ਪਠਾਨਕੋਟ ਦੇ ਬੋਧ ਰਾਜ ਨੇ ਜਿੱਤਿਆ ਪੰਜਾਬ ਸਟੇਟ ਡੀਅਰ 100 ਬੁੱਧਵਾਰ ਹਫਤਾਵਾਰੀ ਲਾਟਰੀ ਦਾ ਪਹਿਲਾ ਇਨਾਮ
Published : Apr 22, 2021, 8:50 pm IST
Updated : Apr 22, 2021, 8:51 pm IST
SHARE ARTICLE
Bodh Raj
Bodh Raj

ਤੰਗੀਆਂ ਤੁਰਸ਼ੀਆਂ ਨਾਲ ਜੂਝ ਰਿਹਾ ਬੋਧ ਰਾਜ ਬਣਿਆ ਕਰੋੜਪਤੀ

ਚੰਡੀਗੜ੍ਹ: ਜ਼ਿਲ੍ਹਾ ਪਠਾਨਕੋਟ ਦੇ ਮਜ਼ਦੂਰ ਬੋਧ ਰਾਜ ਦੇ 100 ਰੁਪਏ ਦੀ ਲਾਟਰੀ ਟਿਕਟ ਖਰੀਦਣ ਦੇ ਫੈਸਲੇ ਨੇ ਉਸ ਦੀ ਜ਼ਿੰਦਗੀ ਹਮੇਸ਼ਾਂ ਲਈ ਬਦਲ ਦਿੱਤੀ ਹੈ। ਉਸ ਨੇ ਪੰਜਾਬ ਸਟੇਟ ਡੀਅਰ 100 ਬੁੱਧਵਾਰ ਹਫਤਾਵਾਰੀ ਲਾਟਰੀ ਦਾ 1 ਕਰੋੜ ਰੁਪਏ ਦਾ ਪਹਿਲਾ ਇਨਾਮ ਜਿੱਤਿਆ ਹੈ। ਪਿੰਡ ਅਖਰੋਟਾ ਦਾ ਵਸਨੀਕ ਬੋਧ ਰਾਜ (38) ਆਪਣੇ ਪਰਿਵਾਰ ਲਈ ਰੋਜ਼ੀ-ਰੋਟੀ ਕਮਾਉਣ ਅਤੇ ਉਨ੍ਹਾਂ ਦੀਆਂ ਰੋਜ਼ਮਰ੍ਹਾ ਦੀਆਂ ਜ਼ਰੂਰਤਾਂ ਪੂਰੀਆਂ ਕਰਨ ਲਈ ਜੂਝਦਾ ਰਿਹਾ ਪਰ ਤੰਗੀਆਂ ਤੁਰਸ਼ੀਆਂ ਵਾਲਾ ਇਹ ਸਮਾਂ ਹੁਣ ਬੀਤੇ ਸਮੇਂ ਦੀ ਗੱਲ ਹੋ ਗਿਆ ਹੈ।

Bodh RajBodh Raj

ਲਾਟਰੀ ਜਿੱਤਣ ਕਾਰਨ ਖੁਸ਼ੀ 'ਚ ਖੀਵੇ ਹੋਏ ਇਸ ਖੁਸ਼ਨਸੀਬ ਜੇਤੂ ਨੇ ਦੱਸਿਆ ਕਿ ਉਸ ਨੇ ਕਦੇ ਸੁਪਨੇ ਵਿੱਚ ਵੀ ਨਹੀਂ ਸੋਚਿਆ ਸੀ ਕਿ ਉਹ ਆਪਣੀ ਜ਼ਿੰਦਗੀ ਵਿੱਚ ਕਦੇ ਐਨੀ ਵੱਡੀ ਰਕਮ ਕਮਾ ਸਕੇਗਾ ਕਿਉਂਕਿ ਉਹ ਪੂਰਾ ਦਿਨ ਮਿਹਨਤ ਕਰਕੇ 10,000 ਰੁਪਏ ਪ੍ਰਤੀ ਮਹੀਨਾ ਕਮਾਉਂਦਾ ਸੀ। ਉਸ ਨੇ ਕਿਹਾ, “ਮੇਰਾ ਦੋਸਤ ਪਠਾਨਕੋਟ ਤੋਂ ਪੰਜਾਬ ਸਟੇਟ ਵਿਸਾਖੀ ਬੰਪਰ ਦੀ ਟਿਕਟ ਖਰੀਦਣ ਗਿਆ ਸੀ ਅਤੇ ਉਸ ਦੇ ਜ਼ੋਰ ਪਾਉਣ 'ਤੇ ਮੈਂ ਆਪਣੀ ਜ਼ਿੰਦਗੀ ਵਿੱਚ ਪਹਿਲੀ ਵਾਰ ਲਾਟਰੀ ਟਿਕਟ ਖਰੀਦੀ ਸੀ।

moneymoney

ਉਸ ਨੇ ਦੱਸਿਆ ਕਿ ਮੇਰੇ ਕੋਲ 500 ਰੁਪਏ ਦੀ ਵਿਸਾਖੀ ਬੰਪਰ ਟਿਕਟ ਖਰੀਦਣ ਲਈ ਪੈਸੇ ਨਹੀਂ ਸਨ, ਇਸ ਲਈ ਮੈਂ 100 ਰੁਪਏ ਦੀ ਟਿਕਟ ਖਰੀਦਣ ਦਾ ਫੈਸਲਾ ਕੀਤਾ। ਹਾਲਾਂਕਿ ਮੈਂ ਆਪਣੀ ਮਿਹਨਤ ਨਾਲ ਕਮਾਏ ਪੈਸੇ ਲਾਟਰੀ ਦੀ ਟਿਕਟ 'ਤੇ ਨਹੀਂ ਖਰਚਣਾ ਚਾਹੁੰਦਾ ਸੀ ਪਰ ਕੁਦਰਤ ਨੇ ਮੇਰੇ ਲਈ ਇਕ ਰਾਹ ਬਣਾਇਆ।"

MoneyMoney

ਅੱਜ ਇਥੇ ਵਿੱਤ ਅਤੇ ਯੋਜਨਾ ਭਵਨ, ਸੈਕਟਰ-33, ਚੰਡੀਗੜ੍ਹ ਵਿਖੇ ਲਾਟਰੀ ਵਿਭਾਗ ਕੋਲ ਇਨਾਮ ਲਈ ਲਾਟਰੀ ਟਿਕਟ ਅਤੇ ਲੋੜੀਂਦੇ ਦਸਤਾਵੇਜ਼ ਜਮ੍ਹਾਂ ਕਰਵਾਉਣ ਤੋਂ ਬਾਅਦ ਬੋਧ ਰਾਜ ਨੇ ਕਿਹਾ ਕਿ ਉਸ ਨੂੰ ਅਜੇ ਵੀ ਇਹ ਸੁਪਨੇ ਵਾਂਗ ਲੱਗ ਰਿਹਾ ਹੈ। ਬੋਧ ਰਾਜ ਹੁਣ ਸਕੂਲ ਜਾਂਦੀਆਂ ਆਪਣੀਆਂ ਦੋ ਧੀਆਂ ਦੇ ਬਿਹਤਰ ਭਵਿੱਖ ਦੀ ਯੋਜਨਾ ਬਣਾ ਰਿਹਾ ਹੈ। ਉਸਨੇ ਕਿਹਾ ਕਿ ਉਹ ਇਸ ਰਕਮ ਦਾ ਵੱਡਾ ਹਿੱਸਾ ਆਪਣੀ ਧੀਆਂ ਦੀ ਸਿੱਖਿਆ 'ਤੇ ਖਰਚ ਕਰੇਗਾ ਅਤੇ ਇਸ ਤੋਂ ਇਲਾਵਾ ਆਪਣੇ ਪਰਿਵਾਰ ਦੀਆਂ ਵਿੱਤੀ ਦੇਣਦਾਰੀਆਂ ਚੁਕਾਏਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement