
ਅਕਾਲੀ ਵਿਧਾਇਕ ਮਨਪ੍ਰੀਤ ਇਆਲੀ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਬੁੱਤ ਲਗਾਉਣ ਦਾ ਮੁੱਦਾ ਉਠਾਇਆ
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਤੀਜੇ ਅਤੇ ਆਖ਼ਰੀ ਦਿਨ ਵਿਧਾਨ ਸਭਾ ਵੱਲੋਂ ਵਿਧਾਨ ਸਭਾ ਕੰਪਲੈਕਸ ਵਿਖੇ ਡਾ.ਬੀ.ਆਰ.ਅੰਬੇਦਕਰ, ਭਗਤ ਸਿੰਘ ਅਤੇ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਲਗਾਉਣ ਦਾ ਮਤਾ ਪਾਸ ਕੀਤਾ ਗਿਆ। ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਭਗਤ ਸਿੰਘ ਤੇ ਬਾਬਾ ਸਾਹਿਬ ਅੰਬੇਦਕਰ ਦਾ ਬੁੱਤ ਲਗਾਉਣ ਦਾ ਪ੍ਰਸਤਾਵ ਰੱਖਿਆ ਸੀ
ਪਰ ਉਸ ਤੋਂ ਬਾਅਦ ਪ੍ਰਤਾਪ ਬਾਜਵਾ ਨੇ ਇਹ ਮੰਗ ਕੀਤੀ ਕਿ ਇਹਨਾਂ ਦੋਵਾਂ ਦੇ ਨਾਲ ਮਹਾਰਾਜਾ ਰਣਜੀਤ ਸਿੰਘ ਦਾ ਬੁੱਤ ਵੀ ਲਗਾਇਆ ਜਾਵੇ ਜਿਸ ਤੋਂ ਬਾਅਦ ਸੀ.ਐਮ ਮਾਨ ਨੇ ਇਸ 'ਤੇ ਵਿਚਾਰ ਕਰਨ ਦਾ ਭਰੋਸਾ ਦਿੱਤਾ ਹੈ। ਅਕਾਲੀ ਵਿਧਾਇਕ ਮਨਪ੍ਰੀਤ ਇਆਲੀ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਬੁੱਤ ਲਗਾਉਣ ਦਾ ਮੁੱਦਾ ਉਠਾਇਆ
ਪਰ ਫਿਰ ਵਿਧਾਨ ਸਭਾ ਵਿਚ ਡਾ.ਬੀ.ਆਰ.ਅੰਬੇਦਕਰ, ਭਗਤ ਸਿੰਘ ਅਤੇ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਲਗਾਉਣ ਦਾ ਮਤਾ ਪਾਸ ਕਰ ਦਿੱਤਾ ਗਿਆ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 23 ਮਾਰਚ ਦੇ ਸ਼ਹੀਦ-ਏ-ਆਜ਼ਮ ਦੀ ਬਰਸੀ ਨੂੰ ਲੈ ਕੇ ਪੰਜਾਬ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।