
ਨੰਗਲ ਅੰਬੀਆ ਤੋਂ ਬ੍ਰੀਜ਼ਾ ਕਾਰ ਨੂੰ ਛੱਡ ਕੇ ਮੋਟਰਸਾਈਕਲ 'ਤੇ ਫਰਾਰ ਹੋਇਆ ਸੀ ਅੰਮ੍ਰਿਤਪਾਲ
ਜਲੰਧਰ: ਅੰਮ੍ਰਿਤਪਾਲ ਸਿੰਘ ਮਾਮਲੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਜਿਸ ਬਾਈਕ 'ਤੇ 'ਵਾਰਿਸ ਪੰਜਾਬ ਦੇ' ਦਾ ਮੁਖੀ ਅੰਮ੍ਰਿਤਪਾਲ ਸਿੰਘ ਫਰਾਰ ਹੋ ਗਿਆ ਸੀ, ਉਸ ਨੂੰ ਜਲੰਧਰ ਪੁਲਸ ਨੇ ਬਰਾਮਦ ਕਰ ਲਿਆ ਹੈ।
ਦੱਸ ਦਈਏ ਕਿ ਅੰਮ੍ਰਿਤਪਾਲ ਆਪਣਾ ਭੇਸ ਬਦਲ ਕੇ ਨੰਗਲ ਅੰਬੀਆ ਤੋਂ ਬ੍ਰੀਜ਼ਾ ਕਾਰ ਨੂੰ ਛੱਡ ਕੇ ਮੋਟਰਸਾਈਕਲ 'ਤੇ ਫਰਾਰ ਹੋ ਗਿਆ ਸੀ। ਪੁਲਿਸ ਨੇ ਉਸ ਦੀਆਂ ਨਵੀਆਂ ਅਤੇ ਪੁਰਾਣੀਆਂ ਤਸਵੀਰਾਂ ਜਾਰੀ ਕੀਤੀਆਂ ਹਨ।