ਠੀਕ ਹੋਏ 8 ਮਰੀਜ਼ਾਂ ਨੂੰ ਮਿਲੀ ਛੁੱਟੀ : ਬਲਬੀਰ ਸਿੰਘ ਸਿੱਧੂ
Published : Apr 22, 2020, 7:01 am IST
Updated : Apr 22, 2020, 7:01 am IST
SHARE ARTICLE
File Photo
File Photo

ਆਈਸੋਲੇਸ਼ਨ ਕੇਂਦਰਾਂ ਵਿਚ 184 ਮਰੀਜ਼ ਦਾਖ਼ਲ ਤੇ 51 ਮਰੀਜ਼ ਸਿਹਤਯਾਬ ਹੋਏ

ਬਨੂੜ, 21 ਅਪ੍ਰੈਲ (ਅਵਤਾਰ) : ਪੰਜਾਬ ਸਰਕਾਰ ਵਲੋਂ ਕੋਰੋਨਾ ਵਾਇਰਸ ਨਾਲ ਪ੍ਰਭਾਵਤ ਮਰੀਜ਼ਾਂ ਨੂੰ ਮਿਆਰੀ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਜਿਸ ਤਹਿਤ ਕੇਵਲ ਗਿਆਨ ਸਾਗਰ ਮੈਡੀਕਲ ਇੰਸਟੀਚਿਊਟ ਵਿਚ ਹੀ 500 ਬਿਸਤਰਿਆਂ ਵਾਲਾ ਹਸਪਤਾਲ ਸਥਾਪਤ ਕੀਤਾ ਗਿਆ ਹੈ। ਅੱਜ ਇਥੋਂ 8 ਮਰੀਜ਼ਾਂ ਨੂੰ ਸਿਹਤਯਾਬ ਕਰ ਕੇ ਛੁੱਟੀ ਦਿਤੀ ਗਈ ਹੈ ਜਦਕਿ ਗਿਆਨ ਸਾਗਰ ਮੈਡੀਕਲ ਇੰਸਟੀਚਿਊਟ ਸਮੇਤ ਵੱਖ-ਵੱਖ ਕੇਂਦਰਾਂ ਵਿਚੋਂ 13 ਮਰੀਜ਼ਾਂ ਨੂੰ ਤੰਦਰੁਸਤ ਜੀਵਨ ਦੀਆਂ ਸ਼ੁੱਭ ਕਾਮਨਾਵਾਂ ਦੇ ਕੇ ਘਰ ਭੇਜਿਆ ਗਿਆ ਹੈ।

ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦਸਿਆ ਕਿ ਗਿਆਨ ਸਾਗਰ ਇੰਸਟੀਚਿਊਟ ਸਮੇਤ ਸੂਬੇ ਦੇ ਹੋਰ ਆਈਸੋਲੇਸ਼ਨ ਕੇਂਦਰਾਂ ਵਿਚੋਂ ਅੱਜ 51 ਮਰੀਜ਼ਾਂ ਨੂੰ ਸਿਹਤਯਾਬ ਕਰ ਕੇ ਘਰ ਭੇਜਿਆ ਗਿਆ ਹੈ ਜਦਕਿ 184 ਕੋਰੋਨਾ ਦੇ ਮਰੀਜ਼ਾਂ ਨੂੰ ਵੱਖ-ਵੱਖ ਸਰਕਾਰੀ ਕੇਂਦਰਾਂ ਵਿਚ ਸਿਹਤ ਸੇਵਾਵਾਂ ਮੁਹੱਈਆ ਕਰਵਾਈਆ ਜਾ ਰਹੀਆਂ ਹਨ ਅਤੇ ਇਹ ਖ਼ੁਸ਼ੀ ਵਾਲੀ ਖ਼ਬਰ ਹੈ ਕਿ ਇਸ ਸਮੇਂ ਸੂਬੇ ਵਿਚ ਸਾਰੇ ਦਾਖ਼ਲ ਮਰੀਜ਼ਾਂ ਦੀ ਸਥਿਤੀ ਸਥਿਰ ਹੈ। ਉਨ੍ਹਾਂ ਦਸਿਆ ਕਿ ਸੂਬੇ ਵਿਚ ਸਿਰਫ਼ ਇਕ ਮਰੀਜ਼ ਨੂੰ ਆਕਸੀਜਨ ਸਪੋਰਟ ਅਤੇ ਇਕ ਮਰੀਜ਼ ਜਿਸ ਦੀ ਸਥਿਤੀ ਗੰੰਭੀਰ ਹੈ, ਨੂੰ ਵੈਂਟੀਲੇਟਰ 'ਤੇ ਅਧੀਨ ਰਖਿਆ ਗਿਆ ਹੈ।

File photoFile photo

ਸਿਹਤ ਮੰਤਰੀ ਨੇ ਅੱਗੇ ਦਸਿਆ ਕਿ ਜਿਥੇ ਕੋਰੋਨਾ ਪ੍ਰਭਾਵਤ ਮਰੀਜ਼ਾਂ ਨੂੰ ਐਂਬੂਲੈਂਸ ਸੇਵਾ ਤੋਂ ਲੈ ਕੇ, ਟੈਸਟ, ਇਲਾਜ, ਪੌਸ਼ਟਿਕ ਖਾਣਾ-ਪੀਣਾ ਸਮੇਤ ਸਾਰੀਆਂ ਸੇਵਾਵਾਂ ਮੁਫ਼ਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਉਥੇ ਹੀ ਮਰੀਜ਼ਾਂ ਦਾ ਆਤਮ-ਵਿਸ਼ਵਾਸ ਕਾਇਮ ਰੱਖਣ ਲਈ ਕੌਂਸਲਿੰਗ ਵੀ ਕੀਤੀ ਜਾ ਰਹੀ ਹੈ।
ਗਿਆਨ ਸਾਗਰ ਇੰਸਟੀਚਿਊਟ ਵਿਖੇ ਸਥਾਪਤ ਆਈਸੋਲੇਸ਼ਨ ਕੇਂਦਰ ਬਾਰੇ ਦਸਦਿਆਂ ਸ. ਬਲਬੀਰ ਸਿੰਘ ਸਿੱਧੂ ਨੇ ਦਸਿਆ ਕਿ 500 ਬਿਸਤਰਿਆਂ ਵਾਲੇ ਇਸ ਕੇਂਦਰ ਵਿਚ ਜ਼ਿਲ੍ਹਾ ਮੋਹਾਲੀ, ਫ਼ਤਹਿਗੜ੍ਹ ਸਾਹਿਬ ਅਤੇ ਰੋਪੜ ਨਾਲ ਸਬੰਧਤ ਕਰੋਨਾ ਪਾਜ਼ੇਟਿਵ ਮਰੀਜ਼ਾਂ ਨੂੰ ਦਾਖ਼ਲ ਕੀਤਾ ਜਾਂਦਾ ਹੈ। ਇਸ ਸਮੇਂ ਇਸ ਸੰਸਥਾ ਵਿਚ 43 ਮਰੀਜ਼ ਦਾਖ਼ਲ ਹਨ ਜੋ ਕਿ ਕਰੋਨਾ ਪਾਜ਼ੇਟਿਵ ਹਨ।

ਇਨ੍ਹਾਂ ਦਾ ਇਲਾਜ ਸਿਹਤ ਵਿਭਾਗ ਤੇ ਮੈਡੀਕਲ ਕਾਲਜ ਦੇ ਮਾਹਰ ਡਾਕਟਰਾਂ ਵਲੋਂ ਕੀਤਾ ਜਾ ਰਿਹਾ ਹੈ। ਸ. ਬਲਬੀਰ ਸਿੰਘ ਸਿੱਧੂ ਨੇ ਦਸਿਆ ਕਿ ਸੂਬੇ ਦੇ ਸਾਰੇ ਆਈਸੋਲੇਸ਼ਨ ਕੇਂਦਰਾਂ ਵਿਚ ਮੈਡੀਸਨ, ਐਨਐਸਥੀਜ਼ੀਆ, ਰੇਡੀਓਲੋਜੀ, ਮਾਈਕ੍ਰੋਲੋਜੀ ਅਤੇ ਈ.ਐਨ.ਟੀ. ਦੇ ਮਾਹਰ ਡਾਕਟਰ ਮੌਜੂਦ ਹਨ। ਇਨ੍ਹਾਂ ਦੇ ਨਾਲ-ਨਾਲ ਪੰਜਾਬ ਸਰਕਾਰ ਵਲੋਂ ਅਪਣੇ ਡਾਕਟਰਾਂ ਅਤੇ ਪੈਰਾ-ਮੈਡੀਕਲ ਦੀ ਆਰਜ਼ੀ ਤੈਨਾਤੀ ਵੀ ਕੀਤੀ ਗਈ ਹੈ। ਇਸ ਸੰਸਥਾ ਵਿਚ ਕਿਸੇ ਵੀ ਐਮਰਜੈਂਸੀ ਲਈ ਵੈਂਟੀਲੇਟਰ ਅਤੇ ਸਪੈਸ਼ਲ ਸਟਾਫ਼ ਮੌਜੂਦ ਹਨ ਅਤੇ ਲੋੜ ਪੈਣ 'ਤੇ ਮਾਹਰ ਡਾਕਟਰ ਭੇਜੇ ਜਾਂਦੇ ਹਨ।

ਉਨ੍ਹਾਂ ਦਸਿਆ ਕਿ ਮਰੀਜ਼ਾਂ ਨੂੰ ਮਾਹਰ ਡਾਕਟਰਾਂ ਦੀ ਨਿਗਰਾਣੀ ਵਿਚ ਸੰਤੁਲਤ ਭੋਜਨ ਦਿਤਾ ਜਾ ਰਿਹਾ ਹੈ ਤੇ ਹਰ ਤਰ੍ਹਾਂ ਦੀਆਂ ਸਹੂਲਤਾਂ ਮੁਫ਼ਤ ਦਿਤੀਆਂ ਜਾ ਰਹੀਆਂ ਹਨ। ਇਥੇ ਇਹ ਵੀ ਵਰਣਨਯੋਗ ਹੈ ਕਿ ਕੋਵਿਡ-19 ਦੀ ਬੀਮਾਰੀ ਦੇ ਨਿਯਮਾਂ ਮੁਤਾਬਕ ਸਿਹਤ ਤੇ ਮੈਡੀਕਲ ਸਿੱਖਿਆ ਵਿਭਾਗਾਂ ਦੀਆਂ ਟੀਮਾਂ ਸਮੇਂ-ਸਮੇਂ ਸਿਰ ਮਰੀਜ਼ਾਂ ਦੇ ਸੈਂਪਲ ਲੈ ਕੇ ਜਾਂਦੀ ਹੈ। ਜਿਨ੍ਹਾਂ ਦੀ ਰੀਪੋਰਟ ਪੀ.ਜੀ.ਆਈ. ਚੰਡੀਗੜ੍ਹ, ਫਰੀਦਕੌਟ, ਪਟਿਆਲਾ ਤੇ ਅਮ੍ਰਿੰਤਸਰ ਮੈਡੀਕਲ ਕਾਲਜ ਵਿਚ ਚੈੱਕ ਕਰਵਾਉਣ ਲਈ ਭੇਜੀ ਜਾਂਦੀ ਹੈ।

File photoFile photo

ਸਿਹਤ ਮੰਤਰੀ ਨੇ ਅੱਗੇ ਦੱਸਿਆ ਕਿ ਮਰੀਜ਼ਾਂ ਨੂੰ ਦਾਖ਼ਲ ਕਰਵਾਉਣ ਤੋਂ ਲੈ ਕੇ ਅਤੇ ਛੁੱਟੀ ਹੋਣ ਉਪਰੰਤ ਘਰ ਛੱਡਣ ਦਾ ਇੰਤਜ਼ਾਮ ਪੰਜਾਬ ਸਰਕਾਰ ਵਲੋਂ ਕੀਤਾ ਜਾਂਦਾ ਹੈ ਅਤੇ ਜਿਹੜੇ ਮਰੀਜ਼ਾਂ ਦੇ ਟੈਸਟ ਹੋ ਗਏ ਹਨ, ਉਨ੍ਹਾਂ ਦੀ ਰੀਪੋਰਟ ਆਉਣ ਉਪਰੰਤ ਇਲਾਜ ਮੁਹੱਈਆ ਕਰਵਾਇਆ ਜਾਂਦਾ ਹੈ। ਜ਼ਿਕਰਯੋਗ ਹੈ ਕਿ ਹੁਣ ਤਕ 7355 ਵਿਅਕਤੀਆਂ ਦੇ ਟੈਸਟ ਵਿਚੋਂ 6769 ਦੀ ਰੀਪੋਰਟ ਨੈਗੇਟਿਵ ਪਾਈ ਗਈ ਤੇ 251 ਮਾਮਲਿਆਂ ਦੀ ਪੁਸ਼ਟੀ ਹੋਈ ਹੈ

ਜਦਕਿ 335 ਮਾਮਲਿਆਂ ਦੀ ਰੀਪੋਰਟ ਆਉਣੀ ਅਜੇ ਬਾਕੀ ਹੈ। 49 ਵਿਅਕਤੀਆਂ ਨੂੰ ਸਿਹਤਯਾਬ ਕਰ ਕੇ ਘਰ ਭੇਜਿਆ ਜਾ ਚੁੱਕਾ ਹੈ ਤੇ ਬਦਕਿਸਮਤੀ ਨਾਲ 16 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਸਿਹਤ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰ ਕੇ ਹੀ ਸੂਬਾ ਵਾਸੀ ਆਪਣੇ ਪਰਿਵਾਰਾਂ ਨੂੰ ਸੁਰੱਖਿਅਤ ਕਰ ਸਕਦੇ ਹਨ ਜਿਸ ਲਈ ਇਹ ਲਾਜ਼ਮੀ ਹੈ ਕਿ ਅਸੀਂ ਸਾਰੇ ਕਰਫ਼ਿਊ ਦੀ ਪਾਲਣਾ ਕਰਨਾ ਯਕੀਨੀ ਬਣਾਈਏ ਅਤੇ ਪੰਜਾਬ ਨੂੰ ਜਲਦ ਕੋਰੋਨਾ ਮੁਕਤ ਕੀਤਾ ਜਾ ਸਕੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM

ਵਿਆਹ ਤੋਂ 3 ਦਿਨ ਬਾਅਦ ਲਾੜੀ ਦੀ ਮੌਤ ਤੇ ਲਾੜਾ ਗੰਭੀਰ ਜ਼ਖ਼ਮੀ

26 Nov 2025 1:58 PM

ਧਰਮਿੰਦਰ ਦੇ ਘਰ ਚਿੱਟੇ ਕੱਪੜਿਆਂ 'ਚ ਪਹੁੰਚ ਰਹੇ ਵੱਡੇ-ਵੱਡੇ ਕਲਾਕਾਰ, ਕੀ ਸੱਭ ਕੁੱਝ ਠੀਕ? ਦੇਖੋ ਘਰ ਤੋਂ LIVE ਤਸਵੀਰਾਂ

24 Nov 2025 3:09 PM

ਸਾਰਿਆਂ ਨੂੰ ਰੋਂਦਾ ਛੱਡ ਗਏ ਧਰਮਿੰਦਰ, ਸ਼ਮਸ਼ਾਨ ਘਾਟ 'ਚ ਪਹੁੰਚੇ ਵੱਡੇ-ਵੱਡੇ ਫ਼ਿਲਮੀ ਅਦਾਕਾਰ, ਹਰ ਕਿਸੇ ਦੀ ਅੱਖ 'ਚ ਹੰਝੂ

24 Nov 2025 3:08 PM
Advertisement