
141 ਸ਼ੱਕੀ ਵਿਅਕਤੀਆਂ ਦੇ 141 ਰੈਪਿਡ ਟੈਸਟ, 42 ਦੀ ਰਿਪੋਰਟ ਆਏ ਪਾਜ਼ੇਟਿਵ
ਤਰਨ ਤਾਰਨ : ਦੇਸ਼ ਅੰਦਰ ਕਰੋਨਾ ਕੇਸਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸੇ ਦੌਰਾਨ ਤਰਨ ਤਾਰਨ ਦੇ ਪਿੰਡ ਮਾਣਕਪੁਰ ਵਿਚ ਕਰੋਨਾ ਕੇਸ ਸਾਹਮਣੇ ਆਉਣ ਬਾਅਦ ਸਿਹਤ ਵਿਭਾਗ ਹਰਕਤ ਵਿਚ ਆ ਗਿਆ ਹੈ। ਪਿੰਡ ਵਿਚ ਵਧਦੇ ਕੋਰੋਨਾ ਕੇਸਾਂ ਨੂੰ ਵੇਖਦਿਆਂ ਸਿਹਤ ਵਿਭਾਗ ਦੀ ਟੀਮ ਵੱਲੋਂ ਪੁਲਿਸ ਪ੍ਰਸ਼ਾਸਨ ਦੀ ਮਦਦ ਨਾਲ ਪੂਰੇ ਪਿੰਡ ਨੂੰ ਸੀਲ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਪਿੰਡ ਦੇ ਲੋਕਾਂ ਦੇ ਸੈਂਪਲ ਲਏ ਜਾ ਰਹੇ ਹਨ।
Corona Virus
ਪਿੰਡ 'ਚ ਕੋਰੋਨਾ ਪੌਜ਼ੇਟਿਵ ਕੇਸ ਗੁਰਦੇਵ ਸਿੰਘ ਗ੍ਰੰਥੀ ਦੀ ਮੌਤ ਹੋ ਗਈ ਜਿਸ ਕਾਰਨ ਪਿੰਡ ਵਿਚ ਉਸ ਦੇ ਸੰਪਰਕ 'ਚ ਆਏ ਲੋਕਾਂ ਦਾ ਪਿਛਲੇ ਦੋ ਦਿਨਾਂ ਤੋਂ ਸੀਐਚਸੀ ਘਰਿਆਲਾ ਦੀਆਂ ਮੈਡੀਕਲ ਟੀਮਾਂ ਵਲੋਂ ਕੈਂਪ ਲਾਇਆ ਗਿਆ। ਇਸ 'ਚ ਕੁੱਲ 141 ਸ਼ੱਕੀ ਵਿਅਕਤੀਆਂ ਦੇ ਰੈਪਿਡ ਟੈਸਟ ਕੀਤੇ ਗਏ। ਇਨ੍ਹਾਂ ਵਿੱਚ 42 ਵਿਅਕਤੀ ਪੌਜ਼ੇਟਿਵ ਆਏ।
corona case
ਉਨ੍ਹਾਂ ਨੂੰ ਹੋਮ ਆਈਸੋਲੇਟ ਕਰ ਦਿਤਾ ਗਿਆ ਹੈ ਤੇ ਕੋਵਿਡ ਕੇਅਰ ਕਿੱਟਸ ਦੇ ਦਿੱਤੀਆਂ ਗਈਆਂ ਹਨ। ਆਰਟੀਪੀਸੀਆਰ 506 ਸੈਂਪਲ ਲਏ ਗਏ ਜਿਨ੍ਹਾਂ ਦੀ ਰਿਪੋਰਟ ਆਉਣੀ ਬਾਕੀ ਹੈ। ਇਸ ਸਮੇਂ ਪਿੰਡ ਵਾਸੀਆਂ ਨੂੰ ਘਰ ਵਿੱਚ ਰਹਿਣ ਦੀ ਅਪੀਲ ਕੀਤੀ ਗਈ ਤੇ ਲੋਕਾ ਨੂੰ ਮੂੰਹ 'ਤੇ ਮਾਸਕ ਲਾ ਕੇ ਰੱਖਣ, ਆਪਣੇ ਹੱਥਾਂ ਨੂੰ ਸੈਨੀਟਾਈਜ਼ਰ ਕਰਨ ਲਈ ਜਾਗਰੂਕ ਕੀਤਾ ਗਿਆ।
corona case
ਕਾਬਲੇਗੌਰ ਹੈ ਕਿ ਪੰਜਾਬ ਵਿਚ ਕੋਵਿਡ ਵੈਕਸੀਨ ਖਤਮ ਹੋ ਗਈ ਹੈ। ਅੱਜ ਵੈਕਸੀਨ ਲਵਾਉਣ ਆਏ ਲੋਕਾਂ ਨੂੰ ਵਾਪਸ ਜਾਣਾ ਪੈ ਰਿਹਾ ਹੈ। ਇਸ ਲਈ ਉਹ ਸਰਕਾਰ ਨੂੰ ਕੋਸਦੇ ਨਜ਼ਰ ਆਏ। ਲੋਕਾਂ ਦਾ ਕਹਿਣਾ ਹੈ ਕਿ ਉਹ ਪਿਛਲੇ 3-4 ਦਿਨਾਂ ਤੋਂ ਵੈਕਸੀਨ ਲਵਾਉਣ ਲਈ ਸਿਵਲ ਹਸਪਤਾਲ ਦੇ ਚੱਕਰ ਲਾ ਰਹੇ ਹਨ, ਪਰ ਹਸਪਤਾਲ ਦਾ ਸਟਾਫ ਵੈਕਸੀਨ ਖਤਮ ਹੋਣ ਦੀ ਗੱਲ ਕਹਿ ਰਿਹਾ ਹੈ। ਸਰਕਾਰ ਨੂੰ ਵੈਕਸੀਨ ਦਾ ਇੰਤਜ਼ਾਮ ਪਹਿਲਾਂ ਕਰਨਾ ਚਾਹੀਦਾ ਸੀ ਨਾ ਕਿ ਖਤਮ ਹੋਣ ਤੋਂ ਬਾਅਦ। ਇਸ ਨਾਲ ਮਹਾਮਾਰੀ ਹੋਰ ਫੈਲ ਸਕਦੀ ਹੈ।