ਲਾਲਜੀਤ ਭੁੱਲਰ ਦੇ ਪਿਤਾ ਸੁਖਦੇਵ ਤੇ PA 'ਤੇ ਵੀ ਮਾਮਲਾ ਦਰਜ
ਅੰਮ੍ਰਿਤਸਰ ਗਗਨਦੀਪ ਰੰਧਾਵਾ ਖ਼ੁਦਕੁਸ਼ੀ ਮਾਮਲੇ 'ਚ ਸਾਬਕਾ ਮੰਤਰੀ ਲਾਲਜੀਤ ਭੁੱਲਰ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਐਫਆਈਆਰ ਵਿਚ ਲਾਲਜੀਤ ਭੁੱਲਰ ਦੇ ਪਿਤਾ ਸੁਖਦੇਵ ਸਿੰਘ ਤੇ PA ਦਾ ਨਾਂ ਵੀ ਸ਼ਾਮਲ ਹੈ।
ਮ੍ਰਿਤਕ ਦੀ ਪਤਨੀ ਉਪਿੰਦਰ ਕੌਰ ਦੀ ਸ਼ਿਕਾਇਤ ਦੇ ਆਧਾਰ 'ਤੇ, ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਪੁਲਿਸ ਸਟੇਸ਼ਨ ਵਿੱਚ ਅੱਧੀ ਰਾਤ ਨੂੰ ਮੰਤਰੀ ਲਾਲਜੀਤ ਭੁੱਲਰ, ਉਨ੍ਹਾਂ ਦੇ ਪਿਤਾ ਸੁਖਦੇਵ ਸਿੰਘ ਭੁੱਲਰ ਅਤੇ ਉਨ੍ਹਾਂ ਦੇ ਨਿੱਜੀ ਸਹਾਇਕ ਦਿਲਬਾਗ ਸਿੰਘ ਵਿਰੁੱਧ ਮਾਮਲਾ ਦਰਜ ਕੀਤਾ ਗਿਆ। ਐਫਆਈਆਰ ਖੁਦਕੁਸ਼ੀ ਲਈ ਉਕਸਾਉਣ, ਜਾਨੋਂ ਮਾਰਨ ਜਾਂ ਗੰਭੀਰ ਸਰੀਰਕ ਨੁਕਸਾਨ ਪਹੁੰਚਾਉਣ ਦੀਆਂ ਧਮਕੀਆਂ ਅਤੇ ਅਪਰਾਧ ਕਰਨ ਦੇ ਸਾਂਝੇ ਇਰਾਦੇ ਦੀਆਂ ਧਾਰਾਵਾਂ ਤਹਿਤ ਦਰਜ ਕੀਤੀ ਗਈ ਸੀ।
ਦੂਜੇ ਪਾਸੇ, ਵਿਰੋਧੀ ਪਾਰਟੀਆਂ ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਸਾਂਝੇ ਤੌਰ 'ਤੇ ਅੱਜ (22 ਮਾਰਚ) ਚੰਡੀਗੜ੍ਹ ਵਿੱਚ ਮੁੱਖ ਮੰਤਰੀ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ। ਖੁਦਕੁਸ਼ੀ ਕਰਨ ਵਾਲੇ ਅਧਿਕਾਰੀ ਦਾ ਪਰਿਵਾਰ ਵੀ ਉਨ੍ਹਾਂ ਨਾਲ ਸ਼ਾਮਲ ਹੋਵੇਗਾ।
