Punjab News : ਪੰਜਾਬ ਦਾ ਆਬਕਾਰੀ ਮਾਲੀਆ 6254 ਕਰੋੜ ਰੁਪਏ ਤੋਂ ਵੱਧ ਕੇ 10200 ਕਰੋੜ ਰੁਪਏ ਤੱਕ ਪਹੁੰਚਿਆ- ਹਰਪਾਲ ਸਿੰਘ ਚੀਮਾ

By : BALJINDERK

Published : Mar 22, 2025, 4:34 pm IST
Updated : Mar 22, 2025, 4:34 pm IST
SHARE ARTICLE
Harpal Singh Cheema
Harpal Singh Cheema

Punjab News : ਕਿਹਾ, 2002 ਤੋਂ 2007 ਤੱਕ ਕਾਂਗਰਸ ਦੇ ਸ਼ਾਸਨ ਦੌਰਾਨ ਆਬਕਾਰੀ ਮਾਲੀਏ ਵਿੱਚ 6.9% ਦੀ ਗਿਰਾਵਟ ਆਈ

Punjab News in Punjabi : ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ 2022 ਵਿੱਚ ਕਾਰਜਭਾਰ ਸੰਭਾਲਣ ਤੋਂ ਬਾਅਦ ਲਾਗੂ ਕੀਤੀਆਂ ਆਬਕਾਰੀ ਨੀਤੀਆਂ ਦੀ ਸਫਲਤਾ ਨੂੰ ਸੂਬੇ ਦੇ ਆਬਕਾਰੀ ਮਾਲੀਏ ਵਿੱਚ ਸ਼ਾਨਦਾਰ ਮੀਲ ਪੱਥਰ ਦਾ ਸਿਹਰਾ ਦਿੰਦੇ ਹੋਏ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬੇ ਦੇ ਆਬਕਾਰੀ ਮਾਲੀਏ ਵਿੱਚ ਪਿਛਲੇ ਤਿੰਨ ਸਾਲਾਂ ਵਿੱਚ ਬੇਮਿਸਾਲ ਵਾਧਾ ਹੋਇਆ ਹੈ ਜੋ ਕਿ ਸਾਲ 2021-2022 ਦੇ 6254 ਕਰੋੜ ਰੁਪਏ ਦੇ ਮੁਕਾਬਲੇ ₹10200 ਕਰੋੜ ਤੋਂ ਵੱਧ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਆਬਕਾਰੀ ਮਾਲੀਆ ਪੰਜ ਅੰਕਾਂ ਦੇ ਅੰਕੜੇ ਨੂੰ ਪਾਰ ਕਰੇਗਾ, ਅਤੇ ਇਸ ਦੇ ਵਿੱਤੀ ਸਾਲ 2024-25 ਲਈ ਮਿਥੇ ਗਏ 10145 ਕਰੋੜ ਰੁਪਏ ਦੇ ਟੀਚੇ ਨੂੰ ਪਾਰ ਕਰਨ ਦੀ ਸੰਭਾਵਨਾ ਹੈ।

ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਬਕਾਰੀ ਵਿਭਾਗ ਦੀਆਂ ਪ੍ਰਾਪਤੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਸਾਲ ਈ-ਟੈਂਡਰ ਪ੍ਰਕਿਰਿਆ ਦੀ ਸਫਲਤਾ ਨੇ ਪੰਜਾਬ ਆਬਕਾਰੀ ਵਿਭਾਗ ਲਈ ਲਗਾਤਾਰ ਚੌਥੇ ਸਾਲ ਸ਼ਾਨਦਾਰ ਵਿਕਾਸ ਦਾ ਮੁਕਾਮ ਤੈਅ ਕੀਤਾ ਹੈ। ਉਨ੍ਹਾਂ ਕਿਹਾ ਕਿ ਆਬਕਾਰੀ ਵਿਭਾਗ ਨੂੰ ਵਿੱਤੀ ਸਾਲ 2025-26 ਲਈ ਪ੍ਰਚੂਨ ਸ਼ਰਾਬ ਦੇ ਲਾਇਸੈਂਸਾਂ ਦੀ ਅਲਾਟਮੈਂਟ ਲਈ ਚੱਲ ਰਹੀ ਈ-ਟੈਂਡਰ ਪ੍ਰਕਿਰਿਆ ਵਿੱਚ ਭਰਵਾਂ ਹੁੰਗਾਰਾ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਨੇ 207 ਪ੍ਰਚੂਨ ਸ਼ਰਾਬ ਸਮੂਹਾਂ ਲਈ 9017 ਕਰੋੜ ਰੁਪਏ ਦੀ ਰਾਖਵੀਂ ਕੀਮਤ ਰੱਖੀ ਹੈ। 20 ਮਾਰਚ ਤੱਕ ਇਨ੍ਹਾਂ ਸਮੂਹਾਂ ਵਿੱਚੋਂ 179, ਜੋ ਕੁੱਲ ਦਾ 87% ਬਣਦਾ ਹੈ, ਨੂੰ ਸਫਲਤਾਪੂਰਵਕ ਅਲਾਟ ਕੀਤਾ ਗਿਆ ਹੈ, ਅਤੇ 7810 ਕਰੋੜ ਰੁਪਏ ਦੀ ਰਾਖਵੀਂ ਕੀਮਤ ਦੇ ਮੁਕਾਬਲੇ ਪ੍ਰੀਮੀਅਮ ਵਜੋਂ ਵਾਧੂ 871 ਕਰੋੜ ਰੁਪਏ ਦੇ ਨਾਲ 8681 ਕਰੋੜ ਰੁਪਏ ਦੀ ਡਿਸਕਵਰਡ ਕੀਮਤ ਪ੍ਰਾਪਤ ਕੀਤੀ ਗਈ ਹੈ।

ਵਿੱਤ ਮੰਤਰੀ ਨੇ ਆਗਾਮੀ ਵਿੱਤੀ ਸਾਲ 2025-26 ਲਈ 11020 ਕਰੋੜ ਰੁਪਏ ਦੇ ਮਹੱਤਵਪੂਰਨ ਟੀਚੇ ਨੂੰ ਹਾਸਲ ਕਰਨ ਦਾ ਭਰੋਸਾ ਪ੍ਰਗਟਾਇਆ। ਉਨ੍ਹਾਂ ਕਿਹਾ ਕਿ ਈ-ਟੈਂਡਰਿੰਗ ਪ੍ਰਕਿਰਿਆ ਨੂੰ ਮਿਲਿਆ ਜ਼ਬਰਦਸਤ ਹੁੰਗਾਰਾ ਦਰਸਾਉਂਦਾ ਹੈ ਕਿ ਵਿਭਾਗ ਇਸ ਟੀਚੇ ਨੂੰ ਪਾਰ ਕਰਨ ਦੀ ਸੰਭਾਵਨਾ ਨਾਲ ਲਗਭਗ 11800 ਕਰੋੜ ਰੁਪਏ ਤੱਕ ਦੀ ਪ੍ਰਾਪਤੀਆਂ ਕਰੇਗਾ, ਜੋ ਪਿਛਲੇ ਸਾਲ ਦੇ ਆਬਕਾਰੀ ਮਾਲੀਏ ਨਾਲੋਂ 16% ਦੇ ਵਾਧੇ ਨੂੰ ਦਰਸਾਉਂਦਾ ਹੈ।

ਵਿੱਤ ਮੰਤਰੀ ਚੀਮਾ ਨੇ ਇਸ ਮੌਕੇ ਅਕਾਲੀ-ਭਾਜਪਾ ਗਠਜੋੜ ਅਤੇ ਕਾਂਗਰਸ ਦੀ ਅਗਵਾਈ ਵਾਲੀ ਪਿਛਲੀ ਸਰਕਾਰਾਂ ਦੀ ਆਬਕਾਰੀ ਮਾਲੀਆ ਵਧਾਉਣ ਵਿੱਚ ਨਾਕਾਮ ਰਹਿਣ ਲਈ ਆਲੋਚਨਾ ਵੀ ਕੀਤੀ। ਉਨ੍ਹਾਂ ਕਿਹਾ ਕਿ ਸਾਲ 2002 ਤੋਂ 2007 ਤੱਕ ਕਾਂਗਰਸ ਦੇ ਸ਼ਾਸਨ ਦੌਰਾਨ ਆਬਕਾਰੀ ਮਾਲੀਆ 6.9% ਘਟਿਆ, ਜੋ ਸਾਲ 2002 ਵਿੱਚ 1462 ਕਰੋੜ ਰੁਪਏ ਤੋਂ ਘਟ ਕੇ 2007 ਵਿੱਚ 1363 ਕਰੋੜ ਰੁਪਏ ਰਹਿ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਇੱਕ ਦਹਾਕਾ ਲੰਬੇ ਅਕਾਲੀ-ਭਾਜਪਾ ਸ਼ਾਸਨ ਦੌਰਾਨ ਸੂਬੇ ਦੇ ਲੋਕਾਂ ਨੇ ਪਹਿਲੀ ਵਾਰ ‘ਮਾਫੀਆ’ ਸ਼ਬਦ ਸੁਣਿਆ। ਉਨ੍ਹਾਂ ਕਿਹਾ ਕਿ ਇਸ ਗਠਜੋੜ ਵੱਲੋਂ ਆਪਣੇ ਕੁਝ ਚੋਣਵਿਆਂ ਨੂੰ ਲਾਭ ਪਹੁੰਚਾਉਣ ਲਈ ਲਾਗੂ ਕੀਤੀ ਗਈ ਆਬਕਾਰੀ ਨੀਤੀ ਕਾਰਨ ਸਾਲ 2015-16 ਵਿੱਚ ਪ੍ਰਾਪਤ ਹੋਏ 4796 ਕਰੋੜ ਰੁਪਏ ਦੇ ਮੁਕਾਬਲੇ ਤੋਂ ਸਾਲ 2016-17 ਵਿੱਚ ਲਗਭਗ 400 ਕਰੋੜ ਰੁਪਏ ਦੇ ਘਾਟੇ ਨਾਲ ਮਾਲੀਆ 4400 ਕਰੋੜ ਰੁਪਏ ਰਹਿ ਗਿਆ।

ਉਨ੍ਹਾਂ ਅੱਗੇ ਕਿਹਾ ਕਿ 2017 ਤੋਂ 2022 ਤੱਕ ਕਾਂਗਰਸ ਦੇ ਸ਼ਾਸਨ ਨੇ ਵੀ ਇਸੇ ਤਰ੍ਹਾਂ ਦੇ ਚਾਲ-ਚਲਣ ਦਾ ਪਾਲਣ ਕੀਤਾ, ਆਬਕਾਰੀ ਮਾਲੀਆ ਇਸ ਸ਼ਾਸਨ ਦੇ ਪਹਿਲੇ ਤਿੰਨ ਸਾਲਾਂ ਵਿੱਚ ਲਗਭਗ ਸਥਿਰ ਹੀ ਰਿਹਾ ਅਤੇ ਵਿੱਤੀ ਸਾਲ 2021-22 ਤੱਕ ਸਿਰਫ 6200 ਕਰੋੜ ਰੁਪਏ ਤੱਕ ਹੀ ਪਹੁੰਚ ਸਕਿਆ। ਉਨ੍ਹਾਂ ਨੇ ਕਾਂਗਰਸ ਦੇ ਕਾਰਜਕਾਲ ਦੌਰਾਨ ਵਾਪਰੀ ਦੁਖਦਾਈ ਜ਼ਹਰੀਲੀ ਸ਼ਰਾਬ ਦੀ ਘਟਨਾ ਨੂੰ ਵੀ ਯਾਦ ਕੀਤਾ, ਜਿਸ ਵਿੱਚ 128 ਆਰਥਿਕ ਤੌਰ 'ਤੇ ਪਛੜੇ ਵਿਅਕਤੀਆਂ ਦੀ ਜਾਨ ਗਈ ਸੀ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਪਾਰਦਰਸ਼ਤਾ, ਕੁਸ਼ਲਤਾ ਅਤੇ ਅਗਾਂਹਵਧੂ ਨੀਤੀਆਂ ਪ੍ਰਤੀ ਵਚਨਬੱਧਤਾ ਦੀ ਪੁਸ਼ਟੀ ਨਾਲ ਪ੍ਰੈੱਸ ਕਾਨਫਰੰਸ ਦੀ ਸਮਾਪਤੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਬਕਾਰੀ ਮਾਲੀਏ ਵਿੱਚ ਇਹ ਪ੍ਰਾਪਤੀ ਉਨ੍ਹਾਂ ਆਬਕਾਰੀ ਨੀਤੀਆਂ ਦੀ ਸਫ਼ਲਤਾ ਦਾ ਪ੍ਰਮਾਣ ਹੈ, ਜੋ ਸੂਬੇ ਦੇ ਮਾਲੀਏ ਵਿੱਚ ਬੇਮਿਸਾਲ ਵਾਧਾ ਹੋਣ ਵਿੱਚ ਅਹਿਮ ਭੂਮਿਕਾ ਨਿਭਾਅ ਰਹੀਆਂ ਹਨ। ਉਨ੍ਹਾਂ ਕਿਹਾ ਕਿ 'ਆਪ' ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਮਾਲੀਏ ਨੂੰ ਵਧਾਉਣ ਲਈ ਵਚਨਬੱਧ ਹੈ ਤਾਂ ਜੋ ਇਸ ਦੀ ਵਿੱਤੀ ਸਥਿਰਤਾ ਨੂੰ ਯਕੀਨੀ ਬਣਾਇਆ ਜਾ ਸਕੇ ਅਤੇ ਇਸ ਮਾਲੀਏ ਦੀ ਵਰਤੋਂ ਸਮਾਜ ਦੇ ਹਰ ਵਰਗ ਦੀ ਬਿਹਤਰੀ ਲਈ ਕੀਤੀ ਜਾ ਸਕੇ।

(For more news apart from Punjab excise revenue increased from Rs 6254 crore to Rs 10200 crore - Harpal Singh Cheema News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Advocate Sunil Mallan Statement on Leaders and Migrants: ਲੀਡਰਾਂ ਨੇ ਸਾਰੇ ਪ੍ਰਵਾਸੀਆਂ ਦੀਆਂ ਬਣਵਾਈਆਂ ਵੋਟਾਂ

15 Sep 2025 3:01 PM

Sukhjinder Randhawa Interview On Rahul Gandhi Punjab'S Visit In Dera Baba nanak Gurdaspur|News Live

15 Sep 2025 3:00 PM

"100 ਰੁਪਏ ਲੁੱਟ ਕੇ 2 ਰੁਪਏ ਦੇ ਕੇ ਆਖੇ ਮੈਂ ਵੱਡਾ ਦਾਨੀ, Sukhbir Badal ਨੂੰ ਸਿੱਧੇ ਹੋਏ Gurdeep Brar | SGPC

13 Sep 2025 1:07 PM

Hoshiarpur Child Muder Case : ਆਹ ਪਿੰਡ ਨਹੀਂ ਰਹਿਣ ਦਵੇਗਾ ਇੱਕ ਵੀ ਪਰਵਾਸੀ, ਜੇ ਰਹਿਣਾ ਪਿੰਡ 'ਚ ਤਾਂ ਸੁਣ ਲਓ ਕੀ.

13 Sep 2025 1:06 PM

ਕਿਸ਼ਤਾਂ 'ਤੇ ਲਿਆ New Phone, ਘਰ ਲਿਜਾਣ ਸਾਰ ਥਾਣੇ 'ਚੋਂ ਆ ਗਈ ਕਾਲ,Video ਦੇਖ ਕੇ ਤੁਹਾਡੇ ਵੀ ਉੱਡ ਜਾਣਗੇ ਹੋਸ਼

12 Sep 2025 3:27 PM
Advertisement