ਸੂਬੇ ਵਿਚ 900 ਕਰੋੜ ਰੁਪਏ ਦੇ ਨਿਵੇਸ਼ ਨਾਲ 12 ਮਿਲਕ ਪਲਾਂਟ ਸਥਾਪਤ ਕੀਤੇ ਜਾਣਗੇ : ਕੁਲਦੀਪ ਧਾਲੀਵਾਲ
Published : Apr 22, 2022, 12:04 am IST
Updated : Apr 22, 2022, 12:04 am IST
SHARE ARTICLE
image
image

ਸੂਬੇ ਵਿਚ 900 ਕਰੋੜ ਰੁਪਏ ਦੇ ਨਿਵੇਸ਼ ਨਾਲ 12 ਮਿਲਕ ਪਲਾਂਟ ਸਥਾਪਤ ਕੀਤੇ ਜਾਣਗੇ : ਕੁਲਦੀਪ ਧਾਲੀਵਾਲ

ਚੰਡੀਗੜ੍ਹ/ਅਨੰਦ ਸ਼ਹਿਰ (ਗੁਜਰਾਤ) 21 ਅਪ੍ਰੈਲ (ਸ.ਸ.ਸ.) : ਪੰਜਾਬ ਦੇ ਕਿਸਾਨਾਂ ਨੂੰ ਵਿੱਤੀ ਸੰਕਟ ਤੋਂ ਉਭਾਰਨ ਅਤੇ ਪੰਜਾਬ ਨੂੰ ਇਕ ਹੋਰ ਚਿੱਟੀ ਕਰਾਂਤੀ ਦੇ ਮੋਹਰੀ ਵਜੋਂ ਪੇਸ਼ ਕਰਨ ਦੇ ਮੱਦੇਨਜ਼ਰ ਰਾਸ਼ਟਰੀ ਡੇਅਰੀ ਵਿਕਾਸ ਬੋਰਡ ਦੇ ਮੁੱਖ ਦਫ਼ਤਰ, ਅਨੰਦ ਸ਼ਹਿਰ, ਗੁਜਰਾਤ ਵਿਖੇ ਸੂਬੇ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਕੁਲਦੀਪ ਧਾਲੀਵਾਲ ਨਾਲ ਦੋ ਦਿਨ ਲੰਮੀਆਂ ਵਿਚਾਰ ਚਰਚਾਵਾਂ ਕਰਨ ਤੋਂ ਬਾਅਦ ਐਨ.ਡੀ.ਡੀ.ਬੀ. ਦੇ ਚੇਅਰਮੈਨ ਮਨੀਸ਼ ਸ਼ਾਹ ਨੇ ਕਿਹਾ ਕਿ ਪੰਜਾਬ ਸਕਰਾਰ ਨੂੰ ਸੂਬੇ ਵਿਚ ਲਗਭਗ 900 ਕਰੋੜ ਰੁਪਏ ਦੀ ਲਾਗਤ ਵਾਲੇ 12 ਮਿਲਕ ਪਲਾਂਟਾਂ ਨੂੰ ਸਥਾਪਤ ਕਰਨ ਲਈ ਵਿੱਤੀ ਸਹਾਇਤਾ ਕੀਤੀ ਜਾਵੇਗੀ ਅਤੇ ਪੂਰਨ ਤਕਨੀਕੀ ਸਹਿਯੋਗ ਦਿਤਾ ਜਾਵੇਗਾ।  
ਮੀਟਿੰਗਾਂ ਦੌਰਾਨ ਹੋਈ ਵਿਚਾਰ ਚਰਚਾ ਬਾਰੇ ਜਾਣਕਾਰੀ ਦਿੰਦਿਆਂ ਕੁਲਦੀਪ ਧਾਲੀਵਾਲ ਨੇ ਦਸਿਆ ਕਿ ਐਨ.ਡੀ.ਡੀ.ਬੀ, ਪੰਜਾਬ ਸਰਕਾਰ ਨੂੰ  ਵਿੱਤੀ ਸਹਾਇਤਾ ਅਤੇ ਲੋੜੀਂਦੀ ਤਕਨੀਕੀ ਸਹਾਇਤਾ ਮੁਹੱਈਆ ਕਰਾਉਣ ਲਈ ਪੰਜਾਬ ਸਰਕਾਰ ਨਾਲ ਮਿਲ ਕੇ ਕੰਮ ਕਰੇਗਾ। ਉਨ੍ਹਾਂ ਕਿਹਾ ਕਿ ਸੂਬੇ ਦੇ 6,000 ਪਿੰਡਾਂ ਨੂੰ ਕਵਰ ਕਰਨ ਲਈ ਪਹਿਲਾਂ ਹੀ 11 ਮਿਲਕ ਪਲਾਂਟ ਮੌਜੂਦ ਹਨ, ਇਸ ਕਦਮ ਨਾਲ ਪੰਜਾਬ ਵਿਚ ਮਿਲਕ ਪਲਾਂਟਾਂ ਦੀ ਗਿਣਤੀ 23 ਹੋ ਜਾਵੇਗੀ ਅਤੇ ਸੂਬੇ ਦੇ ਕੁੱਲ 12,000 ਪਿੰਡਾਂ ਨੂੰ ਕਵਰ ਕੀਤਾ ਜਾਵੇਗਾ। ਇਸ ਨਾਲ ਰੋਜ਼ਾਨਾ 10 ਲੱਖ ਲੀਟਰ ਵਾਧੂ ਦੁੱਧ ਦੀ ਖਰੀਦ ਕੀਤੀ ਜਾਵੇਗੀ।
ਕੁਲਦੀਪ ਧਾਲੀਵਾਲ ਨੇ ਦਸਿਆ ਕਿ ਇਸ ਸਹਾਇਤਾ ਤੋਂ ਇਲਾਵਾ ਪ੍ਰਦੂਸ਼ਣ ਦੀ ਸਮਸਿਆ ਨਾਲ ਨਜਿੱਠਣ ਅਤੇ ਡੇਅਰੀ ਕਿਸਾਨਾਂ ਨੂੰ ਸਸਤੀ ਫ਼ੀਡ ਮੁਹਈਆ ਕਰਵਾਉਣ ਲਈ ਪੰਜਾਬ ਸਰਕਾਰ ਵਲੋਂ ਗੰਗਾਨਗਰ ਅਤੇ ਕੋਲਹਾਪੁਰ ਵਿਖੇ ਸਫ਼ਲਤਾਪੂਰਵਕ ਚਲ ਰਹੇ ਦੋ ਪਲਾਂਟਾਂ ਦੀ ਤਰਜ਼ ’ਤੇ ਅੰਮ੍ਰਿਤਸਰ ਵਿਖੇ 80 ਕਰੋੜ ਰੁਪਏ ਦੇ ਅਨੁਮਾਨਤ ਖਰਚੇ ਵਾਲਾ ਟੋਟਲ ਮਿਕਸਡ ਰਾਸ਼ਨ ਪਲਾਂਟ (ਟੀ.ਐਮ.ਆਰ) ਸਥਾਪਤ ਕੀਤਾ ਜਾਵੇਗਾ। ਐਨ.ਡੀ.ਡੀ.ਬੀ ਇਸ ਲਈ ਹਰ ਲੋੜੀਂਦੀ ਸਹਾਇਤਾ ਪ੍ਰਦਾਨ ਕਰੇਗਾ ਅਤੇ ਇਸ ਨਾਲ ਫ਼ਸਲੀ ਰਹਿੰਦ-ਖੂੰਹਦ ਨੂੰ ਸਾੜਨ ਦੀ ਸਮਸਿਆ ਵੀ ਹੱਲ ਹੋ ਜਾਵੇਗੀ।
ਪੰਜਾਬ ਦੇ ਪਸ਼ੂ ਪਾਲਣ ਅਤੇ ਡੇਆਰੀ ਵਿਕਾਸ ਮੰਤਰੀ ਨੇ ਅੱਗੇ ਕਿਹਾ ਕਿ ਐਨ.ਡੀ.ਆਰ.ਆਈ. ਦੀ ਤਰਜ਼ ’ਤੇ ਡੇਅਰੀ ਫ਼ਾਰਮਿੰਗ ਸਬੰਧੀ ਸਿਖਲਾਈ ਦੇਣ ਲਈ, ਐਨ.ਡੀ.ਡੀ.ਬੀ ਨੇ ਪੰਜਾਬ ਵਿਚ ਅਜਿਹੀ ਸੰਸਥਾ ਸਥਾਪਤ ਕਰਨ ਲਈ ਪੂਰਨ ਸਹਿਯੋਗ ਦਾ ਭਰੋਸਾ ਵੀ ਦਿਤਾ ਹੈ। ਪੰਜਾਬ ਦੇ ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਨੇ ਸੂਬੇ ਦੀ ਬਿਹਤਰੀ ਵਾਲੇ ਇਨ੍ਹਾਂ ਪ੍ਰਾਜੈਕਟਾਂ ਦੀ ਸਥਾਪਨਾ ਲਈ ਸਹਾਇਤਾ ਅਤੇ ਪੂਰਨ ਸਹਿਯੋਗ ਦਾ ਭਰੋਸਾ ਦੇਣ ਲਈ ਐਨ.ਡੀ.ਡੀ.ਬੀ. ਦੇ ਚੇਅਰਮੈਨ ਦਾ ਧਨਵਾਦ ਕੀਤਾ ਹੈ।

SHARE ARTICLE

ਏਜੰਸੀ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement