Patiala News : ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਪਟਿਆਲਾ ਜੇਲ੍ਹ ਚ ਬੰਦ ਕਿਸਾਨ ਆਗੂਆਂ ਨਾਲ ਕੀਤੀ ਮੁਲਾਕਾਤ

By : BALJINDERK

Published : Mar 22, 2025, 7:13 pm IST
Updated : Mar 22, 2025, 7:13 pm IST
SHARE ARTICLE
ਮੀਟਿੰਗ ਦੀ ਤਸਵੀਰ
ਮੀਟਿੰਗ ਦੀ ਤਸਵੀਰ

Patiala News : 24 ਨੂੰ ਪ੍ਰੈਸ ਕਾਨਫ਼ਰੰਸ ਕਰ ਕੇ ਹੋਣਗੇ ਅਗਲੇ ਐਕਸ਼ਨ ਦੇ ਐਲਾਨ 

Patiala News in Punjabi : ਕਿਸਾਨ ਮਜ਼ਦੂਰ ਮੋਰਚਾ ਭਾਰਤ ਅਤੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੇ ਆਗੂਆਂ ਵੱਲੋਂ ਦੋਨਾਂ ਮੋਰਚਿਆਂ ਦੀ ਤਰਫੋਂ ਵਫ਼ਦ ਦੇ ਰੂਪ ਵਿੱਚ, 19 ਮਾਰਚ ਨੂੰ ਚੰਡੀਗੜ੍ਹ ਵਿੱਚ ਰੱਖੀ ਗਈ ਮੀਟਿੰਗ ਤੋਂ ਇਕਦਮ ਬਾਅਦ ਅਚਾਨਕ ਹਿਰਾਸਤ ਵਿੱਚ ਲੈ ਕੇ ਕੇਂਦਰੀ ਜੇਲ੍ਹ ਪਟਿਆਲਾ ਵਿੱਚ ਬੰਦ ਸਰਵਣ ਸਿੰਘ ਪੰਧੇਰ, ਕਾਕਾ ਸਿੰਘ ਕੋਟੜਾ, ਮਨਜੀਤ ਸਿੰਘ ਰਾਏ ਅਤੇ ਅਭਿਮੰਨੂ ਕੋਹਾੜ, ਪੀ ਟੀ ਜੌਨ ਕੇਰਲਾ, ਨੰਦ ਕੁਮਾਰ ਤਾਮਿਲਨਾਡੂ, ਪੀ ਪਾਂਡਿਆਂਨ, ਸੁਖਜੀਤ ਸਿੰਘ ਹਰਦੋਝੰਡੇ, ਅਤੇ ਬੀਬੀ ਸੁਖਵਿੰਦਰ ਕੌਰ ਸਮੇਤ, ਹੋਰ ਸੀਨੀਅਰ ਆਗੂਆਂ ਨਾਲ ਮੁਲਾਕਾਤ ਕੀਤੀ ਗਈ। ਮੁਲਾਕਾਤ ਤੋਂ ਬਾਅਦ ਆਗੂਆਂ ਪ੍ਰੈਸ ਬਿਆਨ ਰਾਹੀਂ ਦੱਸਿਆ ਕਿ ਜੇਲ੍ਹ ਵਿੱਚ ਬੰਦ ਆਗੂ ਪੂਰੀ ਤਰ੍ਹਾਂ ਚੜ੍ਹਦੀ ਕਲਾ ਵਿਚ ਹਨ ਅਤੇ ਸੰਘਰਸ਼ ਦੀ ਅਗਲੀ ਰਣਨੀਤੀ ਤੇ ਵਿਚਾਰ ਕਰ ਰਹੇ ਹਨ।

ਆਗੂਆਂ ਨੇ ਦੱਸਿਆ ਕਿ ਜੇਲ੍ਹ ਵਿੱਚ ਬੰਦ ਕਿਸਾਨ ਮਜ਼ਦੂਰ ਔਰਤਾਂ ਦੇ ਹੌਂਸਲੇ ਬੁਲੰਦ ਹਨ। ਉਹਨਾ ਦੱਸਿਆ ਕਿ 19 ਤਰੀਕ ਤੋਂ ਲਗਾਤਾਰ ਰਾਜਿਸਥਾਨ, ਹਰਿਆਣਾ, ਉਤਰ ਪ੍ਰਦੇਸ਼ ਵਿੱਚ ਪੁਤਲੇ ਫੂਕੇ ਜਾ ਰਹੇ ਹਨ, ਉੱਥੇ ਪੰਜਾਬ ਵਿੱਚ 20 ਤਰੀਕ ਨੂੰ ਭਾਰੀ ਪੁਲਿਸ ਫੋਰਸ ਵੱਲੋਂ ਵੱਡੀਆਂ ਰੋਕਾਂ ਲਗਾਉਣ ਦੇ ਬਾਵਜੂਦ ਲੋਕਾਂ ਨੇ ਡੀਸੀ ਦਫ਼ਤਰਾਂ ਤੇ ਭਾਰੀ ਇੱਕਠ ਕੀਤੇ ਗਏ, ਓਥੇ ਹੀ ਤਾਮਿਲਨਾਡੂ ਵਿੱਚ ਵੱਡੇ ਪੱਧਰ ਤੇ ਕਿਸਾਨਾਂ ਵੱਲੋਂ ਰੇਲ ਚੱਕਾ ਜਾਮ ਕੀਤਾ ਗਿਆ।

ਉਨ੍ਹਾਂ ਜਾਣਕਾਰੀ ਦਿੱਤੀ ਕਿ ਆਉਂਦੇ ਦਿਨਾਂ ਵਿੱਚ ਇਹ ਦੇਸ਼ ਪੱਧਰੀ ਪ੍ਰੋਗਰਾਮ ਜਾਰੀ ਰਹਿਣਗੇ ਅਤੇ ਹਜ਼ਾਰਾਂ ਪਿੰਡਾਂ ਵਿੱਚ ਰੋਜ਼ਾਨਾ ਪੰਜਾਬ ਅਤੇ ਕੇਂਦਰ ਸਰਕਾਰ ਦੇ ਪੁਤਲੇ ਫੂਕੇ ਜਾਣ ਦੇ ਪ੍ਰੋਗਰਾਮ ਚਲਦੇ ਰਹਿਣਗੇ। ਉਹਨਾ ਦੱਸਿਆ ਕਿ ਦੋਨਾਂ ਫੋਰਮਾਂ ਵੱਲੋਂ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਪਟਿਆਲਾ ਵਿੱਚ ਕੀਤੀ ਗਈ ਮੀਟਿੰਗ ਵਿੱਚ ਅਗਲੇ ਪ੍ਰੋਗਰਾਮ ਉਲੀਕੇ ਗਏ ਹਨ ਜ਼ੋ ਕਿ 24 ਮਾਰਚ ਨੂੰ  ਸਾਂਝੀ ਅਤੇ ਅਹਿਮ ਪ੍ਰੈਸ ਕਾਨਫਰੰਸ ਕਰਕੇ ਅਗਲੇ ਪ੍ਰੋਗਰਾਮ ਜਨਤਾਂ ਵਿੱਚ ਐਲਾਨੇ ਜਾਣਗੇ। ਇਸ ਮੌਕੇ ਵੱਖ ਵੱਖ ਜਥੇਬੰਦੀਆਂ ਵੱਲੋਂ ਜਸਬੀਰ ਸਿੰਘ ਪਿੱਦੀ, ਅਮਰਜੀਤ ਸਿੰਘ ਰੜਾ, ਤੇਜਬੀਰ ਸਿੰਘ ਪੰਜੋਖਰਾ ਹਰਿਆਣਾ, ਸੁਖਦੇਵ ਸਿੰਘ ਭੋਜਰਾਜ, ਹਰਵਿੰਦਰ ਸਿੰਘ ਮਸਾਣੀਆਂ, ਗੁਰਅਮਨੀਤ ਸਿੰਘ ਮਾਂਗਟ ਉਤਰ ਪ੍ਰਦੇਸ਼, ਸਤਨਾਮ ਸਿੰਘ ਸਾਹਨੀ, ਰਾਣਾ ਰਣਬੀਰ ਸਿੰਘ ਠੱਠਾ, ਜਰਨੈਲ ਸਿੰਘ ਕਾਲੇਕੇ, ਦਵਿੰਦਰ ਸਿੰਘ, ਸਤਵੰਤ ਸਿੰਘ ਲਵਲੀ, ਮਨਜੀਤ ਸਿੰਘ ਨਿਆਲ, ਗੁਰਦੇਵ ਸਿੰਘ ਗੱਜੁਮਾਜਰਾ, ਸ਼ਮਸ਼ੇਰ ਸਿੰਘ, ਸੁਖਵਿੰਦਰ ਸਿੰਘ, ਬਲਕਾਰ ਸਿੰਘ ਬੈਂਸ, ਹਰਪ੍ਰੀਤ ਸਿੰਘ ਬਹਿਰਾਮਕੇ ਅਤੇ ਕੰਵਰਦਲੀਪ ਸੈਦੋਲੇਹਲ ਸਮੇਤ ਹੋਰ ਆਗੂ ਹਾਜ਼ਰ ਰਹੇ।

(For more news apart from Leaders of Kisan Mazdoor Morcha and Sanyukt Kisan Morcha met farmer leaders lodged in Patiala Jail News in Punjabi, stay tuned to Rozana Spokesman)

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement