Teacher found dead in Ludhiana: ਲੁਧਿਆਣਾ ’ਚ 22 ਸਾਲਾ ਅਧਿਆਪਕਾ ਦੀ ਮਿਲੀ ਲਾਸ਼

By : PARKASH

Published : Mar 22, 2025, 11:54 am IST
Updated : Mar 22, 2025, 11:55 am IST
SHARE ARTICLE
22-year-old teacher found dead in Ludhiana
22-year-old teacher found dead in Ludhiana

Teacher found dead in Ludhiana: ਪਰਵਾਰ ਨੇ ਦਸਿਆ ਖ਼ੁਦਕੁਸ਼ੀ, ਜਾਂਚ ਵਿਚ ਜੁਟੀ ਪੁਲਿਸ 

 

Teacher found dead in Ludhiana: ਲੁਧਿਆਣਾ ’ਚ ਦੇਰ ਰਾਤ ਇਕ ਮਹਿਲਾ ਅਧਿਆਪਕਾ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਇਸ ਗੱਲ ਦੀ ਵੀ ਜਾਂਚ ਕਰ ਰਹੀ ਹੈ ਕਿ ਕੀ ਔਰਤ ਦਾ ਗਲਾ ਘੁੱਟ ਕੇ ਕਤਲ ਕੀਤਾ ਗਿਆ ਸੀ। ਪੁਲਿਸ ਅੱਜ ਪੋਸਟਮਾਰਟਮ ਤੋਂ ਬਾਅਦ ਹੀ ਅਗਲੀ ਕਾਰਵਾਈ ਕਰੇਗੀ। ਮ੍ਰਿਤਕ ਅਧਿਆਪਕਾ ਦਾ ਨਾਮ ਜੋਤੀ (22) ਹੈ। ਉਹ ਸ਼ਿਮਲਾਪੁਰੀ ਦੇ ਪ੍ਰੀਤ ਨਗਰ ਇਲਾਕੇ ਦੀ ਰਹਿਣ ਵਾਲੀ ਹੈ। ਜਦੋਂ ਸ਼ੁੱਕਰਵਾਰ ਸ਼ਾਮ ਨੂੰ ਜੋਤੀ ਨੇ ਆਪਣੇ ਕਮਰੇ ਦਾ ਦਰਵਾਜ਼ਾ ਨਹੀਂ ਖੋਲ੍ਹਿਆ ਤਾਂ ਉਸਦੀ ਮਾਂ ਨੇ ਉਸਨੂੰ ਆਵਾਜ਼ ਮਾਰੀ। ਜਦੋਂ ਕੋਈ ਜਵਾਬ ਨਾ ਆਇਆ ਤਾਂ ਦਰਵਾਜ਼ਾ ਤੋੜ ਦਿੱਤਾ ਗਿਆ। ਅੰਦਰ ਦੇਖਿਆ ਤਾਂ ਜੋਤੀ ਫਾਹੇ ਨਾਲ ਲਟਕ ਰਹੀ ਸੀ। ਪਰਵਾਰ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ। ਸ਼ਿਮਲਾਪੁਰੀ ਥਾਣੇ ਦੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰੱਖ ਦਿੱਤਾ।

ਜਾਂਚ ਅਧਿਕਾਰੀ ਏਐਸਆਈ ਬਚਿੱਤਰ ਸਿੰਘ ਅਨੁਸਾਰ, ਮ੍ਰਿਤਕ ਜੋਤੀ ਦੇ ਪਰਵਾਰ ਵਿੱਚ ਉਸਦੀ ਮਾਂ ਅਤੇ ਦੋ ਵੱਡੇ ਭਰਾ ਹਨ। ਉਸਦੇ ਪਿਤਾ ਦੀ ਬਹੁਤ ਸਮਾਂ ਪਹਿਲਾਂ ਮੌਤ ਹੋ ਗਈ ਸੀ। ਉਹ ਇਲਾਕੇ ਦੇ ਇੱਕ ਪਲੇਵੇਅ ਸਕੂਲ ਵਿੱਚ ਟਿਊਸ਼ਨ ਪੜ੍ਹਾਉਂਦੀ ਸੀ ਅਤੇ ਘਰ ਹੀ ਰਹਿੰਦੀ ਸੀ।  ਸ਼ੁਕਰਵਾਰ ਦੇਰ ਰਾਤ, ਪੁਲਿਸ ਨੂੰ ਸੂਚਨਾ ਮਿਲੀ ਕਿ ਪ੍ਰੀਤ ਸਿੰਘ ਨਗਰ ਇਲਾਕੇ ਵਿੱਚ ਇੱਕ ਨੌਜਵਾਨ ਔਰਤ ਦੀ ਮੌਤ ਹੋ ਗਈ ਹੈ।  ਪੁਲਿਸ ਅਨੁਸਾਰ ਮ੍ਰਿਤਕਾ ਦੇ ਪ੍ਰਵਾਰਕ ਮੈਂਬਰਾਂ ਨੇ ਦੱਸਿਆ ਕਿ ਲੜਕੀ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੀ ਹੈ। ਲਾਸ਼ ਦੇਖ ਕੇ ਪੁਲਿਸ ਨੂੰ ਸ਼ੱਕ ਹੋਇਆ, ਜਿਸ ਸਬੰਧੀ ਪੁਲਿਸ ਪ੍ਰਵਾਰਕ ਮੈਂਬਰਾਂ ਅਤੇ ਇਲਾਕੇ ਦੇ ਲੋਕਾਂ ਤੋਂ ਵੀ ਪੁੱਛਗਿੱਛ ਕਰ ਰਹੀ ਹੈ।

ਜੋਤੀ ਦਾ ਆਪਣੇ ਭਰਾ ਨਾਲ ਹੋਇਆ ਸੀ ਝਗੜਾ 
ਇਲਾਕੇ ਦੇ ਲੋਕਾਂ ਨੇ ਪੁਲਿਸ ਨੂੰ ਦੱਸਿਆ ਕਿ ਮ੍ਰਿਤਕ ਦੇ ਦੋ ਭਰਾ ਸਨ। ਵੱਡਾ ਭਰਾ ਡਰਾਈਵਰ ਹੈ ਅਤੇ ਛੋਟਾ ਭਰਾ ਨਸ਼ੇੜੀ ਹੈ। ਸ਼ੁੱਕਰਵਾਰ ਰਾਤ ਨੂੰ ਜੋਤੀ ਦਾ ਆਪਣੇ ਛੋਟੇ ਭਰਾ ਨਾਲ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ। ਇਸ ਦੌਰਾਨ, ਉਸਦੇ ਭਰਾ ਨੇ ਉਸਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਅਪਰਾਧ ਕਰਨ ਤੋਂ ਬਾਅਦ ਉਸਦਾ ਭਰਾ ਭੱਜ ਗਿਆ। ਪੁਲਿਸ ਦੀ ਇੱਕ ਟੀਮ ਉਸਦੀ ਭਾਲ ਲਈ ਰਵਾਨਾ ਹੋ ਗਈ ਹੈ।

(For more news apart from Ludhiana Latest News, stay tuned to Rozana Spokesman)

SHARE ARTICLE

ਏਜੰਸੀ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement