ਯੋਗ ਸਨਅਤੀ ਇਕਾਈਆਂ ਆਨਲਾਈਨ ਅਪਲਾਈ ਕਰ ਕੇ ਕੰਮਕਾਜ ਸ਼ੁਰੂ ਕਰ ਸਕਦੀਆਂ ਹਨ : ਅਰੋੜਾ
Published : Apr 22, 2020, 7:31 am IST
Updated : Apr 22, 2020, 7:31 am IST
SHARE ARTICLE
File Photo
File Photo

ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਵਲੋਂ ਪਿਛਲੇ ਹਫ਼ਤੇ ਜਾਰੀ ਕੀਤੇ ਦਿਸ਼ਾ-ਨਿਰਦੇਸ਼ਾਂ ਤਹਿਤ ਦਰਸਾਏ ਗਏ ਸਟੈਂਡਰਡ ਓਪਰੇਟਿੰਗ ਪ੍ਰੋਸੀਜ਼ਰ ਦੀ

ਚੰਡੀਗੜ੍ਹ, 21 ਅਪ੍ਰੈਲ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਵਲੋਂ ਪਿਛਲੇ ਹਫ਼ਤੇ ਜਾਰੀ ਕੀਤੇ ਦਿਸ਼ਾ-ਨਿਰਦੇਸ਼ਾਂ ਤਹਿਤ ਦਰਸਾਏ ਗਏ ਸਟੈਂਡਰਡ ਓਪਰੇਟਿੰਗ ਪ੍ਰੋਸੀਜ਼ਰ ਦੀ ਪਾਲਣਾ ਨੂੰ ਯਕੀਨੀ ਬਣਾਉਂਦਿਆਂ ਜਿਹੜੀ ਸਨਅਤੀ ਇਕਾਈਆਂ ਅਪਣਾ ਕੰਮਕਾਜ ਸ਼ੁਰੂ ਕਰਨਾ ਚਾਹੁੰਦੀਆਂ ਹਨ, ਉਹ ਉਦਯੋਗ ਅਤੇ ਵਣਜ ਵਿਭਾਗ ਦੀ ਸਾਈਟ ‘ਤੇ ਆਨ ਲਾਈਨ ਅਪਲਾਈ ਕਰ ਕੇ ਅਪਣਾ ਕੰਮਕਾਜ ਸ਼ੁਰੂ ਕਰ ਸਕਦੀਆਂ ਹਨ।
ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਇਹ ਜਾਣਕਾਰੀ ਦਿੰਦਿਆਂ ਦਸਿਆ ਕਿ ਕਰਫ਼ਿਊ ਦੌਰਾਨ ਕੰਮਕਾਜ ਚਲਾਉਣ ਦੀ ਸਹੂਲਤ ਲਈ ਇਕ ਸਮਰਪਤ ਲਿੰਕ https://pbindustries.gov.in/static/covid9ndustryPermission ਤਿਆਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਸਬੰਧੀ ਪ੍ਰਵਾਨਗੀਆਂ ਦੇਣ ਲਈ ਡਿਪਟੀ ਕਮਿਸ਼ਨਰਾਂ ਵਲੋਂ ਜ਼ਿਲ੍ਹਾ ਉਦਯੋਗ ਕੇਂਦਰਾਂ ਦੇ ਸਬੰਧਤ ਜਨਰਲ ਮੈਨੇਜਰਾਂ ਨੂੰ ਅਧਿਕਾਰਤ ਕੀਤਾ ਗਿਆ ਹੈ।

File photoFile photo

ਜ਼ਿਕਰਯੋਗ ਹੈ ਕਿ ਗ੍ਰਹਿ ਮੰਤਰਾਲੇ, ਭਾਰਤ ਸਰਕਾਰ ਵੱਲੋਂ 15-4-2020 ਨੂੰ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਾਅਦ ਵਿਚ ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਵਲੋਂ 18-4-2020 ਨੂੰ ਆਦੇਸ਼ ਜਾਰੀ ਕੀਤੇ ਗਏ ਸਨ ਜਿਸ ਅਧੀਨ ਉਕਤ ਦਿਸ਼ਾ-ਨਿਰਦੇਸ਼ਾਂ ਤਹਿਤ ਦਰਸਾਏ ਗਏ ਸਟੈਂਡਰਡ ਓਪਰੇਟਿੰਗ ਪ੍ਰੋਸੀਜ਼ਰ ਦੀ ਪਾਲਣਾ ਨੂੰ ਯਕੀਨੀ ਬਣਾਉਂਦਿਆਂ ਕੁੱਝ ਸਨਅਤੀ ਇਕਾਈਆਂ ਨੂੰ ਕੰਮ ਕਰਨ ਦੀ ਆਗਿਆ ਦਿਤੀ ਗਈ ਹੈ। ਇਸ ਪੋਰਟਲ ਜ਼ਰੀਏ ਨਿਰਮਾਣ ਕਾਰਜਾਂ ਲਈ ਜ਼ਿਲ੍ਹਾ ਉਦਯੋਗ ਕੇਂਦਰਾਂ ਦੇ ਜਨਰਲ ਮੈਨੇਜਰ ਤੋਂ ਪ੍ਰਵਾਨਗੀਆਂ ਲੈਣ ਦੀ ਵਿਵਸਥਾ ਵੀ ਕੀਤੀ ਗਈ ਹੈ। ਉਕਤ ਪੋਰਟਲ ਵਿਚ ਅਰਜ਼ੀਆਂ ਜਮ੍ਹਾਂ ਕਰਵਾਉਣ ਅਤੇ ਮਨਜ਼ੂਰ ਹੋਣ ਸਮੇਂ ਨਿਵੇਸ਼ਕ ਨੂੰ ਐਸ.ਐਮ.ਐਸ. ਭੇਜਣ ਦਾ ਪ੍ਰਬੰਧ ਵੀ ਕੀਤਾ ਗਿਆ ਹੈ। ਉਦਯੋਗ ਮੰਤਰੀ ਨੇ ਅੱਗੇ ਕਿਹਾ ਕਿ ਇਸ ਆਨਲਾਈਨ ਸਹੂਲਤ ਨਾਲ ਲੋੜੀਂਦੀਆਂ ਪ੍ਰਵਾਨਗੀਆਂ ਪ੍ਰਾਪਤ ਕਰਨ ਲਈ ਲੱਗਣ ਵਾਲੇ ਸਮੇਂ ਦੀ ਬੱਚਤ ਹੋਵੇਗੀ ਅਤੇ ਅਜਿਹੀਆਂ ਪ੍ਰਵਾਨਗੀਆਂ ਲੈਣ ਲਈ ਦਫ਼ਤਰਾਂ ’ਚ ਆਉਣ-ਜਾਣ ਦੀ ਜ਼ਰੂਰਤ ਨਹੀਂ ਪਵੇਗੀ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM

Kulgam Encounter : ਫੌਜੀ ਸਨਮਾਨਾਂ ਨਾਲ਼ ਸ਼ਹੀਦ ਪ੍ਰਿਤਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ

10 Aug 2025 3:07 PM

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM
Advertisement