ਨਸ਼ੇ ਦੀ ਓਵਰਡੋਜ਼ ਨਾਲ ਦੋ ਨੌਜਵਾਨਾਂ ਦੀ ਮੌਤ
Published : Apr 22, 2020, 9:11 am IST
Updated : Apr 22, 2020, 9:15 am IST
SHARE ARTICLE
File Photo
File Photo

ਮਾਨਸਾ ਜ਼ਿਲ੍ਹੇ ਦੇ ਦੋ ਨੌਜਵਾਨਾਂ ਦੀ ਨਸ਼ੇ ਦੀ ਓਵਰਡੋਜ਼ ਲੈਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਪੁੱਤਰ ਵਾਸੀ

ਸਰਦੂਲਗੜ੍ਹ,  21 ਅਪ੍ਰੈਲ (ਵਿਨੋਦ ਜੈਨ): ਮਾਨਸਾ ਜ਼ਿਲ੍ਹੇ ਦੇ ਦੋ ਨੌਜਵਾਨਾਂ ਦੀ ਨਸ਼ੇ ਦੀ ਓਵਰਡੋਜ਼ ਲੈਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਪੁੱਤਰ ਵਾਸੀ ਮਾਨਸਾ ਸਰਦੂਲਗੜ੍ਹ ਦੇ ਪਿੰਡ ਕੋਟੜਾ ਅਪਣੇ ਦੋਸਤ ਹਰਪ੍ਰੀਤ ਸਿੰਘ ਪੁੱਤਰ ਹਰਬੰਸ ਸਿੰਘ ਕੋਲ ਪਹੁੰਚਿਆ। ਇਹ ਦੋਵੇਂ ਨੌਜਵਾਨ ਨਸ਼ਾ ਕਰਨ ਦੇ ਆਦੀ ਦੱਸੇ ਜਾ ਰਹੇ ਹਨ। ਸੋਮਵਾਰ ਸਾਮ ਦੋਵੇਂ ਹਰਿਆਣਾ ਦੇ ਨੇੜਲੇ ਪਿੰਡ ਰੋੜੀ ਚਲੇ ਗਏ ਜਿੱਥੋਂ ਇਨ੍ਹਾਂ ਨੇ ਕਿਸੇ ਵਿਅਕਤੀ ਤੋਂ ਨਸ਼ਾ ਲਿਆ ਅਤੇ ਨਸ਼ੇ ਦੀ ਡੋਜ਼ ਜ਼ਿਆਦਾ ਲੈਣ ਕਰ ਕੇ ਇਨ੍ਹਾਂ ਦੋਵਾਂ ਵਿਅਕਤੀਆਂ ਦੀ ਹਾਲਤ ਗੰਭੀਰ ਹੋ ਗਈ। ਜਿਨ੍ਹਾਂ ਨੂੰ ਨੇੜਲੇ ਸਰਦੂਲਗੜ੍ਹ ਦੇ ਸਿਵਲ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਦੋਵਾਂ ਨੂੰ ਮ੍ਰਿਤਕ ਐਲਾਨ ਦਿਤਾ।

File photoFile photo

ਦਸਿਆ ਜਾ ਰਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਇਕ ਪੁਲਿਸ ਮੁਲਾਜ਼ਮ ਦਾ ਲੜਕਾ ਹੈ। ਇੱਥੇ ਇਹ ਵੀ ਵੇਖਣਾ ਬਣਦਾ ਹੈ ਕਿ ਕਰਫ਼ਿਊ ਦੌਰਾਨ ਅੰਮ੍ਰਿਤਪਾਲ ਮਾਨਸਾ ਤੋਂ ਕਿਸ ਤਰ੍ਹਾਂ ਕੋਟੜੇ ਆਇਆ ਉਸ ਤੋਂ ਬਾਅਦ ਕਿਵੇਂ ਦੋਵੇਂ ਪੰਜਾਬ ਦੀ ਹੱਦ ਪਾਰ ਕਰ ਕੇ ਹਰਿਆਣੇ ਦੇ ਸ਼ਹਿਰ ਰੋੜੀ ਪਹੁੰਚੇ। ਇਹ ਪੁਲਿਸ ਪ੍ਰਸ਼ਾਸਨ ਦੀ ਤਨਦੇਹੀ ਨਾਲ ਦਿਤੀ ਜਾ ਰਹੀ ਡਿਊਟੀ ਉਤੇ ਵੀ ਸਵਾਲੀਆਂ ਚਿੰਨ ਲਗਾਉਂਦਾ ਹੈ।ਦੋਵਾਂ ਨੌਜਵਾਨਾਂ ਦੀਆਂ ਲਾਸ਼ਾਂ ਪੋਸਟਮਾਰਟਮ ਲਈ ਸਿਵਲ ਹਸਪਤਾਲ ਸਰਦੂਲਗੜ੍ਹ ਵਿਖੇ ਰੱਖੀਆਂ ਹੋਈਆਂ ਹਨ। ਉਧਰ ਰੋੜੀ (ਹਰਿਆਣਾ) ਪੁਲਿਸ ਦੇ ਐਸ.ਐਚ.ਉ. ਜਗਦੀਸ ਚੰਦਰ ਨੇ ਦਸਿਆ ਕਿ ਰੋੜੀ ਪੁਲਿਸ ਨੇ ਸੁਰਿੰਦਰਪਾਲ ਸਿੰਘ ਵਾਸੀ ਕਾਲਜ ਰੋਡ ਮਾਨਸਾ ਦੇ ਬਿਆਨਾਂ ਦੇ ਆਧਾਰ ਉਤੇ ਸੁਰਿੰਦਰ ਸਿੰਘ ਵਾਸੀ ਰੋੜੀ ਉਤੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਹੈ।

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement