
Patiala News: ਕਈ ਸਾਬਕਾ ਫ਼ੌਜੀ ਵੀ ਪ੍ਰਦਰਸ਼ਨ ਵਿਚ ਸ਼ਾਮਲ
Colonel Bath Family Protest Patiala News in punjabi : ਲੰਘੇ ਦਿਨੀਂ ਪਟਿਆਲਾ ਵਿਚ ਫ਼ੌਜੀ ਕਰਨਲ ਨਾਲ ਪੰਜਾਬ ਪੁਲਿਸ ਦੇ ਕੁਝ ਮੁਲਾਜ਼ਮਾਂ ਵਲੋਂ ਕੀਤੀ ਕੁੱਟਮਾਰ ਤੋਂ ਬਾਅਦ ਅੱਜ ਪਟਿਆਲਾ ਦੇ ਮਿੰਨੀ ਸਕੱਤਰੇਤ ਵਿਖੇ ਕਰਨਲ ਦੇ ਪ੍ਰਵਾਰ ਤੇ ਸਾਬਕਾ ਫ਼ੌਜੀਆਂ ਵਲੋਂ ਧਰਨਾ ਦਿੱਤਾ ਜਾ ਰਿਹਾ ਹੈ। ਭਾਜਪਾ ਆਗੂ ਪਰਨੀਤ ਕੌਰ ਵੀ ਪ੍ਰਦਰਸ਼ਨ ਵਿਚ ਸ਼ਾਮਲ ਹੋਏ। ਉਨ੍ਹਾਂ ਕਿਹਾ ਕਿ ਇਹ ਜੋ ਵੀ ਹੋਇਆ ਬੇਹੱਦ ਮਾੜਾ ਹੋਇਆ। ਇਸ ਸਬੰਧੀ ਸਾਬਕਾ ਕੇਂਦਰੀ ਮੰਤਰੀ ਪ੍ਰਨੀਤ ਕੌਰ ਨੇ ਡੀਸੀ ਨਾਲ ਮੁਲਾਕਾਤ ਕੀਤੀ ਅਤੇ ਇਸ ਸਬੰਧੀ ਕਾਰਵਾਈ ਕਰਨ ਦੀ ਅਪੀਲ ਕੀਤੀ।
ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਕਰਨਲ ਬਾਠ ਦੀ ਪਤਨੀ ਨੇ ਕਿਹਾ ਕਿ ਜਦੋਂ ਤੱਕ ਸਾਨੂੰ ਇਨਸਾਫ਼ ਨਹੀਂ ਮਿਲਦਾ ਅਸੀਂ ਉਦੋ ਤੱਕ ਸੰਘਰਸ਼ ਜਾਰੀ ਰੱਖਾਂਗੇ। ਉਨ੍ਹਾਂ ਸਰਕਾਰ ਵਲੋਂ ਬਣਾਈ ਸਿੱਟ ਦਾ ਸਵਾਗਤ ਵੀ ਕੀਤਾ ਪਰ ਨਾਲ ਹੀ ਉਨ੍ਹਾਂ ਕਿਹਾ ਕਿ ਸਿੱਟ ਵਿਚ ਸਾਬਕਾ ਫ਼ੌਜੀ ਅਧਿਕਾਰੀ ਨੂੰ ਸ਼ਾਮਲ ਕੀਤਾ ਜਾਵੇ।