Punjab Weather News : ਪੰਜਾਬ ’ਚ ਮੌਸਮ ਦਾ ਬਦਲਿਆ ਮਿਜ਼ਾਜ 22 ਤੋਂ 24 ਮਾਰਚ ਤੱਕ ਅਲਰਟ

By : BALJINDERK

Published : Mar 22, 2024, 1:06 pm IST
Updated : Mar 22, 2024, 1:26 pm IST
SHARE ARTICLE
Weather alert
Weather alert

Punjab Weather News : ਜੰਮੂ-ਕਸ਼ਮੀਰ, ਲੱਦਾਖ, ਗਿਲਗਿਤ ਬਾਲਟਿਸਤਾਨ, ਮੁਜ਼ੱਫਰਾਬਾਦ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ‘ਚ ਹਲਕੀ ਬਾਰਿਸ਼ ਜਾਂ ਬਰਫਬਾਰੀ ਦਾ ਅਲਰਟ ਜਾਰੀ

Punjab Weather News : ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਸਣੇ ਉਤਰੀ ਭਾਰਤ ਦੇ ਕਈ ਸੂਬਿਆਂ ਵਿਚ ਮੌਸਮ ਇਕਦਮ ਬਦਲ ਗਿਆ ਹੈ। ਦੂਜੇ ਪਾਸੇ ਦੇਸ਼ ਵਿਚ ਗਰਮੀ ( Weather) ਨੇ ਦਸਤਕ ਦੇ ਦਿੱਤੀ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਆਉਣ ਵਾਲੇ ਕੁਝ ਦਿਨਾਂ ਵਿਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੀਂਹ ਅਤੇ ਗੜੇਮਾਰੀ ਦੀ ਭਵਿੱਖਬਾਣੀ ਕੀਤੀ ਹੈ। ਉੱਤਰੀ ਭਾਰਤ ਦੇ ਕਈ ਰਾਜਾਂ ਵਿਚ ਹੌਲੀ-ਹੌਲੀ ਗਰਮੀ ਵਧ ਰਹੀ ਹੈ। ਪੰਜਾਬ ਅਤੇ ਚੰਡੀਗੜ੍ਹ ਵਿਚ ਬੀਤੀ ਰਾਤ ਤੋਂ ਸੰਘਣੇ ਬੱਦਲ ਛਾਏ ਹੋਏ ਹਨ। IMD ਨੇ 22 ਅਤੇ 24 ਮਾਰਚ ਨੂੰ ਪੰਜਾਬ ਅਤੇ 24 ਮਾਰਚ ਨੂੰ ਹਰਿਆਣਾ ਅਤੇ ਪੱਛਮੀ ਉੱਤਰ ਪ੍ਰਦੇਸ਼ ਵਿੱਚ ਬਾਰਿਸ਼ ਦਾ ਅਲਰਟ ਜਾਰੀ ਕੀਤਾ ਹੈ।

ਇਹ ਵੀ ਪੜੋ:Chitkara University News : ਚਿਤਕਾਰਾ ਯੂਨੀਵਰਸਿਟੀ ਅਤੇ ਬੀ ਆਰ ਫੋਕ ਕਲਚਰਲ ਕਲੱਬ ਨੇ ਜਿੱਤਿਆ ਲੁੱਡੀ ਅਤੇ ਭੰਗੜਾ ਕੱਪ 


ਮੌਸਮ ਵਿਭਾਗ ਮੁਤਾਬਕ 22 ਤੋਂ 24 ਮਾਰਚ ਦੌਰਾਨ ਜੰਮੂ-ਕਸ਼ਮੀਰ, ਲੱਦਾਖ, ਗਿਲਗਿਤ ਬਾਲਟਿਸਤਾਨ, ਮੁਜ਼ੱਫਰਾਬਾਦ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ’ਚ ਹਲਕੀ ਬਾਰਿਸ਼ ਜਾਂ ਬਰਫਬਾਰੀ ਦੀ ਚੇਤਾਵਨੀ ਦਿੱਤੀ ਹੈ। ਇਸ ਤੋਂ ਇਲਾਵਾ 23 ਮਾਰਚ ਦੌਰਾਨ ਅਰੁਣਾਚਲ ਪ੍ਰਦੇਸ਼ ਵਿਚ ਭਾਰੀ ਮੀਂਹ ਅਤੇ ਬਰਫ਼ਬਾਰੀ ਦੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਨੇ 22 ਤੋਂ 24 ਮਾਰਚ ਦੌਰਾਨ ਪੱਛਮੀ ਹਿਮਾਲੀਅਨ ਖੇਤਰਾਂ ਵਿਚ ਹਲਕੀ ਬਾਰਿਸ਼ ਜਾਂ ਬਰਫ਼ਬਾਰੀ ਦੀ ਚੇਤਾਵਨੀ ਜਾਰੀ ਕੀਤੀ ਹੈ।

ਇਹ ਵੀ ਪੜੋ:Indonesia News : ਇੰਡੋਨੇਸ਼ੀਆ ਦੇ ਅਸੇਹ ਨੇੜੇ ਰੋਹਿੰਗਿਆ ਮੁਸਲਮਾਨਾਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਡੁੱਬੀ  

ਮੌਸਮ ਵਿਭਾਗ ਨੇ ਇਹ ਵੀ ਕਿਹਾ ਕਿ 22 ਅਤੇ 24 ਮਾਰਚ ਨੂੰ ਗੰਗਾ ਪੱਛਮੀ ਬੰਗਾਲ ਵਿਚ ਵੱਖ-ਵੱਖ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਸ਼ ਹੋਣ ਦੀ ਸੰਭਾਵਨਾ ਹੈ। 22 ਤੋਂ 26 ਮਾਰਚ 2024 ਦੌਰਾਨ ਉੱਤਰ ਪੂਰਬੀ ਤੇ ਪੂਰਬੀ ਭਾਰਤੀ ਰਾਜਾਂ ਜਿਵੇਂ ਅਰੁਣਾਚਲ ਪ੍ਰਦੇਸ਼, ਅਸਾਮ, ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜ਼ੋਰਮ, ਤ੍ਰਿਪੁਰਾ, ਉਪ-ਹਿਮਾਲੀਅਨ ਪੱਛਮੀ ਬੰਗਾਲ ਅਤੇ ਸਿੱਕਮ ਵਿਚ ਗਰਜ ਅਤੇ ਬਿਜਲੀ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਇਹ ਵੀ ਪੜੋ:Punjab News : ਸਕੂਲ ਆਫ਼ ਐਮੀਨੈਂਸ ’ਚ ਦਾਖ਼ਲੇ ਲਈ 24002 ਸੀਟਾਂ ਹੋਣਗੀਆਂ, 30 ਮਾਰਚ ਨੂੰ ਹੋਵੇਗੀ ਪ੍ਰੀਖਿਆ 

ਉੱਤਰ-ਪੂਰਬੀ ਭਾਰਤ ਵਿਚ ਬਿਜਲੀ ਅਤੇ ਗੜੇਮਾਰੀ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਤੱਟਵਰਤੀ ਆਂਧਰਾ ਪ੍ਰਦੇਸ਼, ਤਾਮਿਲਨਾਡੂ ਅਤੇ ਕੇਰਲ ਵਿਚ ਹਲਕੀ ਬਾਰਸ਼ ਹੋ ਸਕਦੀ ਹੈ। ਪੱਛਮੀ ਹਿਮਾਲਿਆ ਦੇ ਉੱਪਰਲੇ ਹਿੱਸੇ ਵਿਚ ਹਲਕੀ ਤੋਂ ਦਰਮਿਆਨੀ ਬਰਫ਼ਬਾਰੀ ਸੰਭਵ ਹੈ। Skymat Weather ਦੇ ਅਨੁਸਾਰ ਅਗਲੇ 24 ਘੰਟਿਆਂ ਦੌਰਾਨ ਗੰਗਾ ਦੇ ਪੱਛਮੀ ਬੰਗਾਲ, ਬਿਹਾਰ ਅਤੇ ਝਾਰਖੰਡ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ ਅਤੇ  ਇਸ ਤੋਂ ਬਾਅਦ ਘੱਟ ਜਾਵੇਗੀ।

ਇਹ ਵੀ ਪੜੋ:Afghanistan News : ਸਕੂਲਾਂ ’ਚ ਬਿਨਾਂ ਵਿਦਿਆਰਥਣਾਂ ਦੇ ਨਵਾਂ ਵਿੱਦਿਅਕ ਸੈਸ਼ਨ ਦੀ ਕੀਤੀ ਸ਼ੁਰੂਆਤ 

 (For more news apart from Weather alert in Punjab from March 22 to 24 News in Punjabi, stay tuned to Rozana Spokesman)
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM
Advertisement