‘ਜੰਗ ਨਸ਼ਿਆਂ ਵਿਰੁਧ’ ਮੁਹਿੰਮ ਹੇਠ ਪੰਜਾਬ ਪੁਲਿਸ ਨੇ 22ਵੇਂ ਦਿਨ 75 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ
Published : Mar 22, 2025, 9:50 pm IST
Updated : Mar 22, 2025, 9:50 pm IST
SHARE ARTICLE
Punjab Police
Punjab Police

5 ਕਿਲੋ ਹੈਰੋਇਨ, 10 ਕਿਲੋ ਅਫੀਮ ਅਤੇ 2.2 ਲੱਖ ਰੁਪਏ ਨਸ਼ੀਲੇ ਪਦਾਰਥ ਬਰਾਮਦ 

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁਧ ਵਿੱਢੀ ਜੰਗ ‘ਜੰਗ ਨਸ਼ਿਆਂ ਵਿਰੁਧ’ ਦੇ 22ਵੇਂ ਦਿਨ ’ਚ ਦਾਖਲ ਹੋਣ ਦੇ ਨਾਲ ਹੀ ਪੰਜਾਬ ਪੁਲਿਸ ਨੇ ਸਨਿਚਰਵਾਰ ਨੂੰ 75 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ’ਚੋਂ 5.2 ਕਿਲੋ ਹੈਰੋਇਨ, 10 ਕਿਲੋ ਅਫੀਮ ਅਤੇ 2.2 ਲੱਖ ਰੁਪਏ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ। ਇਸ ਦੇ ਨਾਲ ਹੀ ਸਿਰਫ 22 ਦਿਨਾਂ ’ਚ ਗ੍ਰਿਫਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਗਿਣਤੀ 2613 ਹੋ ਗਈ ਹੈ। ਇਹ ਕਾਰਵਾਈ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਦੇ ਹੁਕਮਾਂ ’ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ’ਚ ਇਕੋ ਸਮੇਂ ਕੀਤੀ ਗਈ। 

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟਾਂ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਗਠਨ ਕੀਤਾ ਹੈ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਸ਼ੇਸ਼ ਡੀ.ਜੀ.ਪੀ. ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦਸਿਆ ਕਿ 98 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1700 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 250 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ’ਚ 536 ਥਾਵਾਂ ’ਤੇ ਛਾਪੇਮਾਰੀ ਕੀਤੀ ਹੈ ਜਿਸ ਨਾਲ ਸੂਬੇ ਭਰ ’ਚ 51 ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਦਸਿਆ ਕਿ ਪੁਲਿਸ ਟੀਮਾਂ ਨੇ ਦਿਨ ਭਰ ਚੱਲੀ ਮੁਹਿੰਮ ਦੌਰਾਨ 601 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਵੀ ਕੀਤੀ ਹੈ। 

ਵਿਸ਼ੇਸ਼ ਡੀ.ਜੀ.ਪੀ. ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ ਪੱਖੀ ਰਣਨੀਤੀ ਲਾਗੂ ਕੀਤੀ ਗਈ ਹੈ, ਜਿਸ ਤਹਿਤ ਪੰਜਾਬ ਪੁਲਿਸ ਨੇ ‘ਨਸ਼ਾ ਛੁਡਾਊ‘ ਤਹਿਤ ਚਾਰ ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ। 

SHARE ARTICLE

ਏਜੰਸੀ

Advertisement

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM
Advertisement