ਆਨਲਾਈਨ ਪੋਰਟਲ ’ਤੇ ਰਜਿਸਟ੍ਰੇਸ਼ਨ ਲਈ ਮੰਡੀ ਬੋਰਡ ਵਲੋਂ ਮੰਡੀਆਂ ਵਿਚ ‘ਕਿਸਾਨ ਸਹਾਇਤਾ ਕੇਂਦਰ’ ਸਥਾਪਤ
Published : Apr 22, 2021, 9:51 pm IST
Updated : Apr 22, 2021, 9:51 pm IST
SHARE ARTICLE
Registration on Online Portal
Registration on Online Portal

ਲਗਪਗ 50 ਫੀਸਦੀ ਕਿਸਾਨ ‘ਅਨਾਜ ਖਰੀਦ’ ਪੋਰਟਲ ਉਤੇ ਰਜਿਸਟਰਡ

ਚੰਡੀਗੜ੍ਹ : ਮੌਜੂਦਾ ਹਾੜ੍ਹੀ ਮੰਡੀਕਰਨ ਸੀਜ਼ਨ ਦੌਰਾਨ ਸਿੱਧੀ ਅਦਾਇਗੀ ਦੀ ਪ੍ਰਣਾਲੀ ਪਹਿਲੀ ਵਾਰ ਲਾਗੂ ਹੋਣ ਨਾਲ ਕਿਸਾਨਾਂ ਨੂੰ ਦਰਪੇਸ਼ ਸਮੱਸਿਆਵਾਂ ਦੂਰ ਕਰਨ ਲਈ ਪੰਜਾਬ ਮੰਡੀ ਬੋਰਡ ਨੇ ਸੂਬੇ ਦੀਆਂ ਅਨਾਜ ਮੰਡੀਆਂ ਵਿਚ ‘ਕਿਸਾਨ ਸਹਾਇਤਾ ਕੇਂਦਰ’ ਸਥਾਪਤ ਕੀਤੇ ਹਨ ਤਾਂ ਕਿ ਫਸਲ ਦੀ ਅਦਾਇਗੀ ਸਿੱਧੀ ਕਿਸਾਨਾਂ ਦੇ ਖਾਤਿਆਂ ਵਿਚ ਪਾਉਣ ਲਈ ਉਨ੍ਹਾਂ ਨੂੰ ਨਵੇਂ ਪੋਰਟਲ ਉਪਰ ਰਜਿਸਟਰ ਕੀਤਾ ਜਾ ਸਕੇ।

mandimandi

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਨੇ ਦੱਸਿਆ ਕਿ ਇਹ ਕਦਮ ਮਕਸਦ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਵੇਲੇ ਸਿਰ ਅਦਾਇਗੀ ਨੂੰ ਯਕੀਨੀ ਬਣਾਉਣ ਲਈ ਚੁੱਕਿਆ ਗਿਆ ਹੈ। ਇਸ ਵੇਲੇ ਤਕਰੀਬਨ 12 ਲੱਖ ਕਿਸਾਨਾਂ ਵਿਚੋਂ ਛੇ ਲੱਖ ਕਿਸਾਨ ਦੇ ਲੋੜੀਂਦੇ ਦਸਤਾਵੇਜ਼ ਅਪਲੋਡ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦਸਿਆ ਕਿ ਇਹ ਹੈਲਪ ਡੈਸਕ ਨਵੇਂ ਪੋਰਟਲ ਉਤੇ ਰਜਿਸਟ੍ਰੇਸ਼ਨ ਲਈ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਲੋੜੀਂਦੀ ਸਹਾਇਤਾ ਅਤੇ ਸੇਧ ਦੇਣ ਵਿਚ ਸਹਾਈ ਸਿੱਧ ਹੋਵੇਗਾ। ਉਨ੍ਹਾਂ ਦੱਸਿਆ ਕਿ ਬਹੁਤੇ ਕਿਸਾਨ ਤਕਨੀਕ ਨਾਲ ਨਹੀਂ ਜੁੜੇ ਹੋਏ ਜਿਸ ਕਰਕੇ ਮੰਡੀ ਬੋਰਡ ਵੱਲੋਂ ਛੇਤੀ ਤੋਂ ਛੇਤੀ ਰਜਿਸਟ੍ਰੇਸ਼ਨ ਕਰਨ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ।

Registration on Online PortalRegistration on Online Portal

ਜ਼ਿਕਰਯੋਗ ਹੈ ਕਿ ਭਾਰਤ ਸਰਕਾਰ ਨੇ ਇਸ ਵਾਰ ਘੱਟੋ-ਘੱਟ ਸਮਰਥਨ ਮੁੱਲ ਉਤੇ ਖਰੀਦੀ ਜਾਣ ਵਾਲੀ ਫਸਲ ਦੀ ਅਦਾਇਗੀ ਸਿੱਧੀ ਕਿਸਾਨਾਂ ਦੇ ਖਾਤਿਆਂ ਵਿਚ ਪਾਉਣ ਦੀ ਪ੍ਰਣਾਲੀ ਨੂੰ ਅਮਲ ਵਿਚ ਲਿਆਂਦਾ ਹੈ। ਇਸੇ ਦੌਰਾਨ ਹਾੜ੍ਹੀ ਮੰਡੀਕਰਨ ਸੀਜ਼ਨ, 2021-22 ਦੌਰਾਨ ਕਣਕ ਦੀ ਆਮਦ ਅਤੇ ਖਰੀਦ ਬਾਰੇ ਜਾਣਕਾਰੀ ਦਿੰਦੇ ਹੋਏ ਲਾਲ ਸਿੰਘ ਨੇ ਦੱਸਿਆ ਕਿ ਹੁਣ ਤੱਕ ਸੂਬੇ ਦੀਆਂ ਮੰਡੀਆਂ ਵਿਚ 64.25 ਲੱਖ ਮੀਟਰਕ ਟਨ ਕਣਕ ਦੀ ਆਮਦ ਹੋਈ ਹੈ ਜਿਸ ਵਿੱਚੋਂ 59.78 ਲੱਖ ਮੀਟਰਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ ਜਦੋਂ ਕਿ ਪਿਛਲੇ ਵਰ੍ਹੇ ਇਸੇ ਦਿਨ ਤੱਕ 17.56 ਲੱਖ ਮੀਟਰਕ ਟਨ ਕਣਕ ਦੀ ਆਮਦ ਹੋਈ ਸੀ।

Registration on Online PortalRegistration on Online Portal

ਕਣਕ ਦੀ ਆਮਦ ਵਿਚ ਸੰਗਰੂਰ ਜਿਲ੍ਹਾ ਮੋਹਰੀ ਹੈ ਜਿੱਥੇ ਹੁਣ ਤਕ 7.89 ਲੱਖ ਮੀਟਰਕ ਟਨ ਪਹੁੰਚੀ ਹੈ ਜਦਕਿ ਇਸ ਤੋਂ ਬਾਅਦ ਪਟਿਆਲਾ ਅਤੇ ਲੁਧਿਆਣਾ ਹਨ ਜਿੱਥੇ ਕ੍ਰਮਵਾਰ 6.30 ਲੱਖ ਮੀਟਰਕ ਟਨ ਅਤੇ 5.09 ਲੱਖ ਮੀਟਰਕ ਟਨ ਕਣਕ ਦੀ ਆਮਦ ਹੋਈ ਹੈ। ਉਨ੍ਹਾਂ ਅੱਗੇ ਦਸਿਆ ਕਿ ਆੜ੍ਹਤੀਆਂ ਰਾਹੀਂ ਕਿਸਾਨਾਂ ਨੂੰ ਹੁਣ ਤੱਕ 10.59 ਲੱਖ ਪਾਸ ਜਾਰੀ ਕੀਤੇ ਜਾ ਚੁੱਕੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Flood Emotional Video : ਮੀਂਹ ਨਾਲ ਚੋਂਦੀ ਛੱਤ ਥੱਲੇ ਬੈਠੀ ਬਜ਼ੁਰਗ ਮਾਤਾ, ਹਾਲਾਤ ਦੱਸਦਿਆਂ ਰੋ ਪਈ

29 Aug 2025 3:12 PM

Flood News : Madhopur ਹੈੱਡ ਵਰਕਸ ਦੇ ਕਿਉਂ ਟੁੱਟੇ Flood Gate? ਹੁਣ ਕਿੰਝ ਕਾਬੂ ਹੋਵੇਗਾ Ravi River ਦਾ ਪਾਣੀ ?

29 Aug 2025 3:11 PM

kartik baggan murder Case : ਦੇਖੋ ਕਿਵੇਂ ਕੀਤਾ ਗਿਆ Ludhiana Influencer Kartik Baggan ਦਾ murder

28 Aug 2025 2:56 PM

Punjab Flood Rescue Operation : ਲੋਕਾਂ ਦੀ ਜਾਨ ਬਚਾਉਣ ਲਈ ਪਾਣੀ 'ਚ ਉਤਰਿਆ ਫੌਜ ਦਾ 'HULK'

28 Aug 2025 2:55 PM

Gurdwara Sri Kartarpur Sahib completely submerged in water after heavy rain Pakistan|Punjab Floods

27 Aug 2025 3:16 PM
Advertisement