Punjab News : ਸੰਯੁਕਤ ਕਿਸਾਨ ਮੋਰਚਾ ਨੇ 28 ਮਾਰਚ ਦੇ ਪ੍ਰੋਗਰਾਮ ਦੀ ਤਿਆਰੀ ਲਈ 24 ਮਾਰਚ ਨੂੰ ਜ਼ਿਲ੍ਹਾ ਪੱਧਰੀ ਦੱਸੀ ਮੀਟਿੰਗ

By : BALJINDERK

Published : Mar 22, 2025, 6:58 pm IST
Updated : Mar 22, 2025, 6:58 pm IST
SHARE ARTICLE
ਜੋਗਿੰਦਰ ਸਿੰਘ ਉਗਰਾਹਾਂ
ਜੋਗਿੰਦਰ ਸਿੰਘ ਉਗਰਾਹਾਂ

Punjab News : ਜੋਗਿੰਦਰ ਸਿੰਘ ਉਗਰਾਹਾਂ ਨੇ ਸਾਰੀਆਂ ਜੱਥੇਬੰਦੀਆਂ ਨੂੰ ਸ਼ਾਮਲ ਹੋਣ ਦੀ ਕੀਤੀ ਅਪੀਲ

Punjab News in Punjabi : ਅੱਜ ਸੰਯੁਕਤ ਕਿਸਾਨ ਮੋਰਚਾ (ਪੰਜਾਬ ਚੈਪਟਰ) ਅਤੇ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ 28 ਮਾਰਚ ਦੇ ਪ੍ਰੋਗਰਾਮ ਦੀ ਤਿਆਰੀ ਲਈ 24 ਮਾਰਚ ਨੂੰ ਜ਼ਿਲ੍ਹਾ ਪੱਧਰੀ ਮੀਟਿੰਗ ਦੱਸੀ ਗਈ ਹੈ।ਇਸ ਮੀਟਿੰਗ ਵਿਚ ਜੋਗਿੰਦਰ ਸਿੰਘ ਉਗਰਾਹਾਂ ਨੇ ਸਾਰੀਆਂ ਜੱਥੇਬੰਦੀਆਂ ਨੂੰ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਲੋਕ ਇਸ ਮੀਟਿੰਗ ਵਿਚ ਸ਼ਾਮਲ ਹੋ ਕੇ ਆਪਣੇ ਸੁਝਾਅ ਦੇਣ। 

ਦੱਸ ਦੇਈਏ ਕਿ ਪੰਜਾਬ ਸਰਕਾਰ ਵੱਲੋਂ ਸ਼ੰਭੂ ਤੇ ਖਨੌਰੀ ਬਾਰਡਰ ਖਾਲੀ ਕਰਾਉਣ ਮਗਰੋਂ ਸੱਦੀ ਗਈ ਮੀਟਿੰਗ ਦਾ ਅੱਜ ਸੰਯੁਕਤ ਕਿਸਾਨ ਮੋਰਚਾ (ਪੰਜਾਬ ਚੈਪਟਰ) ਅਤੇ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਨੇ ਬਾਈਕਾਟ ਕਰ ਦਿੱਤਾ।  ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਤੈਅ ਸਮੇਂ ’ਤੇ ਇੱਥੇ ਪੰਜਾਬ ਭਵਨ ਵਿੱਚ ਕਿਸਾਨ ਆਗੂਆਂ ਨੂੰ ਉਡੀਕਦੇ ਰਹੇ। ਮੀਟਿੰਗ ਲਈ ਖੇਤੀ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ, ਕਿਸਾਨ ਤੇ ਖੇਤੀ ਕਾਮੇ ਕਮਿਸ਼ਨ ਦੇ ਚੇਅਰਮੈਨ ਸੁਖਪਾਲ ਸਿੰਘ ਅਤੇ ਪੰਜਾਬ ਖੇਤੀ ਯੂਨੀਵਰਸਿਟੀ ਦੇ ਉਪ ਕੁਲਪਤੀ ਸਤਬੀਰ ਸਿੰਘ ਗੋਸਲ ਆਦਿ ਵੀ ਪੁੱਜੇ ਹੋਏ ਸਨ। ਸੰਯੁਕਤ ਕਿਸਾਨ ਮੋਰਚਾ ਨੇ ਅੱਜ ਮੀਟਿੰਗ ਕਰ ਕੇ ਜਿੱਥੇ ਸਰਕਾਰੀ ਮੀਟਿੰਗ ਦਾ ਬਾਈਕਾਟ ਕੀਤਾ, ਉੱਥੇ ਹੀ 26 ਮਾਰਚ ਨੂੰ ਚੰਡੀਗੜ੍ਹ ਕੂਚ ਕਰਨ ਦਾ ਪ੍ਰੋਗਰਾਮ ਵੀ ਮੁਲਤਵੀ ਕਰ ਦਿੱਤਾ ਹੈ। ਇਸ ਦੌਰਾਨ 28 ਮਾਰਚ ਨੂੰ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਮੁਜ਼ਾਹਰੇ ਕਰਨ ਦਾ ਫੈਸਲਾ ਵੀ ਲਿਆ ਗਿਆ।

(For more news apart from   Sanyukta Kisan Morcha has announced district-level meeting on March 24 prepare for March 28 program News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Raen Basera Reality Check: ਰੈਣ ਬਸੇਰਾ ਵਾਲੇ ਕਰਦੇ ਸੀ ਮਨਮਰਜ਼ੀ,ਗਰੀਬਾਂ ਨੂੰ ਨਹੀ ਦਿੰਦੇ ਸੀ ਵੜ੍ਹਨ, ਦੇਖੋ..

01 Jan 2026 2:35 PM

ਨਵੇਂ ਸਾਲ ਤੇ ਜਨਮਦਿਨ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ

01 Jan 2026 2:34 PM

Robbers Posing As Cops Loot Family Jandiala Guru: ਬੰਧਕ ਬਣਾ ਲਿਆ ਪਰਿਵਾਰ, ਕਰਤਾ ਵੱਡਾ ਕਾਂਡ !

31 Dec 2025 3:27 PM

Traditional Archery : 'ਦੋ ਕਿਲੋਮੀਟਰ ਤੱਕ ਇਸ ਤੀਰ ਦੀ ਮਾਰ, ਤੀਰ ਚਲਾਉਣ ਲਈ ਕਰਦੇ ਹਾਂ ਅਭਿਆਸ'

29 Dec 2025 3:02 PM

ਬੈਠੋ ਇੱਥੇ, ਬਿਠਾਓ ਇਨ੍ਹਾਂ ਨੂੰ ਗੱਡੀ 'ਚ ਬਿਠਾਓ, ਸ਼ਰੇਆਮ ਪੈੱਗ ਲਾਉਂਦਿਆਂ ਦੀ ਪੁਲਿਸ ਨੇ ਬਣਾਈ ਰੇਲ | Kharar Police

28 Dec 2025 2:12 PM
Advertisement