ਅੰਮ੍ਰਿਤਪਾਲ ਮਾਮਲੇ ਨੂੰ ਲੈ ਕੇ ਨਵਜੋਤ ਕੌਰ ਸਿੱਧੂ ਦਾ ਸਰਕਾਰ ਨੂੰ ਸਮਰਥਨ, ਕਿਹਾ- ਅਸੀਂ ਨਾਲ ਹਾਂ  
Published : Mar 22, 2023, 5:34 pm IST
Updated : Mar 22, 2023, 5:34 pm IST
SHARE ARTICLE
navjot kaur sidhu
navjot kaur sidhu

ਜੋ ਵੀ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰੇਗਾ ਉਸ ਖਿਲਾਫ਼ ਕਾਰਵਾਈ ਜ਼ਰੂਰ ਹੋਣੀ ਚਾਹੀਦੀ ਹੈ। 

 ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦੀ ਪਤਨੀ ਡਾ.ਨਵਜੋਤ ਕੌਰ ਸਿੱਧੂ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲਾਂ 'ਤੇ ਨਿਸ਼ਾਨ ਸਾਧਿਆ ਹੈ। ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲਾਂ ਦੀ ਸਾਜ਼ਿਸ਼ ਕਾਰਨ ਅੱਜ ਨਵਜੋਤ ਸਿੱਧੂ ਜੇਲ੍ਹ ਵਿਚ ਹੈ। ਦੂਜੇ ਪਾਸੇ ਨਵਜੋਤ ਸਿੱਧੂ ਦੀ ਰਿਹਾਈ ਸਬੰਧੀ ਪਤਨੀ ਨਵਜੋਤ ਕੌਰ ਨੇ ਕਿਹਾ ਕਿ ਉਨ੍ਹਾਂ ਨੂੰ 1 ਅਪ੍ਰੈਲ ਤੱਕ ਰਿਹਾਅ ਕੀਤਾ ਜਾ ਸਕਦਾ ਹੈ।  

ਇਸ ਸਬੰਧੀ ਉਹਨਾਂ ਨੇ ਇਕ ਭਾਵੁਕ ਟਵੀਟ ਕਰਦਿਆਂ ਲਿਖਿਆ ਕਿ ਉਹ ਉਸ ਅਪਰਾਧ ਲਈ ਜੇਲ੍ਹ ਵਿਚ ਸਜ਼ਾ ਕੱਟ ਰਹੇ ਹਨ ਜਿਹੜਾ ਉਨ੍ਹਾਂ ਨੇ ਕੀਤਾ ਹੀ ਨਹੀਂ ਹੈ, ਇਸ ਵਿਚ ਸ਼ਾਮਲ ਸਾਰੇ ਲੋਕਾਂ ਨੂੰ ਮੁਆਫ਼ ਕਰ ਦਿਓ। ਹਰ ਦਿਨ ਬਾਹਰ ਤੁਹਾਡਾ ਇੰਤਜ਼ਾਰ ਕਰਨਾ ਸ਼ਾਇਦ ਤੁਹਾਡੇ ਤੋਂ ਵੱਧ ਦੁਖੀ ਹਾਂ। ਹਮੇਸ਼ਾ ਵਾਂਗ ਤੁਹਾਡੇ ਦਰਦ ਨੂੰ ਦੂਰ ਕਰਨ ਦੀ ਕੋਸ਼ਿਸ਼ ਵਿਚ ਹਾਂ। ਵਾਰ-ਵਾਰ ਤੁਹਾਨੂੰ ਇਨਸਾਫ਼ ਲਈ ਵਾਂਝਾ ਦੇਖ ਕੇ ਤੁਹਾਡਾ ਇੰਤਜ਼ਾਰ ਕੀਤਾ। ਸੱਚ ਬਹੁਤ ਤਾਕਤਵਰ ਹੁੰਦਾ ਹੈ ਪਰ ਇਸ ਦੀ ਪ੍ਰੀਖਿਆ ਵਾਰ-ਵਾਰ ਹੁੰਦੀ ਹੈ। ਕਲਯੁੱਗ।

ਮੁਆਫ਼ ਕਰਨਾ ਤੁਹਾਡਾ ਇੰਤਜ਼ਾਰ ਨਹੀਂ ਕਰ ਸਕਦੀ ਕਿਉਂਕਿ ਇਹ ਖ਼ਤਰਨਾਕ ਕੈਂਸਰ ਦੂਜੀ ਸਟੇਜ ਵਿਚ ਹੈ। ਦਰਅਸਲ ਅੱਜ ਨਵਜੋਤ ਕੌਰ ਸਿੱਧੂ ਡੇਰਾਬਸੀ ਦੇ ਇੱਕ ਨਿੱਜੀ ਹਸਪਤਾਲ ਵਿਚ ਕੈਂਸਰ ਦੀ ਸਟੇਜ 2 ਦੀ ਸਰਜਰੀ ਕਰਵਾਉਣ ਲਈ ਪਹੁੰਚੇ ਸੀ। ਇਸ ਦੌਰਾਨ ਉਹਨਾਂ ਨੇ ਅੰਮ੍ਰਿਤਪਾਲ ਦੇ ਮਾਮਲੇ 'ਤੇ ਵੀ ਪ੍ਰਤੀਕਿਰਿਆ ਦਿੱਤੀ। ਨਵਜੋਤ ਕੌਰ ਨੇ ਕਿਹਾ ਕਿ ਅਸੀਂ ਇਸ ਮੁੱਦੇ 'ਤੇ ਸਰਕਾਰ ਨਾਲ ਹਾਂ, ਜੋ ਵੀ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰੇਗਾ ਉਸ ਖਿਲਾਫ਼ ਕਾਰਵਾਈ ਜ਼ਰੂਰ ਹੋਣੀ ਚਾਹੀਦੀ ਹੈ। 

ਨਵਜੋਤ ਕੌਰ ਸਿੱਧੂ ਨੇ ਪਤੀ ਨਵਜੋਤ ਸਿੰਘ ਸਿੱਧੂ ਦੇ ਪੂਰੇ ਮਾਮਲੇ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਿਆ। ਇੱਕ ਪੈੱਨ ਡਰਾਈਵ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਪੰਜਾਬ ਦੇ ਇੱਕ ਮੰਤਰੀ ਨੂੰ ਇੱਕ ਪੈੱਨ ਡਰਾਈਵ ਦਿੱਤੀ ਗਈ ਸੀ, ਜਿਸ ਵਿਚ ਨਵਜੋਤ ਸਿੱਧੂ ਦੇ ਬੇਗੁਨਾਹ ਹੋਣ ਦਾ ਸਬੂਤ ਸੀ ਪਰ ਫਿਰ ਵੀ ਮੁੱਖ ਮੰਤਰੀ ਭਗਵੰਤ ਮਾਨ ਨੇ ਕੁੱਝ ਨਹੀਂ ਕੀਤਾ। ਇਸ ਤੋਂ ਇਲਾਵਾ ਵਿਜੀਲੈਂਸ ਦੇ ਰਾਡਾਰ 'ਤੇ ਕਾਂਗਰਸੀ ਵਿਧਾਇਕਾਂ ਅਤੇ ਮੰਤਰੀਆਂ 'ਤੇ ਬੋਲਦਿਆਂ ਨਵਜੋਤ ਕੌਰ ਨੇ ਕਿਹਾ ਕਿ ਜਿਨ੍ਹਾਂ ਨੇ ਕੰਮ ਕੀਤੇ ਹਨ, ਉਨ੍ਹਾਂ ਨੂੰ ਇਸ ਦਾ ਫਲ ਜ਼ਰੂਰ ਮਿਲਣਾ ਚਾਹੀਦਾ ਹੈ।

SHARE ARTICLE

ਏਜੰਸੀ

Advertisement

Amritpal Singh Jail ’ਚੋਂ ਭਰੇਗਾ ਨਾਮਜ਼ਦਗੀ, Kejriwal ਨੂੰ ਲੈ ਕੇ ਵੱਡੀ ਖ਼ਬਰ, ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ LIVE

10 May 2024 3:56 PM

Sukhpal Khaira ਤੇ Meet Hayer ਦੇ ਮੁਕਾਬਲੇ ਨੂੰ ਲੈ ਕੇ ਫਸ ਗਏ ਸਿੰਗ, Simranjit Mann ਵਾਲਿਆਂ ਨੇ ਲਾ ਦਿੱਤੀ ਤਹਿ.

10 May 2024 1:43 PM

ਕੀ Brinder Dhillon ਛੱਡ ਰਹੇ ਹਨ Congress? Goldy ਤੇ Chuspinderbir ਤੋਂ ਬਾਅਦ ਅਗਲਾ ਕਿਹੜਾ ਲੀਡਰ

10 May 2024 12:26 PM

Corona ਦੇ ਟੀਕੇ ਕਿਉਂ ਬਣ ਰਹੇ ਨੇ ਮੌਤ ਦਾ ਕਾਰਨ ? ਕਿਸ ਨੇ ਕੀਤਾ ਜ਼ਿੰਦਗੀਆਂ ਨਾਲ ਖਿਲਵਾੜ ?

10 May 2024 8:16 AM

ਬਰੈਂਡਡ ਬੂਟਾ ਦੇ ਸ਼ੌਕੀਨ ਸ਼ੂਟਰ, ਮਨੀ ਬਾਊਂਸਰ ਦੇ ਪਿੰਡ ਦਾ ਮੁੰਡਾ ਹੀ ਬਣਿਆ ਵੈਰੀ, ਇਕ ਸ਼ੂਟਰ ਮਨੀ ਦੇ ਪਿੰਡ ਦਾ.....

09 May 2024 4:50 PM
Advertisement