ਦੋਪਹੀਆ ਵਾਹਨ ਚੋਰ ਗਰੋਹ ਦੇ ਦੋ ਮੈਂਬਰ ਕਾਬੂ
Published : Mar 22, 2022, 11:56 pm IST
Updated : Mar 22, 2022, 11:56 pm IST
SHARE ARTICLE
image
image

ਦੋਪਹੀਆ ਵਾਹਨ ਚੋਰ ਗਰੋਹ ਦੇ ਦੋ ਮੈਂਬਰ ਕਾਬੂ

ਲੁਧਿਆਣਾ, 22 ਮਾਰਚ (ਰਾਣਾ ਮੱਲ ਤੇਜੀ) : ਏ.ਐਸ.ਆਈ ਪਹਾੜਾ ਸਿੰਘ ਸੀ.ਆਈ.ਏ ਸਟਾਫ਼ ਜਗਰਾਉਂ ਸਮੇਤ ਪੁਲਿਸ ਪਾਰਟੀ ਦੇ ਕਿਸ਼ਨਪੁਰਾ ਚੌਕ ਸਿੱਧਵਾਂ ਬੇਟ ਮੌਜੂਦ ਸੀ ਤਾਂ ਮੁਖ਼ਬਰ ਖਾਾਸ ਨੇ ਇਤਲਾਹ ਦਿਤੀ ਕਿ ਜਸਪ੍ਰੀਤ ਸਿੰਘ ਪੁੱਤਰ ਸ਼ਿੰਦਰਪਾਲ ਸਿੰਘ, ਵੀਰੂ ਪੁੱਤਰ ਕੁਲਵੀਰ ਸਿੰਘ ਵਾਸੀਆਨ ਗੋਰਸੀਆਂ ਖਾਨ ਮੁਹੰਮਦ ਅਤੇ ਬੋਹੜ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਪਿੰਡ ਠੂਠਗੜ੍ਹ ਥਾਣਾ ਧਰਮਕੋਟ ਜ਼ਿਲ੍ਹਾ ਮੋਗਾ ਜੋ ਕਿ ਵੱਖ-ਵੱਖ ਸ਼ਹਿਰਾਂ ਤੋਂ ਮੋਟਰਸਾਈਕਲ ਅਤੇ ਸਕੂਟਰੀਆਂ ਚੋਰੀ ਕਰ ਕੇ ਸਸਤੇ ਰੇਟਾਂ ਵਿਚ ਵੇਚਣ ਦੇ ਆਦੀ ਹਨ। ਜੋ ਅੱਜ ਮੋਟਰਸਾਈਕਲ ਅਤੇ ਸਕੂਟਰੀਆਂ ਗਾਹਕਾਂ ਨੂੰ ਵੇਚਣ ਲਈ ਸਿੱਧਵਾਂ ਬੇਟ ਅਤੇ ਜਗਰਾਉਂ ਸ਼ਹਿਰ ਵਲ ਆ ਰਹੇ ਹਨ। 
ਪੁਲਿਸ ਵਲੋਂ ਉਕਤ ਵਿਆਕਤੀਆਂ ਵਿਰੁੱਧ ਮੁਕੱਦਮਾ ਨੰਬਰ 61 ਮਿਤੀ 21.03.2022 ਅ/ਧ 379 ਭ/ਦ ਥਾਣਾ ਸਿੱਧਵਾਂ ਬੇਟ ਦਰਜ ਰਜਿਸਟਰ ਕੀਤਾ ਗਿਆ। ਮੁਕੱਦਮੇ ਦੀ ਤਫ਼ਤੀਸ਼ ਦੌਰਾਨ ਸਿੱਧਵਾਂ ਬੇਟ-ਹੰਬੜਾਂ ਰੋਡ ਬੱਸ ਅੱਡਾ ਮੇਨ ਗੇਟ ਪਿੰਡ ਗੋਰਸੀਆਂ ਕਾਦਰ ਬਖਸ਼ ਨਾਕਾਬੰਦੀ ਕੀਤੀ ਗਈ ਤਾਂ ਦੌਰਾਨੇ ਨਾਕਾਬੰਦੀ ਪਿੰਡ ਗੋਰਸ਼ੀਆਂ ਕਾਦਰ ਬਖਸ਼ ਵਲੋਂ ਇਕ ਮੋਟਰਸਾਈਕਲ ’ਤੇ ਦੋ ਵਿਅਕਤੀ ਅਤੇ ਦੂਜੇ ਮੋਟਰਸਾਈਕਲ ’ਤੇ ਇਕ ਵਿਅਕਤੀ ਆ ਰਹੇ ਸਨ ਜੋ ਨਾਕਾਬੰਦੀ ਦੇਖ ਦੇ ਘਬਰਾ ਕੇ ਪਿੱਛੇ ਮੁੜਨ ਲੱਗੇ। ਜਿਨ੍ਹਾਂ ਵਿਚੋਂ ਜਸਪ੍ਰੀਤ ਸਿੰਘ ਪੁੱਤਰ ਸ਼ਿੰਦਰਪਾਲ ਸਿੰਘ ਅਤੇ ਬੋਹੜ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਪਿੰਡ ਠੂਠਗੜ੍ਹ ਥਾਣਾ ਧਰਮਕੋਟ ਜ਼ਿਲ੍ਹਾ ਮੋਗਾ ਨੂੰ ਮੋਟਰਸਾਈਕਲ ਨੰਬਰ ਪੀ.ਬੀ-67-ਡੀ-6488ਹੀਰੋ ਸਪਲੈਡਰ ਅਤੇ ਮੋਟਰਸਾਈਕਲ ਨੰਬਰ ਪੀ.ਬੀ.29-ਏ-7953 ਬਜਾਜ ਸੀ.ਟੀ-100 ਦੇ ਮੌਕਾ ਪਰ ਗ੍ਰਿਫ਼ਤਾਰ ਕੀਤਾ ਗਿਆ। 
ਦੌਰਾਨੇ ਤਫ਼ਤੀਸ਼ ਦੋਸ਼ੀਆਂ ਦੀ ਨਿਸ਼ਾਨਦੇਹੀ ’ਤੇ ਪਿੰਡ ਗੋਰਸੀਆਂ ਖਾਨ ਮੁਹੰਮਦ ਦੇ ਸ਼ਮਸ਼ਾਨਘਾਟ ਦੇ ਅੰਦਰ ਸ਼ੈਡ ਦੀ ਇਕ ਪਾਸੇ ਵਿਚ ਕਪੜੇ ਨਾਲ ਢੱਕ ਕੇ ਰੱਖੇ ਹੋਏ ਤਿੰਨ ਮੋਟਰਸਾਈਕਲ ਤੇ ਇਕ ਐਕਟਿਵਾ ਬਰਾਮਦ ਕੀਤੇ ਗਏ। ਇਸੇ ਤਰਾਂ ਇੰਚਾਰਜ ਪੁਲਿਸ ਚੌਕੀ ਬੱਸ ਸਟੈਂਡ ਜਗਰਾਉਂ ਵਲੋਂ ਮੁਕੱਦਮਾ ਨੰਬਰ 39 ਮਿਤੀ 21.03.2022 ਅ/ਧ 379/411 ਭ/ਦ ਥਾਣਾ ਸਿਟੀ ਜਗਰਾਉਂ ਵਿਚ ਦੋਸ਼ੀ ਗੁਰਪ੍ਰੀਤ ਸਿੰਘ ਪੁੱਤਰ ਚੰਨਣ ਸਿੰਘ ਵਾਸੀ ਲੀਲਾਂ ਮੇਘ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਉਸ ਪਾਸੋਂ ਚੋਰੀ ਦਾ ਮੋਟਰ ਸਾਈਕਲ ਨੰਬਰ ਪੀ.ਬੀ-25-ਬੀ-7456 ਅਤੇ ਮੋਟਰਸਾਈਕਲ ਨੰਬਰ ਪੀ.ਬੀ-10-ਐਫ਼.ਜੇ-4534 ਬਰਾਮਦ ਕੀਤੇ ਗਏ।
L48_Rana_22_01
 

SHARE ARTICLE

ਏਜੰਸੀ

Advertisement

'ਕਾਗ਼ਜ਼ੀ ਮੁੱਖ ਮੰਤਰੀ ਬਣਾਉਣ ਦੀ ਸ਼ੁਰੂਆਤ ਭਾਜਪਾ ਨੇ ਹੀ ਕੀਤੀ ਸੀ'

25 May 2024 2:17 PM

'ਕਾਗ਼ਜ਼ੀ ਮੁੱਖ ਮੰਤਰੀ ਬਣਾਉਣ ਦੀ ਸ਼ੁਰੂਆਤ ਭਾਜਪਾ ਨੇ ਹੀ ਕੀਤੀ ਸੀ'

25 May 2024 2:15 PM

TODAY BARNALA NEWS : ਤਾਪਮਾਨ 45 ਡਿਗਰੀ ਤੋਂ ਪਾਰ ! ਕੋਈ ਪੀ ਰਿਹਾ ਗੰਨੇ ਦਾ ਜੂਸ ਤੇ ਕੋਈ ਪੀ ਰਿਹਾ ਨਿੰਬੂ ਪਾਣੀ

25 May 2024 9:58 AM

Punjab Weather Update : ਲਓ ਜੀ ਆ ਗਿਆ ਤੇਜ਼ ਮੀਂਹ, ਪੰਜਾਬ 'ਚ ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ, ਦੇਖੋ LIVE

25 May 2024 8:57 AM

ਕਾਕਾ ਬਰਾੜ ਨੂੰ ਕਮਜ਼ੋਰ ਦੱਸਣ ਵਾਲਿਆਂ ਨੂੰ Goldy Kamboj ਦਾ ਜਵਾਬ"ਇੱਕ ਆਮ ਇਨਸਾਨ ਇਨ੍ਹਾਂ ਨੂੰ ਸਹਿਣ ਨਹੀਂ ਹੋ ਰਿਹਾ"

24 May 2024 4:29 PM
Advertisement