
ਲੌਕਡਾਊਨ ਕਾਰਨ ਪੰਜਾਬ ਦੀਆਂ ਸੰਗਤਾਂ ਹਜ਼ੂਰ ਸਾਹਿਬ (ਨਾਂਦੇੜ) ਫਸੀਆਂ ਹੋਈਆਂ ਸਨ, ਜਿਸ ਨੂੰ ਲੈ ਕੇ ਸਰਕਾਰ ਵੱਲੋਂ ਕਈ ਦਿਨ ਤੋਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ।
ਚੰਡੀਗੜ੍ਹ: ਦੁਨੀਆ ਭਰ ਵਿਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ। ਕੋਰੋਨਾ ਵਾਇਰਸ ਕਾਰਨ ਲਾਗੂ ਕੀਤੇ ਗਏ ਲੌਕਡਾਊਨ ਕਾਰਨ ਪੰਜਾਬ ਦੀਆਂ ਸੰਗਤਾਂ ਹਜ਼ੂਰ ਸਾਹਿਬ (ਨਾਂਦੇੜ) ਫਸੀਆਂ ਹੋਈਆਂ ਸਨ, ਜਿਸ ਨੂੰ ਲੈ ਕੇ ਸਰਕਾਰ ਵੱਲੋਂ ਕਈ ਦਿਨ ਤੋਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ।
Photo
ਪੰਜਾਬ ਸਰਕਾਰ ਦੀ ਇਹ ਕੋਸ਼ਿਸ਼ ਉਸ ਸਮੇਂ ਸਫਲ ਹੋਈ ਜਦੋਂ ਪੰਜਾਬ ਦੇ ਮੁੱਖ ਮੰਤਰੀ ਨੂੰ ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਦਾ ਫੋਨ ਆਇਆ ਤੇ ਉਹਨਾਂ ਨੇ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਮਹਾਰਾਸ਼ਟਰ ਵਿਖੇ ਫਸੀਆਂ ਸਿੱਖ ਸੰਗਤਾਂ ਨੂੰ ਪੰਜਾਬ ਭੇਜਣ ਲਈ ਮਨਜ਼ੂਰੀ ਦੇ ਦਿੱਤੀ ਹੈ ਅਤੇ ਇਸ ਦੇ ਲਈ ਮੁੱਖ ਸਕੱਤਰ ਨੂੰ ਪ੍ਰਬੰਧ ਕਰਨ ਲਈ ਕਿਹਾ ਗਿਆ ਹੈ।
File Photo
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਦੱਸਿਆ ਕਿ ‘ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਦਾ ਫੋਨ ਆਇਆ ਤੇ ਉਹਨਾਂ ਨੇ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਫਸੀਆਂ ਸਿੱਖ ਸੰਗਤਾਂ ਨੂੰ ਪੰਜਾਬ ਭੇਜਣ ਲਈ ਮਨਜ਼ੂਰੀ ਦੇ ਦਿੱਤੀ ਹੈ ਅਤੇ ਇਸ ਦੇ ਲਈ ਮੁੱਖ ਸਕੱਤਰ ਨੂੰ ਪ੍ਰਬੰਧ ਕਰਨ ਲਈ ਕਿਹਾ ਗਿਆ ਹੈ’।
File Photo
ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੀਤੇ ਦਿਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅਪੀਲ ਕੀਤੀ ਸੀ ਕਿ ਉਹ ਹਜ਼ੂਰ ਸਾਹਿਬ (ਨਾਂਦੇੜ) ਫਸੇ ਪੰਜਾਬੀ ਸ਼ਰਧਾਲੂਆਂ ਨੂੰ ਵਾਪਸ ਆਉਣ ਦੀ ਪ੍ਰਵਾਨਗੀ ਦੇਣ ਕਿਉਂਕਿ ਮਹਾਂਰਾਸ਼ਟਰ ਦੇ ਮੁੱਖ ਮੰਤਰੀ ਨੇ ਇਸ ਲਈ ਕੇਂਦਰ ਦੀ ਆਗਿਆ ਨੂੰ ਲੋੜੀਂਦਾ ਦੱਸਿਆ ਹੈ।
File Photo
ਮੁੱਖ ਮੰਤਰੀ ਨੇ ਅਮਿਤਸ਼ਾਹ ਨੂੰ ਜਾਣੂ ਕਰਵਾਇਆ ਸੀ ਕਿ ਉਥੇ ਫਸੇ ਸ਼ਰਧਾਲੂ ਜਿਨ੍ਹਾਂ ਵਿਚੋਂ ਬਹੁਤੇ ਕਿਸਾਨ ਪਰਿਵਾਰਾਂ ਵਿੱਚੋ ਹਨ, ਹਾੜ੍ਹੀ ਦਾ ਮੰਡੀਕਰਨ ਸੀਜ਼ਨ 15 ਅਪਰੈਲ ਤੋਂ ਸ਼ੁਰੂ ਹੋਣ ਕਰਕੇ ਵਾਪਸ ਪੰਜਾਬ ਆਉਣ ਲਈ ਬੇਚੈਨ ਹਨ।