ਤਖ਼ਤ ਸ੍ਰੀ ਦਮਦਮਾ ਸਾਹਿਬ ਨੂੰ ਰੇਲ ਸੰਪਰਕ ਨਾਲ ਜੋੜਨਾ ਇਤਿਹਾਸਕ ਕਦਮ :ਅਮਨਜੋਤ ਰਾਮੂਵਾਲੀਆ
Published : Mar 22, 2026, 10:14 am IST
Updated : Mar 22, 2026, 10:14 am IST
SHARE ARTICLE
Connecting Takht Sri Damdama Sahib with rail connectivity is a historic step: Amanjot Ramuwalia
Connecting Takht Sri Damdama Sahib with rail connectivity is a historic step: Amanjot Ramuwalia

ਕਿਹਾ : ਪੰਜ ਦੀ ਸਾਲਾਂ ਪੁਰਾਣੀ ਮੰਗ ਨੂੰ ਪੂਰਾ ਕਰਨ ਲਈ ਕੇਂਦਰ ਸਰਕਾਰ ਦਾ ਧੰਨਵਾਦ

ਮੋਹਾਲੀ : ਅਮਨਜੋਤ ਕੌਰ ਰਾਮੂਵਾਲੀਆ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਨੂੰ ਰੇਲ ਲਾਈਨ ਨਾਲ ਜੋੜਨ ਦੀ ਮਨਜੂਰੀ ਨੂੰ ਇੱਕ ਇਤਿਹਾਸਕ ਪਹਿਲ ਦੱਸਦਿਆਂ ਕਿਹਾ ਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਸਿੱਖ ਧਰਮ ਦੇ ਪੰਜ ਤਖ਼ਤਾਂ ਵਿੱਚੋਂ ਇੱਕ ਮਹੱਤਵਪੂਰਨ ਧਾਰਮਿਕ ਕੇਂਦਰ ਹੈ, ਜਿੱਥੇ ਹਰ ਸਾਲ ਲੱਖਾਂ ਸੰਗਤ ਦਰਸ਼ਨ ਲਈ ਆਉਂਦੀ ਹੈ, ਖਾਸ ਕਰਕੇ ਵਿਸਾਖੀ ਦੇ ਮੌਕੇ ’ਤੇ। ਉਨ੍ਹਾਂ ਨੇ ਪੰਜਾਬ ਦੀ ਸਾਲਾਂ ਪੁਰਾਣੀ ਮੰਗ ਨੂੰ ਪੂਰਾ ਕਰਨ ਲਈ ਕੇਂਦਰ ਭਾਜਪਾ ਸਰਕਾਰ ਵੱਲੋਂ 1118.47 ਕਰੋੜ ਰੁਪਏ ਦੀ ਲਾਗਤ ਨਾਲ 42.9 ਕਿਲੋਮੀਟਰ ਲੰਬੀ ਨਵੀਂ ਰੇਲਵੇ ਲਾਈਨ ਵਿਛਾਉਣ ਦੇ ਪ੍ਰੋਜੈਕਟ ਨੂੰ ਮਨਜ਼ੂਰੀ ਦੇਣ ਦੇ ਫੈਸਲੇ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ।

ਉਨ੍ਹਾਂ ਕਿਹਾ ਕਿ ਇਹ ਉਪਰਾਲਾ ਸਿਰਫ਼ ਇਕ ਤਖ਼ਤ ਹੀ ਨਹੀਂ, ਸਗੋਂ ਪੰਜਾਂ ਤਖ਼ਤਾਂ ਨੂੰ ਰੇਲਵੇ ਜਾਲ ਨਾਲ ਜੋੜਨ ਵੱਲ ਇਕ ਇਤਿਹਾਸਕ ਕਦਮ ਹੈ, ਜਿਸ ਨਾਲ ਦੇਸ਼-ਵਿਦੇਸ਼ ਤੋਂ ਆਉਣ ਵਾਲੀਆਂ ਸੰਗਤਾਂ ਲਈ ਯਾਤਰਾ ਹੋਰ ਵੀ ਆਸਾਨ ਬਣੇਗੀ। ਅਮਨਜੋਤ ਕੌਰ ਰਾਮੂਵਾਲੀਆ ਨੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠ ਪੰਜਾਬ ਵਿੱਚ ਰੇਲਵੇ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਅਤੇ ਧਾਰਮਿਕ ਸਥਾਨਾਂ ਨੂੰ ਖਾਸ ਤੌਰ ’ਤੇ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇੰਡੀਅਨ ਰੇਲਵੇ ਵੱਲੋਂ ਇਹ ਪ੍ਰੋਜੈਕਟ ਇਲਾਕੇ ਦੇ ਵਿਕਾਸ ਲਈ ਮੀਲ ਪੱਥਰ ਸਾਬਤ ਹੋਵੇਗਾ, ਜਿਸ ਨਾਲ ਰੋਜ਼ਗਾਰ ਦੇ ਮੌਕੇ ਵਧਣਗੇ ਅਤੇ ਸਥਾਨਕ ਅਰਥਵਿਵਸਥਾ ਨੂੰ ਬਲ ਮਿਲੇਗਾ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement