ਪ੍ਰਦਰਸ਼ਨਕਾਰੀਆਂ ਨੂੰ ਚੰਡੀਗੜ੍ਹ ਪੁਲਿਸ ਨੇ ਲਿਆ ਹਿਰਾਸਤ ’ਚ
ਚੰਡੀਗੜ੍ਹ : ਚੰਡੀਗੜ੍ਹ ਵਿਚ ਲਾਲਜੀਤ ਭੁੱਲਰ ਦੀ ਗ੍ਰਿਫਤਾਰੀ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਅੱਗੇ ਵਿਰੋਧੀ ਧਿਰਾਂ ਵੱਲੋਂ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ । ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ, ਫਤਿਹ ਜੰਗ ਬਾਜਵਾ, ਪਰਮਿੰਦਰ ਸਿੰਘ ਬਰਾੜ, ਬੀਬੀ ਅਮਨਜੋਤ ਕੌਰ ਰਾਮੂਵਾਲੀਆ ਸਣੇ ਅਕਾਲੀ ਆਗੂ ਵੀ ਪ੍ਰਦਰਸ਼ਨ ਵਿਚ ਮੌਜੂਦ ਰਹੇ ।
ਇਸ ਦੌਰਾਨ ਪੁਲਿਸ ਵਲੋਂ ਪਾਣੀ ਦੀਆਂ ਬੌਛਾਰਾਂ ਨਾਲ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ। ਪਾਣੀ ਦੀਆਂ ਤੇਜ਼ ਬੌਛਾਰਾਂ ਦੇ ਬਾਵਜੂਦ ਸਾਰੀਆਂ ਪਾਰਟੀਆਂ ਦੇ ਲੀਡਰਾਂ ਤੇ ਵਰਕਰਾਂ ਵਲੋਂ ਪ੍ਰਦਰਸ਼ਨ ਜਾਰੀ ਰੱਖਿਆ ਗਿਆ ਹੈ ਅਤੇ ਚੰਡੀਗੜ੍ਹ ਪੁਲਿਸ ਨੇ ਸੀਨੀਅਰ ਆਗੂਆਂ ਨੂੰ ਸਮੇਤ ਵੱਡੀ ਗਿਣਤੀ ਵਰਕਰਾਂ ਨੂੰ ਹਿਰਾਸਤ ਵਿਚ ਲੈ ਲਿਆ।
