
ਆਪਣੀਆਂ ਫਸਲਾਂ ਦੀ ਵਾਢੀ ਕਰਨ ਤੋਂ ਬਾਅਦ ਕਿਸਾਨ ਫਸਲਾਂ ਨੂੰ ਵੇਚਣ ਲਈ ਮੰਡੀਆਂ ਵਿਚ ਲੈ ਕੇ ਜਾ ਰਹੇ ਹਨ
ਫਾਜ਼ਿਲਕਾ: ਆਪਣੀਆਂ ਫਸਲਾਂ ਦੀ ਵਾਢੀ ਕਰਨ ਤੋਂ ਬਾਅਦ ਕਿਸਾਨ ਫਸਲਾਂ ਨੂੰ ਵੇਚਣ ਲਈ ਮੰਡੀਆਂ ਵਿਚ ਲੈ ਕੇ ਜਾ ਰਹੇ ਹਨ ਪਰ ਮੌਸਮ ਦੇ ਠੰਢੇ ਹੋਣ ਦੇ ਕਾਰਨ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਵਿਚ ਮੁਸ਼ਕਲ ਆ ਰਹੀ ਹੈ। ਫਾਜ਼ਿਲਕਾ ਅਨਾਜ ਮੰਡੀ ਦੀ ਗੱਲ ਕਰੀਏ ਤਾਂ ਇੱਥੇ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਵੱਲੋਂ ਕਣਕ ਦੀ ਫਸਲ ਦੀ ਨਮੀ ਨੂੰ 12 ਪ੍ਰਤੀਸ਼ਤ ਤੱਕ ਰੱਖਿਆ ਗਿਆ ਹੈ।
photo
ਪਰ ਮੰਡੀਆਂ ਵਿਚ ਕਿਸਾਨਾਂ ਦੁਆਰਾ ਲਿਆਂਦੀ ਕਣਕ ਵਿਚ ਨਮੀ ਦੀ ਮਾਤਰਾ 12 ਪ੍ਰਤੀਸ਼ਤ ਦੀ ਬਜਾਏ 13-14-15 ਅਤੇ 17 ਪਾਈ ਜਾ ਰਹੀ ਹੈ ਜਿਸ ਕਾਰਨ ਮਾਰਕੀਟ ਕਮੇਟੀ ਦੇ ਅਧਿਕਾਰੀ ਟਰਾਲੀਆਂ ਵਾਪਸ ਭੇਜ ਦਿੰਦੇ ਹਨ। ਜਿਥੇ ਮੌਕੇ 'ਤੇ ਪਹੁੰਚਣ ਤੋਂ ਬਾਅਦ ਇਸਦੀ ਸਮੀਖਿਆ ਕੀਤੀ ਗਈ ਹੈ, ਇਹ ਵੇਖਿਆ ਗਿਆ ਹੈ ਕਿ ਬਾਜ਼ਾਰ ਵਿਚ ਦਾਖਲ ਹੋਣ ਵਾਲੀਆਂ ਟਰਾਲੀਆਂ ਵਿਚ ਪਈ ਫਸਲ ਦੀ ਜਾਂਚ ਕੀਤੀ ਜਾ ਰਹੀ ਹੈ।
Photo
ਜਿਸ ਵਿੱਚ 12 ਪ੍ਰਤੀਸ਼ਤ ਤੋਂ ਵੱਧ ਨਮੀ ਪ੍ਰਾਪਤ ਕਰਨ ਵਾਲੀਆਂ ਟਰਾਲੀਆਂ ਵਾਪਸ ਭੇਜੀਆਂ ਜਾ ਰਹੀਆਂ ਹਨ ਅਤੇ ਆਪਣੀ ਫਸਲ ਸੁਕਾ ਕੇ ਲਿਆਉਣ ਲਈ ਕਿਹਾ ਗਿਆ। ਜੇਕਰ ਜ਼ਿਲ੍ਹਾ ਪ੍ਰਸ਼ਾਸਨ ਗੱਲ ਦੀ ਗੱਲ ਕਰੀਏ ਤਾਂ ਪ੍ਰਸ਼ਾਸਨ ਵੱਲੋਂ ਵਾਰ ਵਾਰ ਮੀਡੀਆ ਰਾਹੀਂ ਕਿਸਾਨਾਂ ਨੂੰ ਆਪਣੀ ਫਸਲ ਸੁੱਕਾ ਕੇ ਲਿਆਉਣ ਲਈ ਕਿਹਾ ਗਿਆ ਹੈ ਅਤੇ ਪਾਸ ਵੀ ਜਾਰੀ ਕੀਤੇ ਗਏ ਸਨ ਤਾਂ ਜੋ ਸਮਾਜਕ ਦੂਰੀ ਬਣੀ ਰਹੇ ।
Photo
ਉਥੇ ਇਸ ਮੌਕੇ ਤੇ ਆਪਣੀ ਫਸਲ ਵਾਪਸ ਲੈ ਜਾ ਰਹੇ ਕਿਸਾਨਾਂ ਨੇ ਦੱਸਿਆ ਕਿ ਉਹ ਆਪਣੀ ਫਸਲ ਮੰਡੀ ਵਿਚ ਵੇਚਣ ਲਈ ਆਏ ਸੀ , ਪਰ ਉਨ੍ਹਾਂ ਦੀ ਫਸਲ ਵਿਚ ਨਮੀ ਦੀ ਮਾਤਰਾ ਜ਼ਿਆਦਾ ਹੋਣ ਕਾਰਨ ਉਨ੍ਹਾਂ ਨੂੰ ਇੱਥੋਂ ਦੇ ਅਧਿਕਾਰੀਆਂ ਵੱਲੋਂ ਵਾਪਸ ਭੇਜਿਆ ਜਾ ਰਿਹਾ ਹੈ ਨਾਲ ਹੀ ਉਹਨਾਂ ਨੇ ਕਿਹਾ ਕਿ ਕਰਜ਼ਾ ਲੈਣ ਕਾਰਨ ਕਿਸਾਨ ਪਹਿਲਾਂ ਹੀ ਪਰੇਸ਼ਾਨ ਹੈ।
Photo
ਉੱਪਰੋਂ ਉਹਨਾਂ ਨੂੰ ਇੱਕ ਦਿਨ ਦਾ ਪਾਸ ਜਾਰੀ ਕੀਤਾ ਗਿਆ ਹੈ, ਜੋ ਅਗਲੇ ਦਿਨ ਕੰਮ ਨਹੀਂ ਕਰੇਗਾ, ਜੋ ਉਸਦਾ ਸਮਾਂ ਅਤੇ ਪੈਸਾ ਬਰਬਾਦ ਕਰ ਰਿਹਾ ਹੈ, ਉਹਨਾਂ ਨੇ ਕਿਹਾ ਕਿ ਰੁਕਦੇ ਮੀਂਹ ਅਤੇ ਬਦਲੇ ਮੌਸਮ ਕਾਰਨ ਫਸਲ ਵਿੱਚ ਨਮੀ ਦੀ ਮਾਤਰਾ ਵਧੇਰੇ ਹੈ ਅਜਿਹਾ ਹੋਣਾ ਸੁਭਾਵਿਕ ਹੈ, ਪਰ ਅਧਿਕਾਰੀਆਂ ਦੁਆਰਾ ਜਾਣ ਬੁੱਝ ਕੇ ਉਨ੍ਹਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।
ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਨੂੰ ਇਕ ਜਾਂ ਦੋ ਪ੍ਰਤੀਸ਼ਤ ਨਮੀ ਵਿੱਚ ਛੋਟ ਦਿੱਤੀ ਜਾਵੇ ਤਾਂ ਜੋ ਉਹ ਖਜਲ ਖਵਾਰ ਨਾ ਹੋਣ।ਇਸ ਮੌਕੇ ਮਾਰਕੀਟ ਕਮੇਟੀ ਦੇ ਮੁਲਾਜਮ ਨਵਦੀਪ ਸਿੰਘ, ਜਿਨ੍ਹਾਂ ਨੇ ਟਰਾਲੀਆਂ ਵਿਚ ਨਮੀ ਦੀ ਮਾਤਰਾ ਦੀ ਜਾਂਚ ਕੀਤੀ।
ਨੇ ਦੱਸਿਆ ਕਿ ਸਰਕਾਰ ਦੇ ਆਦੇਸ਼ਾਂ ਅਨੁਸਾਰ 12 ਪ੍ਰਤੀਸ਼ਤ ਵਾਹਨਾਂ ਨੂੰ ਅੰਦਰ ਜਾਣ ਦਿੱਤਾ ਜਾ ਰਿਹਾ ਹੈ, ਉਸਨੇ ਦੱਸਿਆ ਕਿ ਬਹੁਤੇ ਕਿਸਾਨਾਂ ਦੀਆਂ ਫਸਲਾਂ ਵਿੱਚ 15-16 17 ਤੱਕ ਨਮੀ ਪਾਈ ਜਾ ਰਹੀ ਹੈ ਅਤੇ ਉਸਨੇ ਲਗਭਗ 200 ਟਰਾਲੀਆਂ ਵਾਪਸ ਭੇਜੀਆਂ ਹਨ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।