'ਅਵਾਰਾ ਪਸ਼ੂਆਂ ਦੀ ਸੰਭਾਲ ਲਈ ਗਊਸ਼ਾਲਾਵਾਂ ਨੂੰ 85.92 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਕਰਵਾਈ ਮੁਹੱਈਆ'

By : GAGANDEEP

Published : Mar 22, 2023, 6:58 pm IST
Updated : Mar 22, 2023, 6:58 pm IST
SHARE ARTICLE
 DR. INDERBIR SINGH NIJJAR
DR. INDERBIR SINGH NIJJAR

ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਨਿੱਜਰ ਨੇ ਪੰਜਾਬ ਵਿਧਾਨ ਸਭਾ ਵਿੱਚ ਕਾਲ ਅਟੈਂਸਨ ਦਾ ਦਿੱਤਾ ਜਵਾਬ

 

ਚੰਡੀਗੜ੍ਹ: ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਸ਼ਹਿਰੀ ਸਥਾਨਕ ਸੰਸਥਾਵਾਂ (ਯੂ.ਐਲ.ਬੀਜ) ਨੇ ਅਵਾਰਾ ਪਸ਼ੂਆਂ ਦੀ ਸਾਂਭ ਸੰਭਾਲ ਲਈ ਲਗਭਗ 85.92 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਮੁਹੱਈਆ ਕੀਤੀ ਗਈ ਹੈ। ਇਹ ਗੱਲ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਬਜਟ ਸੈਸ਼ਨ ਦੌਰਾਨ ਵਿਧਾਇਕ  ਦਲਜੀਤ ਸਿੰਘ ਗਰੇਵਾਲ (ਭੋਲਾ) ਅਤੇ ਸ: ਗੁਰਪ੍ਰੀਤ ਸਿੰਘ ਬਣਾਵਾਲੀ ਵੱਲੋਂ ਲਿਆਂਦੇ ਗਏ ਧਿਆਨ ਦਿਵਾਓ ਮੱਤੇ ਦਾ ਜਵਾਬ ਦਿੰਦਿਆਂ ਕਹੀ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਸੂਬੇ ਵਿੱਚ ਲਗਭਗ 417 ਪ੍ਰਾਈਵੇਟ ਰਜਿਸਟਰਡ ਗਊਸ਼ਾਲਾਵਾਂ ਵਿਖੇ 1.70 ਲੱਖ ਅਵਾਰਾ ਪਸ਼ੂ ਹਨ। ਇਸ ਤੋਂ ਇਲਾਵਾ ਪੇਂਡੂ ਵਿਕਾਸ ਅਤੇ ਪੰਚਾਇਤੀ ਰਾਜ ਵਿਭਾਗ ਪੰਜਾਬ ਵੱਲੋਂ ਰਾਜ ਵਿੱਚ 20 ਸਰਕਾਰੀ ਕੈਟਲ ਪੌਂਡਜ ਦੇ ਵਿੱਚ 77 ਕੈਟਲ ਸੈੱਡ ਉਸਾਰੇ ਗਏ ਹਨ, ਜਿਨ੍ਹਾਂ ਵਿੱਚ ਲਗਭਗ 10,024 ਅਵਾਰਾ ਪਸ਼ੂ ਹਨ।

ਡਾ. ਨਿੱਜਰ ਨੇ ਅੱਗੇ ਕਿਹਾ ਕਿ ਸ਼ਹਿਰੀ ਸਥਾਨਕ ਸੰਸਥਾਵਾਂ ਵੱਲੋਂ ਆਪਣੇ ਪੱਧਰ 'ਤੇ 10 ਗਊਸਾਲਾਵਾਂ ਚਲਾਈਆ ਜਾ ਰਹੀਆਂ ਹਨ, ਜਿਨ੍ਹਾਂ ਵਿੱਚ ਲਗਭਗ 3385 ਦੇ ਕਰੀਬ ਅਵਾਰਾ ਪਸ਼ੂ ਰੱਖੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਸ਼ਹਿਰੀ ਸਥਾਨਕ ਸੰਸਥਾਵਾਂ ਵੱਲੋਂ ਉਨ੍ਹਾਂ ਦੀ ਹਦੂਦ ਅੰਦਰ ਘੁੰਮ ਰਹੇ ਅਵਾਰਾ ਪਸ਼ੂਆਂ ਨੂੰ ਫੜ ਕੇ ਸਰਕਾਰੀ/ਪ੍ਰਾਈਵੇਟ ਗਊਸ਼ਾਲਾਵਾਂ ਵਿੱਚ ਛੱਡਿਆ ਜਾਂਦਾ ਹੈ। ਉਨ੍ਹਾਂ ਵੱਲੋਂ ਪਿਛਲੇ ਪੰਜ ਸਾਲਾਂ ਦੌਰਾਨ ਲਗਭਗ 33575 ਅਵਾਰਾ ਪਸੂਆਂ ਨੂੰ ਫੜ ਕੇ ਗਊਸ਼ਾਲਾਵਾਂ ਵਿਖੇ ਛੱਡਿਆ ਗਿਆ ਹੈ।

ਡਾ.ਨਿੱਜਰ ਨੇ ਕਿਹਾ ਕਿ ਸਹਿਰੀ ਸਥਾਨਕ ਸੰਸਥਾਵਾਂ ਵੱਲੋਂ ਲਗਭਗ 185 ਸਰਕਾਰੀ/ਪ੍ਰਾਈਵੇਟ ਗਊਸ਼ਾਲਾਵਾਂ ਨੂੰ ਆਪਣੀ ਵਿੱਤੀ ਸਥਿਤੀ ਅਤੇ ਉਨ੍ਹਾਂ ਪਾਸ ਉਪਲਬਧ ਕਾਊਸੈਸ ਦੇ ਫੰਡਾਂ ਮੁਤਾਬਿਕ 10 ਤੋਂ 30 ਰੁਪਏ ਪ੍ਰਤੀ ਪਸ਼ੂ ਪ੍ਰਤੀ ਦਿਨ ਜਾਂ ਮਹੀਨਾਵਾਰ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਹੁਣ ਤੱਕ ਸ਼ਹਿਰੀ ਸਥਾਨਕ ਸੰਸਥਾਵਾਂ ਵੱਲੋਂ ਗਊਸੈੱਸ ਵਜੋਂ 183.44 ਕਰੋੜ ਰੁਪਏ ਇਕੱਠੇ ਕੀਤੇ ਜਾ ਚੁੱਕੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Amritpal Singh Jail ’ਚੋਂ ਭਰੇਗਾ ਨਾਮਜ਼ਦਗੀ, Kejriwal ਨੂੰ ਲੈ ਕੇ ਵੱਡੀ ਖ਼ਬਰ, ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ LIVE

10 May 2024 3:56 PM

Sukhpal Khaira ਤੇ Meet Hayer ਦੇ ਮੁਕਾਬਲੇ ਨੂੰ ਲੈ ਕੇ ਫਸ ਗਏ ਸਿੰਗ, Simranjit Mann ਵਾਲਿਆਂ ਨੇ ਲਾ ਦਿੱਤੀ ਤਹਿ.

10 May 2024 1:43 PM

ਕੀ Brinder Dhillon ਛੱਡ ਰਹੇ ਹਨ Congress? Goldy ਤੇ Chuspinderbir ਤੋਂ ਬਾਅਦ ਅਗਲਾ ਕਿਹੜਾ ਲੀਡਰ

10 May 2024 12:26 PM

Corona ਦੇ ਟੀਕੇ ਕਿਉਂ ਬਣ ਰਹੇ ਨੇ ਮੌਤ ਦਾ ਕਾਰਨ ? ਕਿਸ ਨੇ ਕੀਤਾ ਜ਼ਿੰਦਗੀਆਂ ਨਾਲ ਖਿਲਵਾੜ ?

10 May 2024 8:16 AM

ਬਰੈਂਡਡ ਬੂਟਾ ਦੇ ਸ਼ੌਕੀਨ ਸ਼ੂਟਰ, ਮਨੀ ਬਾਊਂਸਰ ਦੇ ਪਿੰਡ ਦਾ ਮੁੰਡਾ ਹੀ ਬਣਿਆ ਵੈਰੀ, ਇਕ ਸ਼ੂਟਰ ਮਨੀ ਦੇ ਪਿੰਡ ਦਾ.....

09 May 2024 4:50 PM
Advertisement