Punjab News: ਪੰਜਾਬ ਸਰਕਾਰ ਵੱਲੋਂ 415 ਅਧਿਆਪਕਾਂ ਨੂੰ ਮੁੱਖ ਅਧਿਆਪਕ ਵਜੋਂ ਤਰੱਕੀ
Published : Mar 22, 2025, 9:01 am IST
Updated : Mar 22, 2025, 9:01 am IST
SHARE ARTICLE
Punjab government promotes 415 teachers to the position of head teachers
Punjab government promotes 415 teachers to the position of head teachers

ਬੈਂਸ ਨੇ ਅਧਿਆਪਕਾਂ ਨੂੰ ਦਿੱਤੀ ਵਧਾਈ

 

• ਸਿੱਖਿਆ ਮੰਤਰੀ ਨੇ ਵਧੇਰੇ ਪ੍ਰਭਾਵਸ਼ਾਲੀ ਵਿੱਦਿਅਕ ਵਾਤਾਵਰਣ ਨੂੰ ਉਤਸ਼ਾਹਿਤ ਕਰਨ ਲਈ ਮੁੱਖ ਅਧਿਆਪਕਾਂ ਨੂੰ ਹੋਰ ਮਿਹਨਤ ਕਰਨ ਵਾਸਤੇ ਪ੍ਰੇਰਿਆ

Punjab News:  ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਅੱਜ 415 ਅਧਿਆਪਕਾਂ ਨੂੰ ਮੁੱਖ ਅਧਿਆਪਕ ਵਜੋਂ ਤਰੱਕੀ ਦਿੱਤੀ ਗਈ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਪੰਜਾਬ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ 398 ਮਾਸਟਰ/ਮਿਸਟ੍ਰੈਸ ਅਤੇ 17 ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ (ਬੀ.ਪੀ.ਈ.ਓਜ਼) ਨੂੰ ਹੈੱਡਮਾਸਟਰ/ਹੈੱਡਮਿਸਟ੍ਰੈਸ ਵਜੋਂ ਤਰੱਕੀ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਇਨ੍ਹਾਂ ਨਵੇਂ ਤਰੱਕੀ ਪ੍ਰਾਪਤ ਮੁੱਖ ਅਧਿਆਪਕਾਂ ਦਾ ਪਰਖ ਕਾਲ ਦਾ ਸਮਾਂ ਇੱਕ ਸਾਲ ਹੋਵੇਗਾ। ਮਾਸਟਰ ਕਾਡਰ ਲਈ ਸਕੂਲ ਸਿੱਖਿਆ ਵਿਭਾਗ ਵੱਲੋਂ 29-05-2024 ਅਤੇ 05-08-2024 ਨੂੰ ਜਾਰੀ ਕੀਤੀ ਗਈ ਸੀਨੀਆਰਤਾ ਸੂਚੀ ਦੇ ਆਧਾਰ 'ਤੇ ਤਰੱਕੀ ਦੇ ਹੁਕਮ ਜਾਰੀ ਕੀਤੇ ਗਏ ਹਨ।

ਅਧਿਆਪਕਾਂ ਨੂੰ ਵਧਾਈ ਦਿੰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਉਨ੍ਹਾਂ ਨੂੰ ਵਿਦਿਆਰਥੀਆਂ ਲਈ ਵਧੇਰੇ ਪ੍ਰਭਾਵਸ਼ਾਲੀ ਵਿੱਦਿਅਕ ਮਾਹੌਲ ਨੂੰ ਉਤਸ਼ਾਹਿਤ ਕਰਨ ਲਈ ਹੋਰ ਮਿਹਨਤ ਕਰਨ ਵਾਸਤੇ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਇਹ ਤਰੱਕੀਆਂ ਸਿੱਖਿਆ ਖੇਤਰ ਵਿੱਚ ਨਵੀਂ ਊਰਜਾ ਅਤੇ ਉਤਸ਼ਾਹ ਪੈਦਾ ਕਰਨਗੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਕਾਰੀ ਕਰਮਚਾਰੀਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਇਨ੍ਹਾਂ ਅਧਿਆਪਕਾਂ ਦੇ ਸਮਰਪਣ ਅਤੇ ਸਖ਼ਤ ਮਿਹਨਤ ਦੀ ਸ਼ਲਾਘਾ ਕਰਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਵਿਭਾਗ ਨੇ ਉਨ੍ਹਾਂ ਨੂੰ ਵੱਡੀ ਜ਼ਿੰਮੇਵਾਰੀ ਨਾਲ ਅਗਵਾਈ ਕਰਨ ਲਈ ਸਮਰੱਥ ਬਣਾਇਆ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਵਿਦਿਆਰਥੀਆਂ ਦੇ ਨਤੀਜਿਆਂ ਵਿੱਚ ਹੋਰ ਬਿਹਤਰੀਨ ਸੁਧਾਰ ਵੇਖਣ ਨੂੰ ਮਿਲੇਗਾ।

SHARE ARTICLE

ਏਜੰਸੀ

Advertisement

"ਜੇ ਮੈਂ ਪ੍ਰੋਡਿਊਸਰ ਹੁੰਦਾ ਮੈਂ 'PUNJAB 95' ਚਲਾ ਦੇਣੀ ਸੀ', ਦਿਲਜੀਤ ਦੋਸਾਂਝ ਦੇ ਦਿਲ ਦੇ ਫੁੱਟੇ ਜਜ਼ਬਾਤ "

19 Oct 2025 3:06 PM

ਜਿਗਰੀ ਯਾਰ ਰਾਜਵੀਰ ਜਵੰਦਾ ਦੀ ਅੰਤਮ ਅਰਦਾਸ 'ਚ ਰੋ ਪਿਆ ਰੇਸ਼ਮ ਅਨਮੋਲ

18 Oct 2025 3:17 PM

Haryana: Pharma company owner gifts Brand New Cars to Employees on Diwali | Panchkula Diwali

17 Oct 2025 3:21 PM

Rajvir Jawanda daughter very emotional & touching speech on antim ardaas of Rajvir Jawanda

17 Oct 2025 3:17 PM

2 ਭੈਣਾਂ ਨੂੰ ਕੁਚਲਿਆ Thar ਨੇ, ਇਕ ਦੀ ਹੋਈ ਮੌਤ | Chd Thar News

16 Oct 2025 3:10 PM
Advertisement