ਇਹ ਕਾਰਵਾਈ ਅਦਾਲਤ 'ਚ ਪੇਸ਼ ਨਾ ਹੋਣ ਦੇ ਮਾਮਲੇ 'ਚ ਕੀਤੀ ਗਈ ਹੈ। ਨਾਮਜ਼ਦ ਦੋਸ਼ੀਆਂ 'ਚ ਦੋ ਔਰਤਾਂ ਅਤੇ ਵਿਧਾਇਕ ਬੈਂਸ ਦੇ ਦੋ ਭਰਾ ਵੀ ਸ਼ਾਮਲ ਹਨ।
ਚੰਡੀਗੜ੍ਹ: ਜਬਰ ਜ਼ਨਾਹ ਮਾਮਲੇ 'ਚ ਅਦਾਲਤ ਵਲੋਂ ਭਗੌੜਾ ਕਰਾਰ ਦਿੱਤੇ ਜਾਣ ਤੋਂ ਬਾਅਦ ਲੁਧਿਆਣਾ ਪੁਲਿਸ ਵੱਲੋਂ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਸਮੇਤ ਸੱਤ ਵਿਅਕਤੀਆਂ ਖ਼ਿਲਾਫ਼ ਅਪਰਾਧਿਕ ਮਾਮਲਾ ਦਰਜ ਕੀਤਾ ਗਿਆ ਹੈ।
ਇਹ ਕਾਰਵਾਈ ਅਦਾਲਤ 'ਚ ਪੇਸ਼ ਨਾ ਹੋਣ ਦੇ ਮਾਮਲੇ 'ਚ ਕੀਤੀ ਗਈ ਹੈ। ਨਾਮਜ਼ਦ ਦੋਸ਼ੀਆਂ 'ਚ ਦੋ ਔਰਤਾਂ ਅਤੇ ਵਿਧਾਇਕ ਬੈਂਸ ਦੇ ਦੋ ਭਰਾ ਵੀ ਸ਼ਾਮਲ ਹਨ। ਪੁਲਿਸ ਵਲੋਂ ਇਹਨਾਂ ਸਾਰਿਆਂ ਨੂੰ ਧਾਰਾ 174 ਏ ਤਹਿਤ ਨਾਮਜ਼ਦ ਕੀਤਾ ਗਿਆ ਹੈ।
ਦਰਅਸਲ 12 ਅਪ੍ਰੈਲ ਨੂੰ ਹੋਈ ਸੁਣਵਾਈ ਦੌਰਾਨ ਅਦਾਲਤ ਨੇ ਆਤਮ ਨਗਰ ਹਲਕੇ ਤੋਂ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਉਹਨਾਂ ਦੇ ਸਾਥੀਆਂ ਨੂੰ 9 ਮਹੀਨੇ ਪੁਰਾਣੇ ਜਬਰ ਜ਼ਨਾਹ ਮਾਮਲੇ ਵਿਚ ਭਗੌੜਾ ਕਰਾਰ ਦਿੱਤਾ ਸੀ। ਇਸ ਤੋਂ ਪਹਿਲਾਂ 8 ਅਪ੍ਰੈਲ ਨੂੰ ਕੋਰੋਨਾ ਵਾਇਰਸ ਦੀਆਂ ਹਦਾਇਤਾਂ ਦੀ ਉਲੰਘਣਾ ਦੇ ਇਕ ਮਾਮਲੇ ਨੂੰ ਲੈ ਕੇ ਹੋਈ ਸੁਣਵਾਈ ਦੌਰਾਨ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਵਿਚ ਅਦਾਲਤ ਵਲੋਂ ਭਗੌੜਾ ਕਰਾਰ ਦਿੱਤਾ ਗਿਆ।