
ਗਸ਼ਤ ਦੌਰਾਨ ਪੁਲਿਸ ਨੇ ਲਈ ਸੀ ਤਲਾਸ਼ੀ
ਅਬੋਹਰ: ਪੰਜਾਬ 'ਚ ਅੰਮ੍ਰਿਤਪਾਲ ਨੂੰ ਫੜਨ ਲਈ ਚਲਾਈ ਮੁਹਿੰਮ ਕਾਰਨ ਪੁਲਿਸ ਐਕਸ਼ਨ ਮੋਡ 'ਚ ਹੈ। ਲੋਕਾਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕਰਨ ਦੇ ਨਾਲ-ਨਾਲ ਪੁਲਿਸ ਸਮਾਜ ਵਿਰੋਧੀ ਅਨਸਰਾਂ 'ਤੇ ਸ਼ਿਕੰਜਾ ਕੱਸ ਰਹੀ ਹੈ। ਇਸ ਮੁਹਿੰਮ ਤਹਿਤ ਸੀ.ਆਈ.ਏ ਸਟਾਫ਼ ਦੀ ਪੁਲਿਸ ਨੇ ਬੀਤੀ ਸ਼ਾਮ ਅਬੋਹਰ ਵਿਖੇ ਗਸ਼ਤ ਦੌਰਾਨ ਇੱਕ ਨੌਜਵਾਨ ਨੂੰ ਨਜਾਇਜ਼ ਪਿਸਤੌਲ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।
ਇਹ ਵੀ ਪੜ੍ਹੋ: ਚੰਡੀਗੜ੍ਹ 'ਚ ਦਰੱਖਤ ਨਾਲ ਲਟਕਦੀਆਂ ਮਿਲੀਆਂ ਦੋ ਲਾਸ਼ਾਂ, ਮਚਿਆ ਹੜਕੰਪ
ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਉਕਤ ਨੌਜਵਾਨ ਇਸ ਪਿਸਤੌਲ ਨਾਲ ਕੋਈ ਵੱਡੀ ਵਾਰਦਾਤ ਨੂੰ ਅੰਜਾਮ ਦੇ ਸਕਦਾ ਸੀ। ਥਾਣਾ ਨੰਬਰ 2 ਦੀ ਪੁਲਿਸ ਨੇ ਨੌਜਵਾਨ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਬੀਤੀ ਸ਼ਾਮ ਹੈੱਡ ਕਾਂਸਟੇਬਲ ਸਿਕੰਦਰਪਾਲ ਸਿੰਘ ਆਪਣੇ ਸਾਥੀਆਂ ਸਮੇਤ ਕੰਧਵਾਲਾ-ਕੇਕਰਖੇੜਾ ਰੋਡ 'ਤੇ ਗਸ਼ਤ ਕਰ ਰਹੇ ਸਨ।
ਇਹ ਵੀ ਪੜ੍ਹੋ: ਵਿਅਕਤੀ ਨੇ 90 ਹਜ਼ਾਰ ਦੇ ਸਿੱਕਿਆਂ ਨਾਲ ਖਰੀਦਿਆ ਨਵਾਂ ਸਕੂਟਰ, ਪਿਛਲੇ 5-6 ਸਾਲ ਤੋਂ ਕਰ ਰਿਹਾ ਸੀ ਪੈਸੇ ਇਕੱਠੇ
ਉਨ੍ਹਾਂ ਸਾਹਮਣੇ ਤੋਂ ਆ ਰਹੇ ਇਕ ਨੌਜਵਾਨ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ ਇਕ ਦੇਸੀ ਪਿਸਤੌਲ ਬਰਾਮਦ ਹੋਇਆ। ਫੜੇ ਗਏ ਨੌਜਵਾਨ ਦੀ ਪਛਾਣ ਅੰਗਰੇਜ਼ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਬਹਿਕਖਾਸ, ਥਾਣਾ ਸਦਰ ਫਾਜ਼ਿਲਕਾ ਵਜੋਂ ਹੋਈ ਹੈ। ਪੁਲਿਸ ਨੇ ਉਸ ਖ਼ਿਲਾਫ਼ ਅਸਲਾ ਐਕਟ ਦੀ ਧਾਰਾ 25 ਤਹਿਤ ਕੇਸ ਦਰਜ ਕਰ ਲਿਆ ਹੈ।