
ਕੁਲਵੰਤ ਸਿੰਘ ਬਾਠ ਆਮ ਆਦਮੀ ਪਾਰਟੀ ਦੇ ਹਿਮਾਚਲ ਪ੍ਰਦੇਸ਼ ਦੇ ਸਹਿ ਇੰਚਾਰਜ ਨਿਯੁਕਤ
ਨੰਗਲ, 21 ਮਾਰਚ (ਕੁਲਵਿੰਦਰ ਭਾਟੀਆ) : ਆਮ ਆਦਮੀ ਪਾਰਟੀ ਵਲੋਂ ਪੰਜਾਬ ਵਿਚ ਸਰਕਾਰ ਬਣਾਉਣ ਪਿੱਛੋਂ ਹੁਣ ਹਿਮਾਚਲ ਪ੍ਰਦੇਸ਼ ਵਿਚ ਵੀ ਸਰਕਾਰ ਬਣਾਉਣ ਲਈ ਤਿਆਰੀਆਂ ਸ਼ੁਰੂ ਕਰ ਦਿਤੀਆਂ ਹਨ। ਇਸੇ ਤਹਿਤ ਅੱਜ ਆਮ ਆਦਮੀ ਪਾਰਟੀ ਵਲੋਂ ਦੇਸ਼ ਦੇ ਵੱਖ-ਵੱਖ ਸੂਬਿਆਂ ਵਿਚ ਅਪਣੇ ਚੋਣ ਇੰਚਾਰਜ ਥਾਪੇ ਗਏ ਹਨ। ਇਸੇ ਤਹਿਤ ਆਮ ਆਦਮੀ ਪਾਰਟੀ ਵਲੋਂ ਹਿਮਾਚਲ ਵਿਚ ਵੀ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸਤਿੰਦਰ ਜੈਨ ਨੂੰ ਇਲੈਕਸ਼ਨ ਇੰਚਾਰਜ ਅਤੇ ਦੁਰਗੇਸ਼ ਪਾਠਕ ਨੂੰ ਹਿਮਾਚਲ ਪ੍ਰਦੇਸ਼ ਦਾ ਪ੍ਰਭਾਰੀ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪਾਰਟੀ ਵਲੋਂ ਪਾਰਟੀ ਦੇ ਸੀਨੀਅਰ ਆਗੂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਸਰਦਾਰ ਕੁਲਵੰਤ ਸਿੰਘ ਬਾਠ ਨੂੰ ਸਹਿ ਪ੍ਰਭਾਰੀ ਨਿਯੁਕਤ ਕੀਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਕੁਲਵੰਤ ਸਿੰਘ ਬਾਠ ਨੇ ਕਿਹਾ ਕਿ ਜਿਹੜੀ ਜ਼ਿੰਮੇਵਾਰੀ ਉਨ੍ਹਾਂ ਨੂੰ ਪਾਰਟੀ ਵਲੋਂ ਸੌਂਪੀ ਗਈ ਹੈ ਉਹ ਉਸ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਹਿਮਾਚਲ ਪ੍ਰਦੇਸ਼ ਵਿਚ ਆਮ ਆਦਮੀ ਪਾਰਟੀ ਦਾ ਝੰਡਾ ਬੁਲੰਦ ਕਰਨ ਲਈ ਦਿਨ-ਰਾਤ ਮਿਹਨਤ ਕਰਨਗੇ। ਕੁਲਵੰਤ ਸਿੰਘ ਬਾਠ ਦੀ ਨਿਯੁਕਤੀ ਦਾ ਪੰਜਾਬ ਸਮੇਤ ਹਿਮਾਚਲ ਦੇ ਵੱਖ-ਵੱਖ ਆਗੂਆਂ ਜਿਨ੍ਹਾਂ ਵਿਚ ਮੁੱਖ ਤੌਰ ’ਤੇ ਆਮ ਆਦਮੀ ਪਾਰਟੀ ਦੇ ਰੋਲੀ ਵਿਧਾਨ ਸਭਾ ਦੇ ਹਲਕਾ ਇੰਚਾਰਜ ਅਤੇ ਕਿਸਾਨ ਮੋਰਚਾ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਮਾਨ, ਵਾਈਸ ਪ੍ਰਧਾਨ ਸੁਰਿੰਦਰ ਰਾਣਾ, ਬਲਵਿੰਦਰ ਕੁਮਾਰ ਕੇਵਲ ਚੰਦ ਸੁਰੇਸ਼ ਕੁਮਾਰ ਬਲਤੇਜ ਇੰਦਰ ਸਿੰਘ ਖੱਟੜਾ ਭਾਗ ਸਿੰਘ ਦੇਹਲਾ ਹਰਪਾਲ ਸਿੰਘ ਝੱਜ ਵਲੋਂ ਸਵਾਗਤ ਕੀਤਾ ਗਿਆ।
ਕਰਦਿਆਂ ਕਿਹਾ ਗਿਆ ਹੈ ਕਿ ਇਸ ਨਾਲ ਹਿਮਾਚਲ ਪ੍ਰਦੇਸ਼ ਵਿਚ ਪਾਰਟੀ ਹੋਰ ਮਜ਼ਬੂਤ ਹੋਵੇਗੀ।