ਭ੍ਰਿਸ਼ਟਾਚਾਰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਲਾਲ ਚੰਦ ਕਟਾਰੂਚੱਕ
Published : Mar 22, 2022, 6:55 pm IST
Updated : Mar 22, 2022, 6:55 pm IST
SHARE ARTICLE
Lal Chand Kataruchak
Lal Chand Kataruchak

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਨੇ ਅਹੁਦਾ ਸੰਭਾਲਿਆ


ਚੰਡੀਗੜ੍ਹ: ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਦਾ ਭਰੋਸਾ ਦਿੰਦਿਆਂ ਲਾਲ ਚੰਦ ਕਟਾਰੂਚੱਕ ਨੇ ਅੱਜ ਪੰਜਾਬ ਸਿਵਲ ਸਕੱਤਰੇਤ-1 ਵਿਖੇ ਆਪਣੇ ਦਫ਼ਤਰ ਵਿੱਚ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ। ਇਸ ਮੌਕੇ ਸਕੂਲ ਸਿੱਖਿਆ, ਉਚੇਰੀ ਸਿੱਖਿਆ ਤੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ, ਬਟਾਲਾ ਤੋਂ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਨਿਹਾਲਸਿੰਘ ਵਾਲਾ ਤੋਂ ਵਿਧਾਇਕ ਮਨਜੀਤ ਬਿਲਾਸਪੁਰ, ਰੂਪਨਗਰ ਤੋਂ ਵਿਧਾਇਕ ਦਿਨੇਸ਼ ਚੱਢਾ, ਮਹਿਲ ਕਲਾਂ ਤੋਂ ਵਿਧਾਇਕ ਕੁਲਵੰਤ ਪੰਡੋਰੀ ਸ਼ਾਮਲ ਸਨ।

Lal Chand Kataruchak assumed chargeLal Chand Kataruchak assumed charge

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੰਤਰੀ ਨੇ ਪਾਰਟੀ ਲੀਡਰਸ਼ਿਪ ਖਾਸ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਉਨ੍ਹਾਂ ਵਿੱਚ ਭਰੋਸਾ ਪ੍ਰਗਟਾਉਣ ਲਈ ਧੰਨਵਾਦ ਕੀਤਾ। ਉਨ੍ਹਾਂ ਇਹ ਵੀ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਨੂੰ ਆਮ ਲੋਕਾਂ ਵੱਲੋਂ ਬੇਮਿਸਾਲ ਫਤਵਾ ਮਿਲਿਆ ਹੈ ਜਿਸ ਕਰਕੇ ਇਹ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ।

Lal Chand Kataruchak assumed chargeLal Chand Kataruchak assumed charge

ਮੰਤਰੀ ਨੇ ਅੱਗੇ ਕਿਹਾ ਕਿ ਉਹ ਤਿੰਨਾਂ ਵਿਭਾਗਾਂ ਬਾਰੇ ਫੀਡਬੈਕ ਲੈਣ ਲਈ ਜਲਦੀ ਹੀ ਇੱਕ ਮੀਟਿੰਗ ਕਰਨਗੇ ਜਿਨ੍ਹਾਂ ਦੇ ਕੰਮਕਾਜ ਦੀ ਨਿਯਮਤ ਅੰਤਰਾਲ 'ਤੇ ਸਮੀਖਿਆ ਕੀਤੀ ਜਾਵੇਗੀ।  ਲਾਲ ਚੰਦ ਕਟਾਰੂਚੱਕ ਨੇ ਅੱਗੇ ਕਿਹਾ, "ਭ੍ਰਿਸ਼ਟਾਚਾਰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।"

Lal Chand Kataruchak assumed charge
Lal Chand Kataruchak assumed charge

ਇਸ ਉਪਰੰਤ ਮੰਤਰੀ ਨੇ ਸੈਕਟਰ-39 ਦੀ ਅਨਾਜ ਮੰਡੀ ਵਿਖੇ ਖੁਰਾਕ ਸਪਲਾਈ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਵੀ ਕੀਤੀ ਜਿਸ ਵਿੱਚ ਉਨ੍ਹਾਂ ਨੇ ਸਾਰੇ ਡਿਪਟੀ ਡਾਇਰੈਕਟਰਾਂ ਅਤੇ ਡੀ.ਐਫ.ਐਸ.ਸੀਜ਼ ਨੂੰ ਆਗਾਮੀ ਕਣਕ ਦੇ ਖਰੀਦ ਸੀਜ਼ਨ ਦੀ ਸਫ਼ਲਤਾ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕਰਨ ਲਈ ਕਿਹਾ। ਉਨ੍ਹਾਂ ਨੇ ਹਾਜ਼ਰੀਨ ਨੂੰ ਇੱਕ ਟੀਮ ਵਜੋਂ ਕੰਮ ਕਰਨ ਅਤੇ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਲਈ ਵੀ ਕਿਹਾ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਪ੍ਰਮੁੱਖ ਸਕੱਤਰ ਖੁਰਾਕ ਤੇ ਸਿਵਲ ਸਪਲਾਈ ਗੁਰਕੀਰਤ ਕਿਰਪਾਲ ਸਿੰਘ ਅਤੇ ਡਾਇਰੈਕਟਰ ਅਭਿਨਵ ਤ੍ਰਿਖਾ ਵੀ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement