ਪੰਜਾਬ ਸਰਕਾਰ ਵੱਲੋਂ ਸਕੂਲਾਂ ਵਿੱਚ ਦਾਖਲੇ ਦੇ ਸਬੰਧ ਵਿੱਚ ਟ੍ਰਾਂਸਫਰ ਸਰਟੀਫਿਕੇਟ ਦੀ ਸ਼ਰਤ ਖਤਮ
Published : Apr 22, 2021, 3:17 pm IST
Updated : Apr 22, 2021, 3:17 pm IST
SHARE ARTICLE
 Students
Students

ਮੁੱਦੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਸਕੂਲ ਸਿੱਖਿਆ ਸਕੱਤਰ ਕਿਸ਼ਨ ਕੁਮਾਰ ਨੇ ਇਸ ਸਬੰਧੀ ਪੱਤਰ ਜਾਰੀ ਕਰ ਦਿੱਤਾ ਹੈ।

ਚੰਡੀਗੜ: ਪੰਜਾਬ ਸਰਕਾਰ ਨੇ ਸਕੂਲਾਂ ਵਿੱਚ ਦਾਖਲੇ ਦੇ ਸਬੰਧ ਵਿੱਚ ਵਿਦਿਆਰਥੀਆਂ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਵਾਸਤੇ ਤਬਾਦਲਾ ਸਰਟੀਫਿਕੇਟ ਦੀ ਸ਼ਰਤ ਨੂੰ ਖਤਮ ਕਰ ਦਿੱਤਾ ਹੈ।

schoolSchool

ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਅਨੁਸਾਰ ਮਾਨਤਾ ਪ੍ਰਾਪਤ ਸਕੂਲਾਂ ਵਿੱਚ ਦਾਖਲਾ ਲੈਣ ਦੇ ਚਾਹਵਾਨ ਵਿਦਿਆਰਥੀਆਂ ਨੂੰ ਪੁਰਾਣੀਆਂ ਹਦਾਇਤਾਂ ਦੇ ਆਧਾਰ ’ਤੇ ਪਿਛਲੇ ਸਕੂਲ ਤੋਂ ਟ੍ਰਾਂਸਫਰ ਸਰਟੀਫਿਕੇਟ ਲੈਣ ਲਈ ਦਬਾਅ ਪਏ ਜਾਣ ਦੇ ਮਾਮਲੇ ਵਿਭਾਗ ਦੇ ਧਿਆਨ ਵਿੱਚ ਆਏ ਹਨ। ਇਸ ਮੁੱਦੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਸਕੂਲ ਸਿੱਖਿਆ ਸਕੱਤਰ ਕਿਸ਼ਨ ਕੁਮਾਰ ਨੇ ਇਸ ਸਬੰਧੀ ਪੱਤਰ ਜਾਰੀ ਕਰ ਦਿੱਤਾ ਹੈ।

 Government schoolGovernment school

ਪੱਤਰ ਦੇ ਅਨੁਸਾਰ ਵੱਖ ਵੱਖ ਕਾਰਨਾਂ ਕਰਕੇ ਸਕੂਲ ਤਬਦੀਲ ਕਰਨ ਦੀ ਇੱਛਾ ਰੱਖਣ ਵਾਲੇ ਮਾਪਿਆਂ ਨੂੰ ਟ੍ਰਾਂਸਫਰ ਸਰਟੀਫਿਕੇਟ ਦੇ ਸਬੰਧ ਵਿੱਚ ਗੈਰ ਜ਼ਰੂਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਕਰਕੇ  ਵਿਦਿਆਰਥੀਆਂ ਅਤੇ ਉਨਾਂ ਦੇ ਮਾਪਿਆਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਪਿਛਲੇ ਸਕੂਲ ਤੋਂ ਟ੍ਰਾਂਸਫਰ ਸਰਕਟੀਫਿਕੇਟ ਪ੍ਰਾਪਤ ਕਰਨ ਸਬੰਧੀ ਡਾਇਰੈਕਟਰ ਆਫ ਪਬਲਿਕ ਇੰਸਟਰਕਸ਼ਨ ਪੰਜਾਬ ਪੱਤਰ ਨੰ.4892 ਆਰ, ਮਿਤੀ 19-3-1929 ਸਮੇਤ ਪਹਿਲੀਆਂ ਸਾਰੀਆਂ ਹਦਾਇਤਾਂ/ਹੁਕਮ ਰੱਦ ਕਰ ਦਿੱਤੇ ਗਏ ਹਨ।

StudentsStudents

ਸਾਲ 1929 ਦੀਆਂ ਦੀਆਂ ਇਨਾਂ ਹਦਾਇਤਾਂ ਦੇ ਆਧਾਰ ’ਤੇ ਹੀ ਟਾਂਸਫਰ ਸਰਟੀਫਿਕੇਟਾਂ ਲਈ ਬੱਚਿਆਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਬੁਲਾਰੇ ਅਨੁਸਾਰ ਕਿਸੇ ਵੀ ਮਾਨਤਾ ਪ੍ਰਾਪਤ/ਅਫਿਲੀਏਟਡ ਸਕੂਲ ਵਿੱਚ ਬੱਚੇ ਨੂੰ ਦਾਖਲ ਕਰਦੇ ਹੋਏ ਸਬੰਧਿਤ ਸਕੂਲ ਮੁਖੀ ਹੋਰਾਂ ਸਰੋਤਾਂ ਤੋਂ ਤੱਥਾਂ ਦੀ ਜਾਣਕਾਰੀ ਪ੍ਰਾਪਤ ਕਰਕੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀ ਨੂੰ ਦਾਖਲ ਕਰਨ। ਇਸ ਸਬੰਧ ਪਿਛਲੇ ਸਕੂਲ ਵਿੱਚ ਪੜਨ ਅਤੇ ਅਤੇ ਪਿਛਲੀ ਕਲਾਸ ਪਾਸ ਕਰਨ ਦੇ ਸਬੰਧ ਵਿੱਚ ਬੱਚੇ ਦੇ ਮਾਪਿਆਂ ਕੋਲੋਂ ਲਿਖਤੀ ਸਵੈ ਘੋਸ਼ਣਾ ਪੱਤਰ ਲੈਣ ਦੀ ਆਗਿਆ ਦਿੱਤੀ ਗਈ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM
Advertisement