ਪੰਜਾਬ ਦੀ ਬਿਹਤਰੀ ਲਈ ਪੂਰੀ ਸਰਗਰਮੀ ਅਤੇ ਇਮਾਨਦਾਰੀ ਨਾਲ 24 ਘੰਟੇ ਕੰਮ ਕਰਾਂਗੇ: ਕੈਬਨਿਟ ਮੰਤਰੀ ਹਰਜੋਤ ਬੈਂਸ
Published : Mar 22, 2022, 12:55 pm IST
Updated : Mar 22, 2022, 12:55 pm IST
SHARE ARTICLE
Cabinet Minister Harjot Singh Bains
Cabinet Minister Harjot Singh Bains

ਹਰਜੋਤ ਸਿੰਘ ਬੈਂਸ ਨੇ ਖਣਨ ਤੇ ਭੂ-ਵਿਗਿਆਨ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਜੇਲ੍ਹਾਂ ਅਤੇ ਕਾਨੂੰਨ ਤੇ ਵਿਧਾਨਿਕ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ

 

ਚੰਡੀਗੜ੍ਹ: ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸਵੇਰੇ 9 ਵਜੇ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਪੰਜਾਬ ਦੇ ਸਭ ਤੋਂ ਛੋਟੀ ਉਮਰ ਦੇ ਕੈਬਨਿਟ ਮੰਤਰੀ ਵਜੋਂ ਅਹੁਦਾ ਸੰਭਾਲਿਆ।  ਬੈਂਸ ਨੇ ਪੰਜਾਬ ਦੇ ਖਣਨ ਤੇ ਭੂ-ਵਿਗਿਆਨ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਜੇਲ੍ਹਾਂ ਅਤੇ ਕਾਨੂੰਨ ਤੇ ਵਿਧਾਨਿਕ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ ਹੈ। ਅਹੁਦਾ ਸੰਭਾਲਣ ਦੀਆਂ ਰਸਮਾਂ ਮੁਕੰਮਲ ਕਰਨ ਉਪਰੰਤ ਬੈਂਸ ਵਿਧਾਨ ਸਭਾ ਸੈਸ਼ਨ ਵਿੱਚ ਸਮੇਂ ਸਿਰ ਸ਼ਾਮਲ ਹੋਣ ਲਈ ਰਵਾਨਾ ਹੋ ਗਏ।

Cabinet Minister Harjot Singh BainsCabinet Minister Harjot Singh Bains

ਜ਼ਿਕਰਯੋਗ ਹੈ ਕਿ ਗੈਰ-ਸਿਆਸੀ ਪਿਛੋਕੜ ਵਾਲੇ ਹਰਜੋਤ ਸਿੰਘ ਬੈਂਸ ਸ੍ਰੀ ਆਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਚੁਣੇ ਗਏ ਹਨ। ਹਰਜੋਤ ਸਿੰਘ ਬੈਂਸ ਨੇ 2014 ਵਿੱਚ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਤੋਂ ਬੀ.ਏ. ਐਲ.ਐਲ.ਬੀ. (ਆਨਰਜ਼) ਅਤੇ 2018 ਵਿੱਚ ਲੰਡਨ ਸਕੂਲ ਆਫ਼ ਇਕਨਾਮਿਕਸ ਐਂਡ ਪੋਲੀਟਿਕਲ ਸਾਇੰਸ (ਐਲ.ਐਸ.ਈ.), ਲੰਡਨ ਯੂ.ਕੇ. ਤੋਂ ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਕਾਨੂੰਨ ਦੀ ਡਿਗਰੀ ਹਾਸਲ ਕੀਤੀ ਹੈ।

Cabinet Minister Harjot Singh BainsCabinet Minister Harjot Singh Bains

ਅਹੁਦਾ ਸੰਭਾਲਣ ਉਪਰੰਤ ਬੈਂਸ ਨੇ ਕਿਹਾ, "ਮੈਂ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਦੇਣ ਲਈ ਪਰਮਾਤਮਾ ਦਾ ਤਹਿ ਦਿਲੋਂ ਸ਼ੁਕਰਗੁਜ਼ਾਰ ਹਾਂ।" ਉਨ੍ਹਾਂ ਕਿਹਾ ਕਿ ਉਹ ਦਿੱਲੀ ਦੇ ਮੁੱਖ ਮੰਤਰੀ ਤੇ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਦਾ ਵੀ ਉਨ੍ਹਾਂ ਨੂੰ ਵੱਡੀ ਜ਼ਿੰਮੇਵਾਰੀ ਸੌਂਪਣ ਲਈ ਧੰਨਵਾਦੀ ਹਨ । ਉਹਨਾਂ ਅੱਗੇ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਨੂੰ ਭਰੋਸਾ ਦਿੰਦੇ ਹਨ ਕਿ ਸੂਬੇ ਦੀ ਬਿਹਤਰੀ ਲਈ 24 ਘੰਟੇ ਪੂਰੀ ਸਰਗਰਮੀ ਅਤੇ ਇਮਾਨਦਾਰੀ ਨਾਲ ਕੰਮ ਕਰਨਗੇ।

Cabinet Minister Harjot Singh BainsCabinet Minister Harjot Singh Bains

ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਨੂੰ ਅਲਾਟ ਕੀਤੇ ਗਏ ਵਿਭਾਗਾਂ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ, "ਮੈਂ 3 ਤੋਂ 6 ਮਹੀਨਿਆਂ ਵਿੱਚ ਨਵੀਂ ਖਣਨ ਨੀਤੀ ਲਿਆਵਾਂਗਾ, ਜੋ ਕਿ ਮੁੱਖ ਰੂਪ ਵਿੱਚ ਸੂਬੇ ਦੇ ਖਜ਼ਾਨੇ ਨੂੰ ਬਚਾਉਣ 'ਤੇ ਕੇਂਦਰਿਤ ਹੋਵੇਗੀ ਅਤੇ ਬਚਾਏ ਗਏ ਆਮਦਨੀ ਸਰੋਤਾਂ ਦੀ ਵਰਤੋਂ ਪੰਜਾਬ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਕੀਤੀ ਜਾਵੇਗੀ।"

Harjot Singh BainsHarjot Singh Bains

ਪੰਜਾਬ ਦੀਆਂ ਜੇਲ੍ਹਾਂ ਦੀ ਸਥਿਤੀ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਅਲਾਟ ਕੀਤੇ ਵਿਭਾਗਾਂ ਵਿੱਚੋਂ ਜੇਲ੍ਹ ਮਹਿਕਮਾ ਬਹੁਤ ਸੰਵੇਦਨਸ਼ੀਲ ਹੈ ਅਤੇ ਉਹ ਜੇਲ੍ਹਾਂ ਅੰਦਰ ਹੋਣ ਵਾਲੀ ਕਿਸੇ ਵੀ ਕਿਸਮ ਦੀ ਤਸਕਰੀ ਨੂੰ ਰੋਕਣ ਲਈ ਵੱਡੇ ਪੱਧਰ 'ਤੇ ਸੁਧਾਰ ਲਿਆਉਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਜੇਲ੍ਹਾਂ ਵਿੱਚੋਂ ਗੈਂਗਸਟਰਾਂ ਦੀਆਂ ਗਤੀਵਿਧੀਆਂ ਨੂੰ ਠੱਲ੍ਹ ਪਾਉਣ ਲਈ ਵੀ ਸਖ਼ਤ ਕਦਮ ਚੁੱਕੇ ਜਾਣਗੇ। ਹਰਜੋਤ ਸਿੰਘ ਬੈਂਸ ਨੇ ਪੰਜਾਬ ਵਿੱਚ ਸੈਰ-ਸਪਾਟੇ ਨੂੰ ਹੁਲਾਰਾ ਦੇਣ ਦੀਆਂ ਆਪਣੀਆਂ ਯੋਜਨਾਵਾਂ ਬਾਰੇ ਦੱਸਦਿਆਂ ਕਿਹਾ ਕਿ ਉਹ ਪਿੰਡਾਂ ਦੇ ਸੱਭਿਆਚਾਰਕ ਵਿਰਸੇ ਅਤੇ ਗਤੀਵਿਧੀਆਂ ਨੂੰ ਉਜਾਗਰ ਕਰਨ ਲਈ ਆਪਣੇ ਪੱਧਰ 'ਤੇ ਹਰ ਸੰਭਵ ਕੋਸ਼ਿਸ਼ ਕਰਨਗੇ ਜੋ ਵਿਸ਼ਵ ਭਰ ਦੇ ਸੈਲਾਨੀਆਂ ਨੂੰ ਆਕਰਸ਼ਿਤ ਕਰਨ ਵਿੱਚ ਸਹਾਈ ਹੋਣਗੀਆਂ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement