
ਜਲੰਧਰ (ਐਸ.ਸੀ) ਤੋਂ ਕਾਂਗਰਸ ਪਾਰਟੀ ਦੇ ਸੰਤੋਖ ਸਿੰਘ ਚੌਧਰੀ ਨੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ
ਚੰਡੀਗੜ੍ਹ : ਲੋਕ ਸਭਾ ਚੋਣਾਂ 2019 ਲਈ ਅੱਜ ਪੰਜਾਬ ਵਿਚ ਨੋਟੀਫ਼ਿਕੇਸ਼ਨ ਹੋਣ ਦੇ ਨਾਲ ਹੀ ਨਾਮਜ਼ਦਗੀਆਂ ਦਾ ਕੰਮ ਵੀ ਸ਼ੁਰੂ ਹੋ ਗਿਆ। ਨਾਮਜ਼ਦਗੀਆਂ ਦੇ ਪਹਿਲੇ ਦਿਨ ਅੱਜ ਪੰਜਾਬ ਦੇ ਵੱਖ- ਵੱਖ ਲੋਕ ਸਭਾ ਹਲਕਿਆਂ ਲਈ ਨੌ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ।
Santokh Singh Chaudhary files his nomination papers
ਇਸ ਸਬੰਧੀ ਮੁੱਖ ਚੋਣ ਅਫ਼ਸਰ ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਲੋਕ ਸਭਾ ਹਲਕਾ 9-ਫ਼ਰੀਦਕੋਟ (ਐਸ.ਸੀ) ਲਈਬਾਦਲ ਸਿੰਘ ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ ਗਿਆ। ਇਸ ਤੋਂ ਇਲਾਵਾ ਲੋਕ ਸਭਾ ਹਲਕਾ 06-ਸ੍ਰੀ ਆਨੰਦਪੁਰ ਸਾਹਿਬ ਲਈ ਸੀ.ਪੀ.ਆਈ.ਐਮ. ਦੇ ਰਘੁਨਾਥ ਸਿੰਘ, ਲੋਕ ਸਭਾ ਹਲਕਾ-02 ਅੰਮ੍ਰਿਤਸਰ ਤੋਂ ਅਜਾਦ ਉਮੀਦਵਾਰ ਕਾਬਲ ਸਿੰਘ, ਲੋਕ ਸਭਾ ਹਲਕਾ 07-ਲੁਧਿਆਣਾ ਆਜ਼ਾਦ ਉਮੀਦਵਾਰ ਜੈ ਪ੍ਰਕਾਸ਼ ਜੈਨ ਅਤੇ ਨੈਸ਼ਨਲ ਜਸਟਿਸ ਪਾਰਟੀ ਦੇ ਬਲਦੇਵ ਰਾਜ ਕਟਾਣਾ, ਲੋਕ ਸਭਾ ਹਲਕਾ 11-ਬਠਿੰਡਾ ਲਈ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਸਿਮਰਨਜੀਤ ਸਿੰਘ ਮਾਨ) ਦੇ ਗੁਰਸੇਵਕ ਸਿੰਘ ਵੱਲੋਂ, ਲੋਕ ਸਭਾ ਹਲਕਾ 12-ਸੰਗਰੂਰ ਲਈ ਭਾਰਤੀਯ ਲੋਕ ਸੇਵਾ ਦਲ ਦੇ ਮਹਿੰਦਰ ਪਾਲ ਸਿੰਘ ਵੱਲੋਂ ਅਤੇ ਲੋਕ ਸਭਾ ਹਲਕਾ 04-ਜਲੰਧਰ (ਐਸ.ਸੀ) ਲਈ ਕਾਂਗਰਸ ਪਾਰਟੀ ਦੇ ਸੰਤੋਖ ਸਿੰਘ ਚੌਧਰੀ ਅਤੇ ਵਿਕਰਮਜੀਤ ਸਿੰਘ ਚੌਧਰੀ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ।