ਨਰੇਂਦਰ ਮੋਦੀ ਕੋਵਿਡ ਮਹਾਂਮਾਰੀ ਦੇ ਦੌਰਾਨ ਵੀ ਸੂਬਿਆਂ ਨਾਲ ਪੱਖਪਾਤੀ ਵਰਤਾਓ ਕਰ ਰਹੇ ਨੇ: ਭਗਵੰਤ ਮਾਨ
Published : Apr 22, 2021, 4:18 pm IST
Updated : Apr 22, 2021, 4:18 pm IST
SHARE ARTICLE
Bhagwant Mann
Bhagwant Mann

ਕੇਂਦਰ ਨੇ ਸੂਬਾ ਸਰਕਾਰਾਂ ਨੂੰ ਕੋਰੋਨਾ ਨਾਲ ਲੜਨ ਲਈ ਇਕੱਲੇ ਛੱਡਿਆ

ਚੰਡੀਗੜ - ਆਮ ਆਦਮੀ ਪਾਰਟੀ ਨੇ ਕੇਂਦਰ ਸਰਕਾਰ 'ਤੇ ਕਈ ਸੂਬਿਆਂ ਨੂੰ ਕੋਵਿਡ 19 ਤੋਂ ਬਚਾਅ ਲਈ ਟੀਕੇ ਅਤੇ ਹੋਰ ਜ਼ਰੂਰੀ ਦਵਾਈਆਂ ਤੇ ਸਮੱਗਰੀ ਦੇਣ ਵਿੱਚ ਪੱਖਪਾਤ ਕਰਨ ਦੇ ਦੋਸ਼ ਲਾਉਂਦਿਆਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਸਖ਼ਤ ਅਲੋਚਨਾ ਕੀਤੀ ਹੈ। ਪਾਰਟੀ ਦੇ ਸੂਬਾ ਪ੍ਰਧਾਨ ਤੇ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਅੱਜ ਪਾਰਟੀ ਦੇ ਮੁੱਖ ਦਫ਼ਤਰ ਤੋਂ ਬਿਆਨ ਜਾਰੀ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਕੋਰੋਨਾ ਮਹਾਂਮਾਰੀ ਦੇ ਸਮੇਂ ਵਿੱਚ ਵੀ ਕਈ ਸੂਬਿਆਂ ਨਾਲ ਪੱਖਪਤੀ ਵਰਤਾਓ ਕਰ ਰਹੇ ਹਨ।

Amit ShahAmit Shah

ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਬੰਗਾਲ ਚੋਣਾਂ ਤੋਂ ਇਲਾਵਾ ਕੁੱਝ ਨਹੀਂਂ ਦਿਖ ਰਿਹਾ। ਦੇਸ਼ ਵਿੱਚ ਕੋਰੋਨਾ ਦੇ ਮਾਮਲੇ ਅਤੇ ਮੌਤ ਦਰ ਬਹੁਤ ਜ਼ਿਆਦਾ ਹੋ ਗਈ, ਪਰ ਭਾਜਪਾ ਦੇ ਸਾਰੇ ਆਗੂ ਤੇ ਮੰਤਰੀ ਬੰਗਾਲ ਚੋਣਾ ਵਿਚ ਮਸਤ ਹਨ। ਪ੍ਰਧਾਨ ਮੰਤਰੀ ਮੋਦੀ ਨੇ ਕੋਰੋਨਾ ਨਾਲ ਲੜਾਈ ਲੜਨ ਲਈ ਸੂਬਿਆਂ ਨੂੰ ਇੱਕਲੇ ਛੱਡ ਦਿੱਤਾ ਹੈ ਅਤੇ ਕੋਰੋਨਾ ਵੈਕਸੀਨ ਦੇ ਨਾਂ 'ਤੇ ਝੂਠਾ ਦਾਅਵਾ ਕਰ ਰਹੇ ਹਨ। ਉਨਾਂ ਕਿਹਾ ਕਿ ਕੇਂਦਰ ਸਰਕਾਰ ਸੂਬਿਆਂ ਨੂੰ ਕੋਰੋਨਾ ਦੇ ਟੀਕੇ ਅਤੇ ਹੋਰ ਜ਼ਰੂਰੀ ਦਵਾਈਆਂ ਤੇ ਸਾਧਨ ਦੇਣ ਵਿੱਚ ਵੀ ਭੇਦਭਾਵ ਕਰ ਰਹੀ ਹੈ।

corona vaccinecorona vaccine

 ਮੋਦੀ ਭਾਜਪਾ ਦੀ ਸੱਤਾ ਵਾਲੇ ਸੂਬਿਆਂ ਨੂੰ ਜ਼ਿਆਦਾ ਤਰਜ਼ੀਹ ਦੇ ਰਹੇ ਹਨ, ਜਦੋਂ ਕਿ ਹੋਰਨਾਂ ਸੂਬਿਆਂ ਦੀਆਂ ਸਰਕਾਰਾਂ ਨੂੰ ਬਦਨਾਮ ਕਰਨ ਦੀ ਨੀਅਤ ਨਾਲ ਘੱਟ ਗਿਣਤੀ ਵਿੱਚ ਵੈਕਸੀਨ ਅਤੇ ਹੋਰ ਡਾਕਟਰੀ ਸਮੱਗਰੀ ਪ੍ਰਦਾਨ ਕਰਵਾਈ ਜਾ ਰਹੀ ਹੈ। ਉਨਾਂ ਮੋਦੀ ਸਰਕਾਰ 'ਤੇ ਸੂਬਿਆਂ ਨੂੰ ਆਰਥਿਕ ਤੌਰ 'ਤੇ ਕਮਜ਼ੋਰ ਕਰਨ ਦੇ ਦੋਸ਼ ਲਾਉਂਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਸੂਬਿਆਂ ਦੇ ਆਰਥਿਕ ਸਾਧਨਾਂ 'ਤੇ ਅਸਿੱਧੇ ਤੌਰ 'ਤੇ ਕਬਜ਼ਾ ਕਰ ਲਿਆ ਹੈ, ਜਿਸ ਕਾਰਨ ਕਈ ਸੂਬਿਆਂ ਨੂੰ ਆਰਥਿਕ ਤੰਗੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Bhagwant MannBhagwant Mann

ਮਾਨ ਨੇ ਕਿਹਾ ਕਿ ਕੋਰੋਨਾ ਨਾਲ ਲੜਨ ਲਈ ਸੂਬਾ ਸਰਕਾਰਾਂ  ਨੂੰ ਹੁਣ ਜ਼ਿਆਦਾ ਤੋਂ ਜ਼ਿਆਦਾ ਫੰਡ ਦੀ ਜ਼ਰੂਰਤ ਹੈ, ਪਰ ਮੋਦੀ ਸਰਕਾਰ ਸੂਬਿਆਂ ਨੂੰ ਫੰਡ ਦੇਣ ਦੀ ਥਾਂ ਰਾਜਨੀਤੀ ਕਰ ਰਹੀ ਹੈ। ਇਸ ਮਹਾਂਮਾਰੀ ਦੇ ਸਮੇਂ ਰਾਜਨੀਤੀ ਕਰਨਾ ਬੇਹੱਦ ਸ਼ਰਮਨਾਕ ਹੈ। ਪ੍ਰਧਾਨ ਮੰਤਰੀ ਮੋਦੀ 'ਤੇ ਦਵਾਈ ਕੰਪਨੀਆਂ ਨਾਲ ਮਿਲੀਭੁਗਤ ਦਾ ਦੋਸ਼ ਲਾਉਂਦਿਆਂ ਭਗਵੰਤ ਮਾਨ ਨੇ ਕਿਹਾ ਕਿ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੇ ਅੰਬਾਨੀ ਤੇ ਅਡਾਨੀ ਦੇ ਨਾਲ ਮਿਲੀਭੁਗਤ ਕਰਕੇ ਕਿਸਾਨਾਂ ਦਾ ਜੀਵਨ ਬਰਬਾਦ ਕਰਨ ਦੀ ਕੋਸ਼ਿਸ਼ ਕੀਤੀ ਹੈ ਅਤੇ ਹੁਣ ਦਵਾਈ ਕੰਪਨੀਆਂ ਦੇ ਨਾਲ ਗੱਠਜੋੜ ਕਰਕੇ ਆਮ ਲੋਕਾਂ ਦੇ ਜੀਵਨ ਦੇ ਨਾਲ ਖਿਲਵਾੜ ਕਰ ਰਹੇ ਹਨ।

Narendra ModiNarendra Modi

ਉਨਾਂ ਕੇਂਦਰ ਸਰਕਾਰ 'ਤੇ ਸੂਬਿਆਂ ਤੋਂ ਵੈਕਸੀਨ ਦੇਣ ਲਈ ਆਮ ਮੁੱਲ ਤੋਂ ਤਿੰਨ ਗੁਣਾ ਜ਼ਿਆਦਾ ਪੈਸੇ ਵਸੂਲਣ ਦਾ ਵੀ ਦੋਸ਼ ਲਾਇਆ। ਮਾਨ ਨੇ ਕਿਹਾ ਕਿ ਬਹੁਤ ਹੀ ਦੁੱਖ ਦੀ ਗੱਲ ਹੈ ਕਿ ਕੇਂਦਰ ਸਰਕਾਰ ਕੋਰੋਨਾ ਵੈਕਸੀਨ ਦੀ ਇੱਕ ਡੋਜ 150 ਰੁਪਏ 'ਚ ਖ਼ਰੀਦ ਕਰਦੀ ਹੈ, ਪਰ ਸੂਬਿਆਂ  ਨੂੰ 400 ਰੁਪਏ ਵਿੱਚ ਦੇ ਰਹੀ ਹੈ। ਉਨਾਂ ਕੇਂਦਰ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਸੂਬਿਆਂ ਨੂੰ ਸਸਤੀ ਕੀਮਤ 'ਤੇ ਵੈਕਸੀਨ ਦਿੱਤੀ ਜਾਵੇ, ਤਾਂ ਜੋ ਸੂਬਾ ਸਰਕਾਰਾਂ ਜ਼ਿਆਦਾ ਤੋਂ ਜ਼ਿਆਦਾ ਸੰਖਿਆਂ ਵਿੱਚ ਆਪਣੇ ਲੋਕਾਂ ਨੂੰ ਟੀਕੇ ਲਾ ਸਕਣ ਅਤੇ ਇਸ ਮਹਾਂਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement