13 ਅਪ੍ਰੈਲ ਨੂੰ ਵਿਸਾਖੀ ਵਾਲੇ ਦਿਨ ਪੰਜਾਬ ਵਿਧਾਨ ਸਭਾ ’ਚ ਪਾਸ ਕੀਤਾ ਜਾਵੇਗਾ ਬੇਅਬਦੀਆਂ ਕਰਨ ਵਾਲਿਆਂ ਸਖਤ ਕਾਨੂੰਨ : ਕੁਲਤਾਰ ਸਿੰਘ ਸੰਧਵਾਂ
Published : Mar 22, 2026, 5:29 pm IST
Updated : Mar 22, 2026, 5:29 pm IST
SHARE ARTICLE
Strict laws against idolaters will be passed in the Punjab Vidhan Sabha on April 13, on the day of Baisakhi: Kultar Singh Sandhwan
Strict laws against idolaters will be passed in the Punjab Vidhan Sabha on April 13, on the day of Baisakhi: Kultar Singh Sandhwan

ਕਾਨੂੰਨ ਬਣਨ ਤੱਕ ਮੋਰਚਾ ਖਤਮ ਨਹੀਂ ਕਰਾਂਗਾ : ਗੁਰਜੀਤ ਸਿੰਘ ਖਾਲਸਾ

ਸਮਾਣਾ : ਸਮਾਣਾ ਵਿਖੇ ਗੁਰਜੀਤ ਸਿੰਘ ਖਾਲਸਾ ਵੱਲੋਂ ਬੇਅਦਬੀਆਂ ਕਰਨ ਵਾਲਿਆਂ ਖ਼ਿਲਾਫ਼ ਸਖਤ ਕਾਨੂੰਨ ਬਣਾਉਣ ਨੂੰ ਲੈ ਕੇ ਪਿਛਲੇ 526 ਦਿਨਾਂ ਤੋਂ ਟਾਵਰ ’ਤੇ ਸ਼ੁਰੂ ਕੀਤਾ ਮੋਰਚਾ ਫਿਲਹਾਲ ਖ਼ਤਮ ਨਹੀਂ ਹੋਵੇਗਾ। ਇਸ ਸਬੰਧੀ ਐਲਾਨ ਖੁਦ ਗੁਰਜੀਤ ਸਿੰਘ ਖਾਲਸਾ ਵੱਲੋਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜਦੋਂ ਤੱਕ ਬੇਅਦਬੀਆਂ ਕਰਨ ਵਾਲਿਆਂ ਖ਼ਿਲਾਫ਼ ਸਖਤ ਕਾਨੂੰਨ ਨਹੀਂ ਬਣ ਜਾਂਦਾ ਉਨ੍ਹਾਂ ਦਾ ਮੋਰਚਾ ਉਦੋਂ ਤੱਕ ਜਾਰੀ ਰਹੇਗਾ। ਉਧਰ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਸਮਾਣਾ ਮੋਰਚੇ ਵਿਚ ਸ਼ਾਮਲ ਹੋਏ। ਇਸ ਮੌਕੇ ਉਨ੍ਹਾਂ ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੰਘੇ ਕੱਲ੍ਹ ਅੰਮ੍ਰਿਤਸਰ ਵਿਖੇ ਸੰਤ ਸਮਾਜ ਦੇ ਮੁਖੀਆਂ ਨਾਲ ਇਕ ਮੀਟਿੰਗ ਕੀਤੀ ਗਈ ਅਤੇ ਇਸ ਮੀਟਿੰਗ ਤੋਂ ਬਾਅਦ ਉਨ੍ਹਾਂ ਨੇ 13 ਅਪ੍ਰੈਲ ਨੂੰ ਖਾਲਸਾ ਪੰਥ ਦੇ ਸਾਜਨਾ ਦਿਵਸ ਅਤੇ ਵਿਸਾਖੀ ਵਾਲੇ ਦਿਨ 1 ਦਿਨ ਦਾ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਦਾ ਐਲਾਨ ਕੀਤਾ ਸੀ। 

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਮਾਣਾ ਮੋਰਚੇ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਮੈਂ ਤੁਹਾਨੂੰ ਵਿਸ਼ਵਾਸ ਦਿਵਾਉਂਦਾ ਹਾਂ ਕਿ 13 ਅਪ੍ਰੈਲ ਨੂੰ ਵਿਸਾਖੀ ਵਾਲੇ ਦਿਨ ਪੰਜਾਬ ਵਿਧਾਨ ਸਭਾ ਦੇ ਇਜਲਾਸ ਦੌਰਾਨ ਉਸੇ ਦਿਨ ਬੇਅਦਬੀਆਂ ਸਬੰਧੀ ਸਖ਼ਤ ਕਾਨੂੰਨ ਬਣਾਉਣ ਸਬੰਧ ਮਤਾ ਪੇਸ਼ ਕੀਤਾ ਅਤੇ ਉਸੇ ਦਿਨ ਇਸ ਮਤੇ ਨੂੰ ਪਾਸ ਕਰਕੇ ਬੇਅਦਬੀਆਂ ਖ਼ਿਲਾਫ਼ ਸਖ਼ਤ ਕਾਨੂੰਨ ਬਣਾਇਆ ਜਾਵੇਗਾ। ਸਪੀਕਰ ਸੰਧਵਾਂ ਨੇ ਅੱਗੇ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਇਜਲਾਸ ਤੋਂ ਬਾਅਦ ਅਗਲੇ ਦੀ ਕਾਨੂੰਨ ਦਾ ਖਰੜਾ ਲੈ ਕੇ ਮੈਂ ਖੁਦ ਸਮਾਣਾ ਮੋਰਚੇ ਵਿਚ ਆਵਾਂਗਾ ਅਤੇ ਸੰਗਤਾਂ ਨੂੰ ਸੌਂਪਾਂਗਾ। ਉਨ੍ਹਾਂ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਕਿਸੇ ਵੀ ਧਾਰਮਿਕ ਗ੍ਰੰਥ ਦੀ ਬੇਅਦਬੀ ਨਾ ਹੋਵੇ । ਖਾਸ ਸਾਡੇ ਇਸ਼ਟ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ, ਜਿਸ ਦੀਆਂ ਸਿੱਖਿਆਵਾਂ ’ਤੇ ਚੱਲ ਕੇ ਦੁਨੀਆ ਸੇਧ ਲੈਂਦੀ ਹੈ। ਉਨ੍ਹਾਂ ਬੇਅਦਬੀਆਂ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement