰਚ ਨੂੰ ਨਵਾਂਸ਼ਹਿਰ 'ਚ ਹੀ ਛੁੱਟੀ ਹੁੰਦੀ ਸੀ ਪਰ ਹੁਣ ਇਹ ਛੁੱਟੀ ਪੂਰੇ ਪੰਜਾਬ 'ਚ ਹੋਵੇਗੀ ਕਿਉਂਕਿ ਭਗਤ ਸਿੰਘ ਸਿਰਫ਼ ਨਵਾਂਸ਼ਹਿਰ ਦੇ ਨਹੀਂ ਸਗੋਂ ਪੂਰੇ ਦੇਸ਼ ਦੇ ਸਨ। ਉਨ੍ਹਾਂ ਕਿਹਾ ਕਿ ਇਹ ਛੁੱਟੀ ਇਸ ਲਈ ਕੀਤੀ ਗਈ ਹੈ ਤਾਂ ਜੋ ਬੱਚੇ, ਨੌਜਵਾਨ ਅਤੇ ਹੋਰ ਲੋਕ ਹੁਸੈਨੀਵਾਲਾ ਜਾਂ ਫਿਰ ਖਟਕੜ ਕਲਾਂ ਜਾ ਕੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਜੀਵਨੀ ਬਾਰੇ ਕੁੱਝ ਪੜ੍ਹ ਕੇ ਆਉਣ ਤੇ ਉਹਨਾਂ ਨੂੰ ਸ਼ਰਧਾਂਜਲੀ ਦੇ ਸਕਣ।